ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਝਾਂ
ਚੰਡੀਗੜ੍ਹ / ਸਮਰਾਲਾ, (ਲੁਧਿਆਣਾ) 11 ਅਗਸਤ :
ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਭਾਸ਼ਾ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਅੱਜ ਜ਼ਿਲ੍ਹਾ ਲੁਧਿਆਣਾ ਦੇ ਉਪ ਮੰਡਲ ਸਮਰਾਲਾ ਅਧੀਨ ਪੈਂਦੇ ਪਿੰਡ ਮਾਨੂੰਪੁਰ ਵਿਖੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਝਾਂ ਕਰਨ ਲਈ ਪਹੁੰਚੇ। ਪ੍ਰਿਤਪਾਲ ਸਿੰਘ ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋ ਗਏ ਸਨ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਪ੍ਰਿਤਪਾਲ ਸਿੰਘ ਦੀ ਧਰਮ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ ਦੁੱਖ ਵੰਡਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪਰਿਵਾਰ ਨਾਲ ਖੜੀ ਹੈ ਅਤੇ ਸਰਕਾਰ ਵੱਲੋਂ ਜੋ ਸੰਭਵ ਮੱਦਦ ਹੋਵੇਗੀ, ਉਹ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਅਤੇ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨ...








