ਵੋਟ ਚੋਰੀ ਕਰਨ ਵਾਲੀ ਭਾਜਪਾ ਸਰਕਾਰ ਹੁਣ ਪੰਜਾਬੀਆਂ ਦਾ ਰਾਸ਼ਨ ਚੋਰੀ ਕਰਨ ਨੂੰ ਤਿਆਰ ਹੋਈ-ਡਾ: ਬਲਬੀਰ ਸਿੰਘ
ਫਾਜ਼ਿਲਕਾ, 23 ਅਗਸਤ
ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਗਰੀਬ ਲੋਕਾਂ ਨੂੰ ਮਿਲਣ ਵਾਲੇ ਰਾਸ਼ਨ ਤੇ ਡਾਕਾ ਮਾਰਨ ਦੀ ਯੋਜਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਲੋਕਾਂ ਨਾਲ ਡੱਟ ਕੇ ਖੜ੍ਹੀ ਹੈ ਅਤੇ ਕਿਸੇ ਵੀ ਹਾਲਤ ਵਿਚ ਕੇਂਦਰ ਸਰਕਾਰ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।
ਸਿਹਤ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ 32 ਲੱਖ ਲੋਕਾਂ ਦਾ ਰਾਸ਼ਨ ਬੰਦ ਕਰਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਹ ਸਰਕਾਰ ਵੋਟ ਚੋਰੀ ਕਰ ਰਹੀ ਸੀ। ਫਿਰ ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨਾ ਚਾਹੁੰਦੀ ਸੀ। ਪੰਜਾਬ ਦੇ ਲੋਕਾਂ ਦਾ ਨਿੱਜੀ ਡਾਟਾ ਇਹ ਚੋਰੀ ਕਰ ਰਹੇ ਹਨ ਅਤੇ ਹੁਣ ਪੰਜਾਬ ਦੇ ਗਰੀਬ ਲੋਕਾਂ ਦਾ ਰਾਸ਼ਨ ਚੋਰੀ ਕਰਨ ਦੀ ਯੋਜਨਾ ਕੇਂਦਰ ਦੀ ਭਾਜਪਾ ਸਰਕਾਰ ਬਣਾ ਰਹੀ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦ...








