Friday, March 20
Shadow

Punjab

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ

Politics, Punjab
ਫ਼ਰੀਦਕੋਟ 10 ਅਗਸਤ ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਚਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਾਫ ਸਫਾਈ,ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਸਹੂਲਤਾਂ, ਸੱਭਿਆਚਾਰਕ ਪ੍ਰੋਗਰਾਮ, ਨਿਰਵਿਘਨ ਬਿਜਲੀ ਸਪਲਾਈ, ਸੈਨੀਟੇਸ਼ਨ ਅਤੇ ਡਾਕਟਰੀ ਸੇਵਾਵਾਂ ਸਮੇਤ ਮਹੱਤਵਪੂਰਨ ਪਹਿਲੂਆਂ ਤੇ ਬਾਰੀਕੀ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਭਾਗ ਆਪਣੇ ਨਾਲ ਸਬੰਧਤ ਕੰਮ ਸੁਚੱਜੇ ਢੰਗ ਨਾਲ ਅਤੇ ਪੂਰੀ ਤਨਦੇਹੀ ਨਾਲ ਕਰਨ ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਮਾਗਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕ...
ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ

ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 10 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀ ਫਲੈਗਸ਼ਿਪ ਸਕੀਮ “ਬਿੱਲ ਲਿਆਓ ਇਨਾਮ ਪਾਓ” ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕੀਤਾ। ਜ਼ਿੰਮੇਵਾਰ ਖਪਤਕਾਰ ਵਤੀਰੇ ਨੂੰ ਉਤਸ਼ਾਹਿਤ ਕਰਨ ਅਤੇ ਕਰ ਪਾਲਣਾ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੀ ਗਈ ਇਸ ਪਹਿਲਕਦਮੀ ਨੇ ਲੋਕਾਂ ਦੀ ਭਰਪੂਰ ਸ਼ਮੂਲੀਅਤ ਦੀ ਗਵਾਹੀ ਭਰੀ ਜਿਸ ਤਹਿਤ ਸਤੰਬਰ 2023 ਵਿੱਚ ਇਸਦੀ ਸ਼ੁਰੂਆਤ ਤੋਂ ਜੁਲਾਈ 2025 ਤੱਕ ‘ਮੇਰਾ ਬਿੱਲ ਐਪ’ ‘ਤੇ ਕੁੱਲ 1,76,832 ਬਿੱਲ ਅਪਲੋਡ ਕੀਤੇ ਗਏ। ਇਸ ਦੇ ਨਤੀਜੇ ਵਜੋਂ 5,644 ਜੇਤੂਆਂ ਨੇ 3,35,80,215 ਰੁਪਏ ਦੇ ਇਨਾਮ ਜਿੱਤੇ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਨਾਗਰਿਕਾਂ ਨੂੰ ਬਿੱਲ ਮੰਗਣ ਲਈ ਉਤਸ਼ਾਹਿਤ ਕਰਨ ਵਾਲੀ ਇਸ ਸਕੀਮ ਦਾ ਕਰ ਲਾਗੂਕਰਨ ‘ਤੇ ਡੂੰਘਾ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਬਿੱਲ ਜਾਰੀ ਕਰਨ ਵਿੱਚ ਬੇਨਿਯਮੀਆਂ ਦੇ ਦੋਸ਼ੀ ਪਾਏ ਗਏ ਅਦਾਰਿਆਂ ਵਿਰੁੱਧ 9,07,06,102 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇ...
ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਹੋਇਆ ਆਯੋਜਨ, ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦੇ ਵਖੇਰੇ ਰੰਗ

ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਹੋਇਆ ਆਯੋਜਨ, ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦੇ ਵਖੇਰੇ ਰੰਗ

