Monday, March 9
Shadow

Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੁਨੇਹਾ:ਪੰਜਾਬ ਵਿੱਚ ਅਮਨ ਕਾਨੂੰਨ ਦੀ ਰਾਖੀ ਲਈ ਸਖ਼ਤ ਵਿਵਸਥਾ ਜਾਰੀ ਰੱਖੀ ਜਾਵੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਪੱਸ਼ਟ ਸੁਨੇਹਾ:ਪੰਜਾਬ ਵਿੱਚ ਅਮਨ ਕਾਨੂੰਨ ਦੀ ਰਾਖੀ ਲਈ ਸਖ਼ਤ ਵਿਵਸਥਾ ਜਾਰੀ ਰੱਖੀ ਜਾਵੇ

Punjab
ਭਗਵੰਤ ਸਿੰਘ ਮਾਨ ਚੰਡੀਗੜ੍ਹ, 12 ਫਰਵਰੀ: ਨਸ਼ਿਆਂ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣਾ ਦ੍ਰਿੜ ਸਟੈਂਡ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੁੱਚੀ ਸੀਨੀਅਰ ਪੁਲਿਸ ਲੀਡਰਸ਼ਿਪ ਨੂੰ ਸੁਰੱਖਿਆ ਵਿਵਸਥਾ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਸੂਬੇ ਭਰ ਵਿੱਚ ਅਮਨ ਕਾਨੂੰਨ ਵਿਵਸਥਾ ਯਕੀਨੀ ਬਣਾਇਆ ਜਾਵੇ। ਪੁਲਿਸ ਕਮਿਸ਼ਨਰਾਂ, ਇੰਸਪੈਕਟਰ ਜਨਰਲ (ਆਈਜੀ), ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਅਤੇ ਸੀਨੀਅਰ ਸੁਪਰਡੈਂਟਸ ਆਫ਼ ਪੁਲਿਸ (ਐਸ.ਐਸ.ਪੀ.) ਨਾਲ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਯੁੱਧ ਨਸ਼ਿਆਂ ਵਿਰੁੱਧ' ਅਤੇ 'ਗੈਂਗਸਟਰਾਂ ‘ਤੇ ਵਾਰ' ਪੰਜਾਬ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਹਨ ਅਤੇ ਨਸ਼ਿਆਂ ਦੇ ਖ਼ਤਰੇ ਅਤੇ ਗੈਂਗਸਟਰ ਨੈੱਟਵਰਕ ਨੂੰ ਜੜ੍ਹੋਂ ਖਤਮ ਕਰਨਾ ਚਾਹੀਦਾ ਹੈ। ਸਮੁੱਚੇ ਤਾਲਮੇਲ, ਜਵਾਬਦੇਹੀ ਅਤੇ ਜ਼ਮੀਨੀ ਪੱਧਰ 'ਤੇ ਪ੍ਰਤੱਖ ਨਤੀਜਿਆਂ ਦੀ ਉਮੀਦ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ 'ਆਪ' ਸਰਕਾਰ ਆਮ ਨਾਗਰਿਕਾਂ ਦੀ ਸੁਰੱਖਿਆ ਅਤੇ ਰਾਖੀ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7.6 ਕਿਲੋਗ੍ਰਾਮ ਹੈਰੋਇਨ, 21 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਦਾ ਪਰਦਾਫਾਸ਼; 7.6 ਕਿਲੋਗ੍ਰਾਮ ਹੈਰੋਇਨ, 21 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

