Shadow

Punjab

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

ਪੰਜਾਬ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦੇਸ਼ ਭਰ ਚੋਂ ਮੋਹਰੀ

Politics, Punjab
ਚੰਡੀਗੜ੍ਹ, 19 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਪੰਜਾਬ ਦੇਸ਼ ਭਰ ਚੋਂ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਪੰਜਾਬ ਦੇ ਬਾਗਬਾਨੀ ਵਿਭਾਗ ਦੁਆਰਾ ਅੱਜ ਚੰਡੀਗੜ੍ਹ ਵਿਖੇ ਆਯੋਜਿਤ ਰਾਜ ਪੱਧਰੀ ਏਆਈਐਫ ਸੰਮੇਲਨ ਅਤੇ ਸਨਮਾਨ ਸਮਾਗ਼ਮ ਵਿੱਚ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਏ.ਆਈ.ਐਫ. ਤਹਿਤ ਪ੍ਰੋਜੈਕਟਾਂ ਦੀ ਸਭ ਤੋਂ ਵੱਧ ਗਿਣਤੀ ਵਿੱਚ ਪੰਜਾਬ ਦੇਸ਼ ਭਰ ਵਿੱਚ ਪਹਿਲੇ ਸਥਾਨ ‘ਤੇ ਹੈ। ਉਨ੍ਹਾ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ ਤਹਿਤ ਫਰਵਰੀ-2026 ਤੱਕ 32,823 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ, ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,597 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਹਨ ਅਤੇ 7,132 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਗਏ ਹਨ। ਉਨ੍ਹਾ ਦੱਸਿਆ ਕਿ ਇਸ ਯੋਜਨਾ ਤਹਿਤ ਸਭ ਤੋਂ ਵੱਧ ਪ੍ਰੋਜ...
ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