National, Politics, Punjab
ਫਾਜ਼ਿਲਕਾ, 10 ਅਗਸਤ ਸਿਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਲਾ ਤੇ ਹੁਨਰ ਨੂੰ ਨਿਖਾਰਦਿਆਂ ਅਤੇ ਉਚ ਪੱਧਰੀ ਮੁਕਾਮਾਂ *ਤੇ ਪਹੁੰਚਾਉਣ ਦੇ ਉਦੇਸ਼ ਸਦਕਾ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਦਿਆਰਥੀਆਂ ਵਿਚਕਾਰ ਕਲਾ ਉਤਸਵ ਮੁਕਾਬਲੇ ਕਰਵਾਏ ਗਏ ਜਿਸ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਦਾ ਆਯੋਜਨ ਸਕੂਲ ਆਫ ਐਮੀਨੈਂਸ ਫਾਜ਼ਿਲਕਾ ਦੇ ਔਡੀਟੋਰੀਅਮ ਵਿਚ ਕੀਤਾ ਗਿਆ। ਇਹ ਮੁਕਾਬਲੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਸ੍ਰੀ ਅਜੈ ਸ਼ਰਮਾ, ਜ਼ਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ) ਸ੍ਰੀ ਸਤੀਸ਼ ਕੁਮਾਰ, ਨੋਡਲ ਅਫਸਰ ਕਲਾ ਉਤਸਵ ਵਿਜੈ ਪਾਲ ਅਤੇ ਕੋਆਰਡੀਨੇਟਰ ਕਲਾ ਉਤਸਵ ਗੁਰਛਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਹਰੀ ਚੰਦ ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਫਾਜ਼ਿਲਕਾ ਵੱਲੋਂ ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ ਅਤੇ ਸਮਾਗਮ ਦੇ ਸਫਲਤਾਪੂਰਵਕ ਆਯੋਜਨ ਦੀਆਂ ਸਮੂਹ ਹਾਜਰੀਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਨੋਡਲ ਅਫਸਰ ਵਿਜੈ ਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਖਿਆ ਵਿਭਾਗ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਤੇ ਕਲਾ ਨੂੰ ਉਜਾਗਰ ਕਰਨ ਵਿਚ ਅਹਿਮ ਉਪਰਾਲੇ ਸਿਰਜ ਰਿਹਾ ਹੈ...
ਅਮਨਿੰਦਰ ਸਿੰਘ ਕੁਠਾਲਾ ਦੀ ਕਿਤਾਬ “ਲਫ਼ਜ਼ ਜੋ ਬੋਲ ਪਏ” ਲੋਕ ਅਰਪਣ

