ਫਰੀਦਕੋਟ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਆਯੋਜਿਤ
ਫਰੀਦਕੋਟ 17 ਮਾਰਚ () ਜ਼ਿਲ੍ਹਾ ਫਰੀਦਕੋਟ ਦੇ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦੇ ਨਿਪਟਾਰੇ ਲਈ ਵਿਧਾਇਕ ਫ਼ਰੀਦਕੋਟ ਸ ਗੁਰਦਿੱਤ ਸਿੰਘ ਸੇਖੋ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਚੇਅਰਮੈਨ ਟਰੇਡ ਕਮਿਸ਼ਨ ਸ਼੍ਰੀ ਨਰੇਸ਼ ਸਿੰਗਲਾ ਵੱਲੋਂ ਨਹਿਰੂ ਸ਼ਾਪਿੰਗ ਸੈਂਟਰ ਫਰੀਦਕੋਟ ਵਿਖੇ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੌਕੇ ਐਸ. ਡੀ. ਐੱਮ ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਵਿਧਾਇਕ ਸ ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਵਪਾਰੀਆਂ ਦੀ ਭਲਾਈ ਨਾਲ ਹੀ ਇਲਾਕੇ ਦੀ ਆਰਥਿਕਤਾ ਮਜ਼ਬੂਤ ਹੁੰਦੀ ਹੈ ਅਤੇ ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ।ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਟਰੇਡ ਕਮਿਸ਼ਨ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸਮੱਸਿਆ ਦਾ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਯਕੀਨੀ ਬਣਾਇਆ ਜਾਵੇਗਾ।
ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਖੁੱਲ੍ਹ ਕੇ ਰੱਖੀਆਂ। ਵਪਾਰੀਆਂ ਵੱਲੋਂ ਬਿਜਲੀ, ਪਾਰਕਿੰਗ, ਸਫਾਈ, ਟੈਕਸ ਅਤੇ ਪ੍ਰਸ਼ਾਸਨਿਕ ਕਾਰਵਾਈਆਂ ਨਾਲ ਸੰ...








