ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ
ਚੰਡੀਗੜ੍ਹ, 21 ਅਗਸਤ*:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ ਦਿੱਤਾ।
ਅੱਜ ਇੱਥੇ ਫੈਲੋਜ਼ ਨਾਲ ਵਿਚਾਰ-ਚਰਚਾ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾਉਣ ਲਈ ਭਰਤੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ, ਯੁੱਧ ਨਸ਼ਿਆਂ ਵਿਰੁੱਧ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਹੋਰਨਾਂ ਸਮੇਤ ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮਾਂ ਲਈ ਜ਼ਿੰਮੇਵਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਫੈਲੋਜ਼ ਸਮਰਪਿਤ ਭਾਵਨਾ, ਨਵੀਨਤਾ, ਅਮਲ ਅਤੇ ਲੋਕਾਂ ਨਾਲ ਜੁੜ ਕੇ ਸੇਵਾ ਪ੍ਰਦਾਨ ਕਰਨ ਅਤੇ ਪ੍ਰਸ਼ਾਸਨ ਦੇ ਨਤੀਜਿਆਂ ਨੂੰ ਬਿਹਤਰ ਬਣਾਉਣ ਲਈ ਨਵੇਂ ਦ੍ਰਿਸ਼ਟੀਕੋਣ, ਹੁਨਰ ਅਤੇ ਅਮਲ ਨੂੰ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਫੈਲੋਜ਼ ਨੂੰ ਅਪ...