Politics, Punjab
*ਚੰਡੀਗੜ੍ਹ/ਕਾਠਗੜ੍ਹ (ਐਸ.ਬੀ.ਐਸ. ਨਗਰ), 19 ਮਾਰਚ:* ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ ਹੈ ਅਤੇ ਸਾਰੀਆਂ ਗਾਰੰਟੀਆਂ ਬਿਨਾਂ ਕਿਸੇ ਪੱਖਪਾਤ ਤੋਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਅਣਦੇਖੀ ਦਾ ਸ਼ਿਕਾਰ ਰਹੇ ਕੰਢੀ ਇਲਾਕੇ ਵਿੱਚ ਮਾਨ ਸਰਕਾਰ ਨੇ ਸਿੰਚਾਈ ਖੇਤਰ ਵਿੱਚ ਵੱਡੀ ਪ੍ਰਾਪਤੀ ਦਰਜ ਕੀਤੀ ਹੈ ਅਤੇ ਨੀਮ-ਪਹਾੜੀ ਇਲਾਕੇ ਨੂੰ ਖੇਤੀਯੋਗ ਮੌਕਿਆਂ ਵਿੱਚ ਤਬਦੀਲ ਕਰ ਦਿੱਤਾ ਹੈ। ਮਾਨ ਸਰਕਾਰ ਨੇ 214 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕਾਠਗੜ੍ਹ ਲਿਫਟ ਸਿੰਚਾਈ ਯੋਜਨਾ ਰਾਹੀਂ ਪਹਿਲੀ ਵਾਰ ਨਹਿਰੀ ਪਾਣੀ ਨੂੰ ਉੱਚੇ ਇਲਾਕਿਆਂ ਤੱਕ ਪਹੁੰਚਾਇਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਿਸਾਨ-ਹਿਤੈਸ਼ੀ ਨੀਤੀਆਂ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਪਾਣੀ ਦੀ ਵਰਤੋਂ ਵਧੀਆ ਢੰਗ ਨਾਲ ਹੋਵੇਗੀ, ਵੱਡੇ ਪੱਧਰ ‘ਤੇ ਢਾਂਚਾਗਤ ਨਿਵੇਸ਼ ਹੋਵੇਗਾ ਅਤੇ ਕਿਸਾਨਾਂ ਨੂੰ ਰਾਹਤ ਦੇਣ ਸਣੇ ਉਨ੍ਹਾਂ ਦੀ ਜ਼ਿੰਦਗੀ ਵ...
ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਇੰਸਪੈਕਟਰ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Politics, Punjab
ਚੰਡੀਗੜ੍ਹ 19 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਵੇਅਰਹਾਊਸ ਜੈਤੋ ਮੰਡੀ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਨੂੰ 18,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਘਣੀਆ ਜ਼ਿਲ੍ਹਾ ਫਰੀਦਕੋਟ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਆੜ੍ਹਤੀਏ ਵਜੋਂ ਕੰਮ ਕਰਦਾ ਹੈ ਅਤੇ ਦੋਸ਼ੀ ਵੇਅਰਹਾਊਸ ਇੰਸਪੈਕਟਰ ਨਰੇਸ਼ ਕੁਮਾਰ ਗੋਇਲ ਆੜਤੀਆਂ ਤੋਂ ਫਸਲ ਦੀ ਖਰੀਦ ਕਰਦਾ ਹੈ। ਦੋਸ਼ੀ ਵੇਅਰਹਾਊਸ ਇੰਸਪੈਕਟਰ ਨੇ ਸ਼ਿਕਾਇਤਕਰਤਾ ਤੋਂ 18500 ਰੁਪਏ ਰਿਸ਼ਵਤ ਮੰਗੀ ਅਤੇ ਕਿਹਾ ਕਿ ਜੇਕਰ ਸ਼ਿਕਾਇਤਕਰਤਾ ਉਸਨੂੰ ਰਿਸ਼ਵਤ ਨਹੀਂ ਦੇਵੇਗਾ ਤਾਂ ਉਹ ਉਸਦੀ ਆਉਣ ਵਾਲੀ ਕਣਕ ਦੀ ਫਸਲ ਮੰਡੀ ਤੋਂ ਨਹੀਂ ਚੁੱਕਣ ਦੇਵੇਗਾ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਇੰਸਪੈਕ...
ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਮੋਹਾਲੀ (ਐਸ.ਏ.ਐਸ. ਨਗਰ), 18 ਮਾਰਚ 2026: ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਔਰਤਾਂ ਦਾ ਸਸ਼ਕਤੀਕਰਨ ਸਿੱਖਿਆ, ਢੁਕਵੀਂ ਨੁਮਾਇੰਦਗੀ ਅਤੇ ਆਰਥਿਕ ਮੌਕਿਆਂ ਰਾਹੀਂ ਕੀਤਾ ਜਾ ਸਕਦਾ ਹੈ। ਜ਼ਮੀਨੀ ਪੱਧਰ ’ਤੇ ਨਿਵੇਕਲੇ ਹੁਨਰ ਰਾਹੀਂ ਕਾਮਯਾਬ ਹੋਈਆਂ ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਲਈ ਅੱਜ ਮੋਹਾਲੀ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ 'ਆਪ' ਸਰਕਾਰ ਦੀਆਂ ਪਹਿਲਕਦਮੀਆਂ, ਨੌਕਰੀਆਂ ਵਿੱਚ ਰਾਖਵੇਂਕਰਨ ਅਤੇ ਵਿੱਤੀ ਸਹਾਇਤਾ ਦੇ ਨਾਲ ਨਾਲ ਵਿਆਪਕ ਰੋਜ਼ੀ-ਰੋਟੀ ਸਬੰਧੀ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਔਰਤਾਂ ਨੂੰ ਫੈਸਲਾ ਲੈਣ ਵਾਲੇ ਅਹੁਦਿਆਂ ਤੱਕ ਪਹੁੰਚਣ ਅਤੇ ਸੂਬੇ ਦੇ ਭਵਿੱਖ ਨੂੰ ਸੰਵਾਰਨ ਦੀ ਅਪੀਲ ਕੀਤੀ। ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰ...
ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: ਡਾ. ਬਲਜੀਤ ਕੌਰ

ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮੁਫ਼ਤ ਸਹਾਇਤਾ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 18 ਮਾਰਚ: ਔਰਤਾਂ ਦੀ ਸੁਰੱਖਿਆ ਅਤੇ ਮਾਨ-ਸਨਮਾਨ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਿੰਸਾ ਅਤੇ ਸੰਕਟ ਦਾ ਸਾਹਮਣਾ ਕਰ ਰਹੀਆਂ ਔਰਤਾਂ ਲਈ ਸਹਾਇਤਾ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਾਸਤੇ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਇਨ੍ਹਾਂ ਯਤਨਾਂ ਦੇ ਤਹਿਤ ਵਿੱਤੀ ਸਾਲ 2022–23 ਤੋਂ 2025–26 ਤੱਕ ਰਾਜ ਭਰ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਕੁੱਲ 17,651 ਔਰਤਾਂ ਨੂੰ ਮੁਫ਼ਤ ਅਤੇ ਇਕਰੂਪ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਨ੍ਹਾਂ ਸੈਂਟਰਾਂ ਵਿੱਚ ਸੰਕਟਗ੍ਰਸਤ ਔਰਤਾਂ ਨੂੰ ਇੱਕ ਹੀ ਥਾਂ ਤੇ ਤੁਰੰਤ ਅਤੇ ਸੰਯੁਕਤ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਨ੍ਹਾਂ ਸੇਵਾਵਾਂ ਵਿੱਚ ਡਾਕਟਰੀ ਸਹਾਇਤਾ, ਕਾਨੂੰਨੀ ਸਹਾਇਤਾ, ਪੁਲਿਸ ਸਹਾਇਤਾ, ਕੌਂਸਲਿੰਗ, ਅਸਥਾਈ ਰਹਿਣ ਦੀ ਸਹੂਲਤ ਅਤੇ ਭੋਜਨ ਸ਼ਾਮਲ ਹਨ। ਸਾਲ-ਵਾਰ ਅੰਕੜੇ ਸਾਂਝੇ ਕਰਦਿਆਂ ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2022–23 ਦ...
ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਪੰਜਾਬ ਵਿੱਚ ਸੰਭਾਵੀ ਅੱਤਵਾਦੀ ਹਮਲਾ ਟਲ਼ਿਆ ; ਦੋ ਗ੍ਰਨੇਡਾਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

Crime, Politics, Punjab
ਚੰਡੀਗੜ੍ਹ/ਬਠਿੰਡਾ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਦੋ ਮੁਲਜ਼ਮਾਂ ਨੂੰ ਦੋ ਹੈਂਡ ਗ੍ਰਨੇਡਾਂ ਸਮੇਤ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬੂਟਾ ਸਿੰਘ ਉਰਫ਼ ਗੁਰਪ੍ਰੀਤ ਸਿੰਘ ਉਰਫ਼ ਗੋਪੂ ਵਾਸੀ ਗਿੱਲਵਾਲੀ (ਫਿਰੋਜ਼ਪੁਰ) ਅਤੇ ਹਰਮੰਦਰ ਸਿੰਘ ਉਰਫ਼ ਨਿੱਕਾ ਵਾਸੀ ਮੋਠਾਂਵਾਲੀ (ਮੋਗਾ ), ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਗ੍ਰਨੇਡ ਸਰਹੱਦ ਪਾਰ ਦੀ ਗੈਰ-ਕਾਨੂੰਨੀ ਸਪਲਾਈ-ਚੇਨ ਦਾ ਹਿੱਸਾ ਸਨ, ਜਿਸਦਾ ਉਦੇਸ਼ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਭੰਗ ਕਰਨਾ ਸੀ। ਡੀਜੀਪੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਮਾਡਿਊਲ ਵਿੱਚ ਸ਼ਾਮਲ ਹੋਰ ਮੈਂਬਰਾਂ ਦ...
ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਦੇ ਸਫ਼ਲ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਕੀਤਾ ਸਨਮਾਨਿਤ

