ਬਜ਼ੁਰਗਾਂ ਦੀ ਇੱਜ਼ਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ – ਡਾ. ਬਲਜੀਤ ਕੌਰ
ਚੰਡੀਗੜ੍ਹ, 18 ਅਗਸਤ:
ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਬਜ਼ੁਰਗਾਂ ਦੀ ਭਲਾਈ ਅਤੇ ਸੰਪਤੀ ਦੀ ਰੱਖਿਆ ਲਈ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਐਕਟ, 2007 ਲਾਗੂ ਕੀਤਾ ਗਿਆ ਹੈ। ਜੇਕਰ ਕੋਈ ਵੀ ਵਿਅਕਤੀ ਬਜ਼ੁਰਗਾਂ ਪ੍ਰਤੀ ਦੁਰਵਿਹਾਰ ਜਾਂ ਮਾਰਕੁਟਾਈ ਕਰਦਾ ਹੈ ਜਾਂ ਬੱਚੇ ਆਪਣੇ ਮਾਤਾ-ਪਿਤਾ ਭਾਵ ਬਜ਼ੁਰਗਾਂ ਦੀ ਜਾਇਦਾਦ ਹੜੱਪਣ ਦੀ ਕੋਸ਼ਿਸ ਕਰਦੇ ਹਨ ਤਾਂ ਅਜਿਹੇ ਦੋਸ਼ੀਆਂ ਖ਼ਿਲਾਫ਼ ਇਸ ਐਕਟ ਤਹਿਤ ਕਾਨੂੰਨੀ ਕਾਰਵਾਈ ਅਤੇ ਸਜ਼ਾ ਦਾ ਉਪਬੰਧ ਹੈ, ਤਾਂ ਜੋ ਬਜ਼ੁਰਗਾਂ ਦਾ ਸਨਮਾਨ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਖੰਨਾ ਸ਼ਹਿਰ ਦੇ ਰਹਿਣ ਵਾਲੇ ਸੀਨੀਅਰ ਸਿਟੀਜ਼ਨ ਅਵਿਨਾਸ ਚੰਦਰ ਖੰਨਾ ਵੱਲੋਂ ਆਪਣੇ ਪੁੱਤਰ ਅਤੇ ਨੂੰਹ ਵਿਰੁੱਧ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਦਿੱਤੀ ਗਈ ਸ਼ਿਕਾਇਤ ਤੇ ਤੁਰੰਤ ਨੋਟਿਸ ਲੈਂਦਿਆਂ ਅਤੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਵਿਭਾਗੀ ਅਧਿਕਾਰੀਆਂ ਨੂੰ ...