Crime, Punjab
ਚੰਡੀਗੜ੍ਹ/ਅੰਮ੍ਰਿਤਸਰ, 12 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 21,800 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਾਹਿਬਪ੍ਰੀਤ ਸਿੰਘ ਉਰਫ਼ ਸਾਹਿਬ (19), ਵਾਸੀ ਫਤਿਹਗੜ੍ਹ ਚੂੜੀਆਂ, ਬਟਾਲਾ ਅਤੇ ਮੌਜੂਦਾ ਪਤਾ ਛੇਹਰਟਾ, ਅੰਮ੍ਰਿਤਸਰ ਅਤੇ ਗਗਨਦੀਪ ਸਿੰਘ ਉਰਫ਼ ਗਗਨ (26) ਵਾਸੀ ਗੁਰੂ ਨਾਨਕਪੁਰਾ, ਕੋਟ ਖਾਲਸਾ, ਅੰਮ੍ਰਿਤਸਰ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਹਨਾਂ ਵਿਰੁੱਧ ਅਸਲਾ ਐਕਟ ਅਤੇ ਲੁੱਟ-ਖੋਹ ਨਾਲ ਸਬੰਧਤ ਮਾਮਲੇ ਦਰਜ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ...
ਪੰਜਾਬ ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਕਰ ਵਿਭਾਗ ਵੱਲੋਂ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਅਤੇ ਅੰਦਰੂਨੀ ਅਨੁਸ਼ਾਸਨਹੀਣਤਾ ਵਿਰੁੱਧ ਵੱਡੀ ਕਾਰਵਾਈ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 12 ਫਰਵਰੀ 2026 ਦੋ ਅਹਿਮ ਮੋਰਚਿਆਂ 'ਤੇ ਫੈਸਲਾਕੁੰਨ ਕਾਰਵਾਈ ਦਾ ਐਲਾਨ ਕਰਦਿਆਂ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੀ ਵਿੱਤੀ ਇਮਾਨਦਾਰੀ ਅਤੇ ਪ੍ਰਬੰਧਕੀ ਜਵਾਬਦੇਹੀ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਲੁਧਿਆਣਾ ਦੇ ਇੱਕ ਕਾਰੋਬਾਰੀ ਨੂੰ 9 ਕਰੋੜ ਰੁਪਏ ਦੇ ਜੀ.ਐਸ.ਟੀ. ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਇੱਕ ਆਬਕਾਰੀ ਤੇ ਕਰ ਇੰਸਪੈਕਟਰ ਨੂੰ ਲੰਬੇ ਸਮੇਂ ਤੋਂ ਬਿਨਾਂ ਦੱਸੇ ਗੈਰ-ਹਾਜ਼ਰ ਰਹਿਣ ਕਾਰਨ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ), ਲੁਧਿਆਣਾ ਵੱਲੋਂ ਕੀਤੀ ਗਈ ਇੱਕ ਵੱਡੀ ਕਾਰਵਾਈ ਦੌਰਾਨ ਕਰ ਵਿਭਾਗ ਨੇ ਮੈਸਰਜ਼ ਐਮ.ਏ.ਏ ਸਟੀਲ, ਲੁਧਿਆਣਾ ਦੇ ਮਾਲਕ ਰੋਹਿਤ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਕੇਸ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਕਰ ਵਿਭਾਗ ਨੇ ਇੱਕ ਵੱਡੇ ਜੀ.ਐਸ.ਟੀ. ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਮੈਸਰਜ਼ ਐਮ.ਏ.ਏ ਸਟੀਲ ਵੱਲੋਂ ਬ...
ਪੰਜਾਬ ਨੂੰ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਪ੍ਰਾਪਤ, 5 ਲੱਖ ਤੋਂ ਵੱਧ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਹੋਏ ਪੈਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ 1.5 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਪ੍ਰਾਪਤ, 5 ਲੱਖ ਤੋਂ ਵੱਧ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਹੋਏ ਪੈਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਚੰਡੀਗੜ੍ਹ, 12 ਫਰਵਰੀ 2026: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀਪੀਆਈਐਸ) 2026 ਤੋਂ ਮਹਿਜ਼ 28 ਦਿਨ ਪਹਿਲਾਂ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਚੰਡੀਗੜ੍ਹ ਵਿਖੇ ਹੋਈ ਇੱਕ ਉੱਚ-ਪੱਧਰੀ ਮੀਟਿੰਗ ਵਿੱਚ ਸੰਮੇਲਨ ਦਾ ਅਧਿਕਾਰਤ ਲੋਗੋ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਉਦਯੋਗ ਅਤੇ ਵਣਜ ਮੰਤਰੀ ਸ਼੍ਰੀ ਸੰਜੀਵ ਅਰੋੜਾ, ਪੰਜਾਬ ਦੇ ਮੁੱਖ ਮੁੱਖ ਸਕੱਤਰ, ਸੀਨੀਅਰ ਸਰਕਾਰੀ ਅਧਿਕਾਰੀ ਅਤੇ ਇਨਵੈਸਟ ਪੰਜਾਬ ਦੇ ਨੁਮਾਇੰਦੇ ਸ਼ਾਮਲ ਸਨ। ਸੰਮੇਲਨ ਦੀਆਂ ਤਿਆਰੀਆਂ ਨਾਲ ਜੁੜੇ ਸਾਰੇ ਮੁੱਖ ਵਿਭਾਗ ਵੀ ਸਮੀਖਿਆ ਮੀਟਿੰਗ ਦੌਰਾਨ ਮੌਜੂਦ ਸਨ। ਇਹ ਸੰਮੇਲਨ 13-15 ਮਾਰਚ 2026 ਨੂੰ ਪਲਾਕਸ਼ਾ ਯੂਨੀਵਰਸਿਟੀ, ਆਈਟੀ ਸਿਟੀ, ਮੋਹਾਲੀ ਵਿਖੇ ਕਰਵਾਇਆ ਜਾਵੇਗਾ ਅਤੇ ਇਹ ‘ਪੰਜਾਬ ਮੀਨਜ਼ ਬਿਜ਼ਨਸ – ਪਾਲਿਸੀ ਟੂ ਪ੍ਰੈਕਟਿਸ’ ਥੀਮ ‘ਤੇ ਕੇਂਦਰਿਤ ਹੈ। ਇਹ ਥੀਮ ਨੀਤੀ ਘੋਸ਼ਣਾਵਾਂ ਤੋਂ ਪਰੇ ਢਾਂਚਾਗਤ ਲਾਗੂਕਰਨ, ਟੀਚਾਗਤ ਨਤੀਜਿਆਂ ਅਤੇ ਨਿਵੇਸ਼ਕ-ਕੇਂਦ੍ਰਿਤ ਪ੍ਰਸ਼ਾਸਨ ਵੱਲ ਵਧਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਨਵਾਂ ਲਾਂਚ ਕੀਤਾ ਗਿਆ ਲੋਗੋ ਪੰਜਾਬ ਦੀ ਆਰਥਿਕ ਤਾਕਤ, ਤਕਨੀਕੀ ਪ੍...
ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ

ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ

Punjab
ਚੰਡੀਗੜ੍ਹ, 11 ਫਰਵਰੀ :-  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 28ਵੀਂ ਫੁੱਲ ਕਮਿਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਐਸ.ਸੀ.ਐਸ.ਟੀ. ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕਮਿਸ਼ਨ ਕੋਲ ਪੁਲਿਸ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਵਿੱਚ ਕਮੀ ਆਵੇ। *ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜਿਕ ਨਿਆਂ ਵਿਭਾਗ ਨੂੰ ਰੋਸਟਰ ਰਜਿਸਟਰ ਸਬੰਧੀ ਕਮੇਟੀਆਂ ਨੂੰ ਰਾਖਵਾਂਕਰਨ ਨੁਕਤਿਆਂ ਅਤੇ ਰੋਸਟਰ ਰਜਿਸਟਰਾਂ ਬਾਰੇ ਟ੍ਰੇਨਿੰਗ ਕਰਵਾਉਣ ਦੇ ਹੁਕਮ ਵੀ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਆਮ ਰਾਜ ਪ੍ਰਬੰਧ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਪੁਲਿਸ ਦੀ ਤਰਜ਼ ਤੇ ਏ.ਡੀ.ਸੀ. ਪੱਧਰ ਦੇ ਅਧਿਕਾਰੀ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇ ਤਾਂ ਜੋ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਹੋਰ ਤੇਜ਼ੀ ਆ ਸਕੇ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ  ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ...

ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ

Punjab
ਮਾਲੇਰਕੋਟਲਾ, 11 ਫਰਵਰੀ:         ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 15 ਫਰਵਰੀ ਤੱਕ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਆਯੋਜਿਤ ਹੋਣ ਵਾਲੇ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੌਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਵੱਡੇ ਸੱਭਿਆਚਾਰਕ ਅਤੇ ਸਮਾਜਿਕ ਸਮਾਗਮ ਨੂੰ ਸ਼ਾਂਤੀਪੂਰਵਕ, ਸੁਚਾਰੂ ਅਤੇ ਯਾਦਗਾਰ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੁਰੱਖਿਆ, ਸਫ਼ਾਈ, ਪੀਣ ਵਾਲਾ ਪਾਣੀ, ਬਿਜਲੀ, ਰੌਸ਼ਨੀ, ਪਾਰਕਿੰਗ ਅਤੇ ਸ਼ੌਚਾਲਿਆਂ ਸਮੇਤ ਸਾਰੇ ...
‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
*ਚੰਡੀਗੜ੍ਹ, 11 ਫਰਵਰੀ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿਖੇ 13 ਤੋਂ 15 ਮਾਰਚ, 2026 ਨੂੰ ਹੋ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਇਸ ਨੂੰ ਫੈਸਲਾਕੁੰਨ ਕਦਮ ਦੱਸਿਆ ਜੋ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ 13 ਤੋਂ 15 ਮਾਰਚ, 2026 ਨੂੰ ਮੋਹਾਲੀ ਵਿਖੇ ਹੋਵੇਗਾ ਜੋ ਸੂਬੇ ਵਿੱਚ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਵੇਗਾ। ਪੰਜਾਬ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ।” ਉਨ੍ਹਾਂ ਕਿਹਾ, “ਇਹ ਇਤਿਹਾਸਕ ਸੰਮੇਲਨ ਉਦਯੋਗਿਕ ਤਰੱਕੀ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਦੀ ਤਕਦੀਰ ਘੜਨ ਵਿੱਚ ਸਿਹਤਮੰਦ ਮੰਚ ਮੁਹੱਈਆ ਕਰਵਾਏਗਾ।” ਸਮੂਹਿਕ ਵਿਚਾਰ-ਵਟਾਂਦਰੇ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ, "ਅੰਤਰਰਾਸ਼ਟਰੀ ਉਦਯੋਗਿਕ ਦਿੱਗਜ਼ਾਂ ਨਾਲ ਲੰਮੀ ਵਿਚਾਰ-ਚਰਚਾ ਤੋਂ ਬਾਅਦ ਸੂਬੇ ਦੀ ਸਨਅਤ ਲਈ ਉਦਯੋਗ-ਪੱਖੀ ਕਾਰਜ ਯ...
ਗੁਰਮੀਤ ਸਿੰਘ ਖੁੱਡੀਆਂ ਨੇ 13 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ 13 ਖੇਤੀਬਾੜੀ ਸਬ-ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Punjab
ਚੰਡੀਗੜ੍ਹ, 11 ਫਰਵਰੀ: ਸੂਬੇ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਅਤੇ ਜ਼ਮੀਨੀ ਪੱਧਰ 'ਤੇ ਸੇਵਾਵਾਂ ਦੇ ਵਿਸਥਾਰ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ 13 ਨਵ-ਨਿਯੁਕਤ ਖੇਤੀਬਾੜੀ ਸਬ-ਇੰਸਪੈਕਟਰਾਂ (ਏ.ਐਸ.ਆਈਜ਼) ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਏ.ਐਸ.ਆਈਜ਼. ਨੂੰ ਸਰਕਾਰ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਿਸਾਨਾਂ ਦਰਮਿਆਨ ਇੱਕ ਅਹਿਮ ਕੜੀ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੂਬੇ ਦੇ ਕਿਸਾਨਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਕਿਹਾ ਕਿ ਤੁਹਾਡਾ ਆਚਰਣ ਅਤੇ ਜ਼ਿੰਮੇਵਾਰੀ ਖੇਤੀਬਾੜੀ ਖੇਤਰ ਦੀ ਖੁਸ਼ਹਾਲੀ 'ਤੇ ਸਿੱਧਾ ਪ੍ਰਭਾਵ ਪਾਵੇਗੀ ਕਿਉਂਕਿ ਤੁਸੀਂ ਅੱਜ ਦੇਸ਼ ਦੇ 'ਅੰਨਦਾਤਾ' ਪ੍ਰਤੀ ਆਪਣੀ ਜ਼ਿੰਮੇਵਾਰੀ ਨਾਲ ਜੁੜ ਰਹੇ ਹੋ। ਖੇਤੀਬਾੜੀ ਵਿਭਾਗ ਵਿੱਚ ਮੁਲਾਜ਼ਮ ਸੇਵਾਵਾਂ ਦੇ ਵਿਸਥਾਰ 'ਤੇ ਸਰਕਾਰ ਵੱਲੋਂ ਦਿੱਤੇ ਜਾ ਰਹੇ ਨਿਰੰ...
ਪੰਜਾਬ ਸਰਕਾਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 11 ਫਰਵਰੀ 2026: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਨਾ ਸਿਰਫ਼ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਮੰਨਦੀ ਹੈ, ਸਗੋਂ ਆਪਣੀ ਜੀਵੰਤ ਵਿਰਾਸਤ ਅਤੇ ਮਾਣ ਵੀ ਮੰਨਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਜਨਵਰੀ 2026 ਤੱਕ ਬੁਢਾਪਾ ਪੈਨਸ਼ਨ ਯੋਜਨਾ ਤਹਿਤ 3,806 ਕਰੋੜ ਰੁਪਏ ਤੋਂ ਵੱਧ ਜਾਰੀ ਕਰਕੇ "ਸਾਡੇ ਬਜ਼ੁਰਗ, ਸਾਡਾ ਮਾਣ" ਦੇ ਨਾਅਰੇ ਨੂੰ ਅਮਲੀ ਰੂਪ ਦਿੱਤਾ ਹੈ। ਮੰਤਰੀ ਨੇ ਕਿਹਾ, "ਸੂਬੇ ਭਰ ਵਿੱਚ 23.62 ਲੱਖ ਤੋਂ ਵੱਧ ਯੋਗ ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਸਕੀਮ ਅਧੀਨ ਨਿਯਮਤ ਤੌਰ 'ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਹਰੇਕ ਯੋਗ ਬਜ਼ੁਰਗ ਨਾਗਰਿਕਾਂ ਨੂੰ 1500 ਰੁਪਏ ਦੀ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੀ ਰੋਜ਼ਾਨਾ ਜ਼ਿੰਦਗੀ ਨੂੰ ਮਾਣ, ਸੁਰੱਖਿਆ ਅਤੇ ਆਜ਼ਾਦੀ ਨਾਲ ਜੀਅ ਸਕਣ।" ਨਿਰਵਿਘਨ ਢੰਗ ਨਾਲ ਪੈਨਸ਼ਨਾਂ ਪ੍ਰਦਾਨ ਕਰਨ ਪ੍ਰਤੀ ਸਰਕਾਰ...
ਜ਼ਿਲ੍ਹੇ ‘ਚ ਅਪਰਾਧ ‘ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ

ਜ਼ਿਲ੍ਹੇ ‘ਚ ਅਪਰਾਧ ‘ਤੇ ਫੈਸਲਾਕੁੰਨ ਪ੍ਰਹਾਰ, 450 ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ, 63 ਗ੍ਰਿਫ਼ਤਾਰ

Punjab
ਹੁਸ਼ਿਆਰਪੁਰ, 10 ਫਰਵਰੀ: ਏਡੀਜੀਪੀ ਇੰਟਰਨਲ ਸਿਕਿਓਰਿਟੀ ਸ਼ਿਵ ਕੁਮਾਰ ਵਰਮਾ ਨੇ ਅੱਜ ਐਸਐਸਪੀ ਸੰਦੀਪ ਕੁਮਾਰ ਮਲਿਕ ਦੀ ਮੌਜੂਦਗੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਆਪ੍ਰੇਸ਼ਨ ਪ੍ਰਹਾਰ 2.0 ਦੀ ਸ਼ੁਰੂਆਤ ਕਰ ਦਿੱਤੀ ਗਈ ਹੈ, ਜੋ ਕਿ 9 ਫਰਵਰੀ ਤੋਂ 12 ਫਰਵਰੀ ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾ 20 ਤੋਂ 22 ਜਨਵਰੀ ਤੱਕ ਚਲਾਏ ਗਏ ਅਪਰੇਸ਼ਨ ਪ੍ਰਹਾਰ 1.0 ਦੌਰਾਨ ਸ਼ਾਨਦਾਰ ਸਫਲਤਾ ਮਿਲੀ ਸੀ, ਜਿਸਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ। ਇਸੇ ਲੜੀ ਵਿੱਚ ਆਪ੍ਰੇਸ਼ਨ ਪ੍ਰਹਾਰ 2.0 ਹੁਣ ਵਧੇਰੇ ਮਜ਼ਬੂਤ ਯੋਜਨਾਬੰਦੀ ਅਤੇ ਰਣਨੀਤੀ ਨਾਲ ਚਲਾਇਆ ਜਾ ਰਿਹਾ ਹੈ। ਏਡੀਜੀਪੀ ਵਰਮਾ ਨੇ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਸਰਗਰਮ ਗੈਂਗਸਟਰਾਂ, ਭਗੌੜਿਆਂ, ਕਤਲ ਅਤੇ ਹੋਰ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨਾ ਹੈ। ਇਸ ਮੁਹਿੰਮ  ਲਈ 450 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ ਅਤੇ 60 ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ, ਜੋ ਵੱਖ-ਵੱਖ ਥਾਣਿਆਂ ਅਤੇ ਸਬ-ਡਵੀਜ਼ਨਾਂ ਅਧੀਨ ਲਗਾਤਾਰ ...