Politics, Punjab
ਚੰਡੀਗੜ੍ਹ 18 ਮਾਰਚ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ । ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਮਰਪਣ ਅਤੇ ਸੰਘਰਸ਼ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਦੀ ਸਫਲਤਾ ਹੋਰਨਾਂ ਨੌਜਵਾਨਾਂ ਲਈ ਪ੍ਰੇਰਣਾ ਹੈ। ਸਮਾਗਮ ਦੌਰਾਨ ਅਮਨ ਅਲੂਣ, ਰਸਨੀਤ ਕੌਰ, ਮਨਪ੍ਰੀਤ ਕੌਰ, ਜਯੰਤ ਗਰਗ ਅਤੇ ਕ੍ਰਿਤਿਕਾ ਚੌਧਰੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਪੀਕਰ ਨੇ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸਿਵਲ ਸੇਵਾਵਾਂ ਪ੍ਰਤੀਯੋਗੀ ਪ੍ਰੀਖਿਆ ਪਾਸ ਕਰਨਾ ਇੱਕ ਵੱਡੀ ਪ੍ਰਾਪਤੀ ਹੈ, ਜਿਸ ਲਈ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ ਇਰਾਦੇ ਦੀ ਲੋੜ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਲੋਕਾਂ ਦੀ ਸੇ...
ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

Politics, Punjab
ਚੰਡੀਗੜ੍ਹ, 18 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਕੀਤੇ ਇਤਿਹਾਸਕ ਬਦਲਾਅ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਿਰਫ਼ ਚਾਰ ਸਾਲਾਂ ਵਿੱਚ ਮੌਸਮੀ ਦਰਿਆਵਾਂ ਤੋਂ 10,000 ਕਿਊਸਿਕ ਪਾਣੀ ਯਕੀਨੀ ਬਣਾ ਕੇ ਅਤੇ ਬੰਦ ਹੋ ਰਹੇ ਨਹਿਰੀ ਨੈੱਟਵਰਕ ਨੂੰ ਮੁੜ ਸੁਰਜੀਤ ਕਰਕੇ ਸੂਬੇ ਦੇ ਖੇਤਾਂ ਨੂੰ ਭਾਖੜਾ ਨਹਿਰ ਦੇ ਬਰਾਬਰ ਪਾਣੀ ਦੀ ਸਪਲਾਈ ਦਿੱਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2022 ਵਿੱਚ ਨਹਿਰੀ ਸਿੰਚਾਈ ਨਾਲ ਸਿਰਫ਼ 26.50 ਫ਼ੀਸਦ ਸਿੰਚਾਈ ਕੀਤੀ ਜਾਂਦੀ ਸੀ ਜੋ ਵੱਧ ਕੇ ਅੱਜ 78 ਫ਼ੀਸਦ ਹੋ ਗਈ ਹੈ ਇਸੇ ਤਹਿਤ 22 ਕਿਲੋਮੀਟਰ ਲੰਬੀ ਸਰਹਾਲੀ ਨਹਿਰ ਦੇ ਲੰਬੇ ਸਮੇਂ ਤੋਂ ਬੰਦ ਪਏ ਸਿਸਟਮ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ, ਫਿਰੋਜ਼ਪੁਰ-ਸਰਹਿੰਦ ਫੀਡਰ ਰਾਹੀਂ ਪਾਣੀ ਦੀ 24 ਘੰਟੇ ਸਪਲਾਈ ਯਕੀਨੀ ਬਣਾਈ ਗਈ ਹੈ ਅਤੇ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ 1,446 ਪਿੰਡਾਂ ਤੱਕ ਨਹਿਰੀ ਪਾਣੀ ਪਹੁੰਚਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਿਛਲੇ ਚਾਰ ਸਾਲਾਂ ਦੌਰਾ...
ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
*ਚੰਡੀਗੜ੍ਹ, 18 ਮਾਰਚ* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰਨੇ ਚਾਹੀਦੇ ਹਨ ਜਾਂ ਪਾਣੀ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਸ ਵਿਵਸਥਾ ਨੂੰ ਚਲਾਉਣ ਵਾਲੇ ਸਾਲ 1920 ਦੇ ਇਤਿਹਾਸਕ ਸਮਝੌਤੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਜਸਥਾਨ ਸਰਕਾਰ ਸਾਲ 1960 ਤੋਂ ਫਿਰੋਜ਼ਪੁਰ ਫੀਡਰ ਰਾਹੀਂ ਕੱਢੇ ਗਏ ਪਾਣੀ ਲਈ ਪੰਜਾਬ ਨੂੰ 1.44 ਲੱਖ ਕਰੋੜ ਰੁਪਏ ਦੀ ਦੇਣਦਾਰ ਹੈ, ਜਿਸ ਲਈ ਇਕ ਪੈਸਾ ਵੀ ਅਦਾ ਨਹੀਂ ਕੀਤਾ ਗਿਆ ਹੈ। ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦਾ ਜਾਇਜ਼ ਬਕਾਇਆ ਜਾਰੀ ਕਰਨਾ ਚਾਹੀਦਾ ਹੈ ਜਾਂ ਪਾਣੀ ਲੈਣਾ ਬੰਦ ਕਰਨਾ ਚਾਹੀਦਾ ਹੈ।" ਉਨ੍ਹਾਂ ਕਿਹਾ ਕਿ ਸਾਲ 1920 ਦੇ ਦਹਾਕੇ ਵਿੱਚ ਬੀਕਾਨੇਰ ਰਿਆਸਤ, ਸਾਂਝ...
ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

