ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਹੈਲਪ ਡੈਸਕ ਅਤੇ ‘ਮਿਸ਼ਨ ਰਕਸ਼ਾ ਬੰਧਨ” ਰਾਹੀਂ ਲੋਕਾਂ ਨੂੰ ਕੀਤਾ ਜਾਗਰੂਕ
ਹੁਸ਼ਿਆਰਪੁਰ, 17 ਅਗਸਤ :
ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੀ ਅਗਵਾਈ ਹੇਠ 79ਵੇਂ ਆਜ਼ਾਦੀ ਦਿਵਸ ਮੌਕੇ ਪੁਲਿਸ ਗਰਾਊਂਡ, ਹੁਸ਼ਿਆਰਪੁਰ ਵਿਖੇ ਇਕ ਹੈਲਪ ਡੈਸਕ ਸਥਾਪਿਤ ਕੀਤਾ ਗਿਆ।
ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਇਸ ਮੌਕੇ ਪੈਨਲ ਐਡਵੋਕੇਟ ਹਨੀ ਆਜ਼ਾਦ, ਆਸ਼ੀਸ਼ ਜੋਤੀ, ਰੇਣੂ, ਸਮ੍ਰਿਤੀ ਖੁਰਾਣਾ, ਸੰਦੀਪ ਅਤੇ ਕਰਨ ਲੂਥਰਾ ਨੇ ਮੌਜੂਦ ਆਮ ਲੋਕਾਂ ਨੂੰ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਮਾਜ ਦੇ ਕਮਜ਼ੋਰ ਅਤੇ ਵਾਂਝੇ ਵਰਗਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਲਈ ਨਿਰਧਾਰਿਤ ਪ੍ਰੋਫਾਰਮੇ 'ਤੇ ਇਕ ਲਿਖਤੀ ਅਰਜ਼ੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਜਮ੍ਹਾ ਕਰਵਾਈ ਜਾ ਸਕਦੀ ਹੈ।
ਪ੍ਰੋਗਰਾਮ ਦੌਰਾਨ 13 ਸਤੰਬਰ 2025 ਨ...