Politics, Punjab
ਚੰਡੀਗੜ੍ਹ 17 ਮਾਰਚ 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2027 ਵਿੱਚ ਪੰਜਾਬ ਅੰਦਰ ਕਿਸ ਤਰ੍ਹਾਂ ਦਾ ਮਾਡਲ ਲਿਆਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਭਾਜਪਾ ਗੁਜਰਾਤ ਮਾਡਲ ਜਾਂ ਹਰਿਆਣਾ ਸਰਕਾਰ ਹਰਿਆਣਾ ਮਾਡਲ ਦੀ ਗੱਲ ਕਰਦੀ ਹੈ, ਉਸੇ ਤਰ੍ਹਾਂ ਹੁਣ ਸੁਖਬੀਰ ਬਾਦਲ ਪੰਜਾਬ ਵਿੱਚ ਆਪਣਾ 'ਸੁਖਬੀਰ ਮਾਡਲ' ਪੇਸ਼ ਕਰ ਰਹੇ ਹਨ, ਜੋ ਕਿ ਸਿਰਫ਼ ਅਪਰਾਧਿਕ ਪਿਛੋਕੜ ਵਾਲੇ ਲੋਕਾਂ ਨੂੰ ਉਤਸ਼ਾਹਿਤ ਕਰਨ ਵਾਲਾ ਹੈ। ਮੰਗਲਵਾਰ ਨੂੰ ਪਾਰਟੀ ਦਫਤਰ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜੇਕਰ ਸੁਖਬੀਰ ਸਿੰਘ ਬਾਦਲ ਆਪਣੀ 'ਗੈਂਗਸਟਰ ਲਿਆਓ ਮੁਹਿੰਮ' ਤਹਿਤ ਅਜਿਹਾ ਮਾਡਲ ਪੇਸ਼ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਹੁਣੇ ਹੀ ਸਾਰੇ 117 ਹਲਕਿਆਂ ਵਿੱਚ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦੇਣਾ ਚਾਹੀਦਾ ਹੈ ਤ...