ਅਮਨਿੰਦਰ ਸਿੰਘ ਕੁਠਾਲਾ ਦੀ ਕਿਤਾਬ “ਲਫ਼ਜ਼ ਜੋ ਬੋਲ ਪਏ” ਲੋਕ ਅਰਪਣ

National, Politics, Punjab
ਬਰਨਾਲਾ, 9 ਅਗਸਤ ਅਮਨਿੰਦਰ ਸਿੰਘ ਕੁਠਾਲਾ ਵੱਲੋਂ ਲਿਖੀ ਸਮਾਜਿਕ ਮੁੱਦਿਆਂ ਉੱਤੇ ਆਧਾਰਿਤ ਕਿਤਾਬ "ਲਫ਼ਜ਼ ਜੋ ਬੋਲ ਪਏ" ਦਾ ਲੋਕ ਅਰਪਣ ਵਧੀਕ ਡਿਪਟੀ ਕਮਿਸ਼ਨਰ ਸ. ਸਤਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਸੁਨੀਤਇੰਦਰ ਸਿੰਘ ਨੇ ਕੀਤਾ। ਏਡੀਸੀ (ਵਿਕਾਸ) ਸ. ਸਤਵੰਤ ਸਿੰਘ ਨੇ ਕਿਹਾ ਕੇ "ਲਫ਼ਜ਼ ਜੋ ਬੋਲ ਪਏ ਲੋਕ" ਇੱਕ ਐਸੀ ਕਿਤਾਬ—ਨੁਮਾਂ ਲਿਖਤ ਹੈ ਜੋ ਸਮਾਜ ਦੇ ਅੰਦਰ ਚੱਲ ਰਹੀਆਂ ਵਾਸਤਵਿਕ ਸਮੱਸਿਆਵਾਂ ਨੂੰ ਬੇਨਕਾਬ ਕਰਦੀ ਹੈ। ਕਿਤਾਬ ਵਿੱਚ ਗਰੀਬੀ, ਬੇਰੁਜ਼ਗਾਰੀ, ਜਾਤੀਵਾਦ, ਧਰਮ, ਕੁਦਰਤੀ ਸੰਕਟ, ਨਸ਼ਾ, ਫਿਰਕਾ ਪ੍ਰਸਤੀ ਅਤੇ ਪਾਣੀ ਸੰਕਟ ਵਰਗੇ ਮਸਲਿਆਂ ਨੂੰ ਠੋਸ ਢੰਗ ਨਾਲ ਚਰਚਿਤ ਕੀਤਾ ਗਿਆ ਹੈ। ਡੀਈਓ ਸ. ਸੁਨੀਤਇੰਦਰ ਸਿੰਘ ਨੇ ਕਿਹਾ, “ਇਹ ਕਿਤਾਬ ਸਿਰਫ ਸ਼ਬਦਾਂ ਦੀ ਗੂੰਜ ਨਹੀਂ, ਸਗੋਂ ਲੋਕਾਂ ਦੀ ਅੰਦਰਲੀ ਚੀਖ ਹੈ, ਜੋ ਕਦੇ ਕਦੇ ਅਣਸੁਣੀ ਕਰ ਦਿੱਤੀ ਜਾਂਦੀ ਹੈ। ਲੇਖਕ ਨੇ ਅਣਸੁਣੀਆਂ ਆਵਾਜ਼ਾਂ ਨੂੰ ਇੱਕ ਲਫ਼ਜ਼ੀ ਰੂਪ ਦਿੱਤਾ ਹੈ। ਡੀਆਰਸੀ ਕਮਲਦੀਪ ਅਤੇ ਮੀਡੀਆ ਕੋਆਰਡੀਨੇਟਰ ਹਰਵਿੰਦਰ ਰੋਮੀ ਨੇ ਕਿਹਾ ਸਾਡੇ ਸਿੱਖਿਆ ਵਿਭਾਗ ਦੇ ਨੌਜਵਾਨ ਲੇਖਕ ਅਮਨਿੰਦਰ ਸਿੰਘ ਨੇ ਆਪਣੀ ਕਲਾ, ਸਮਝ ਅਤੇ ਜੀਵਨ—ਅਨ...

ਜੁਆਇੰਟ ਸੀ.ਪੀ ਰੁਪਿੰਦਰ ਸਿੰਘ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ

National, Politics, Punjab
ਲੁਧਿਆਣਾ, 9 ਅਗਸਤ: ਰੁਪਿੰਦਰ ਸਿੰਘ ਜੁਆਇੰਟ ਸੀ.ਪੀ (ਸ਼ਹਿਰ ਅਤੇ ਪੇਂਡੂ) ਲੁਧਿਆਣਾ ਨੂੰ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ) ਵਿੱਚ ਤਰੱਕੀ ਦਿੱਤੀ ਗਈ ਹੈ। ਉਹ ਅਗਸਤ, 1994 ਨੂੰ ਪੁਲਿਸ ਵਿਭਾਗ ਵਿੱਚ ਪ੍ਰੋਬੇਸ਼ਨਰੀ ਡੀ.ਐਸ.ਪੀ ਵਜੋਂ ਭਰਤੀ ਹੋਏ ਸਨ। ਉਨ੍ਹਾਂ ਨੇ ਸੂਬੇ ਵਿੱਚ ਵੱਖ-ਵੱਖ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਅਹੁਦਿਆਂ 'ਤੇ ਸੇਵਾ ਨਿਭਾਈ। ਉਨ੍ਹਾਂ ਡੀ.ਐਸ.ਪੀ ਸਬ-ਡਵੀਜ਼ਨ ਖਰੜ, ਮੋਹਾਲੀ, ਡੇਰਾ ਬੱਸੀ, ਸ਼੍ਰੀ ਫਤਿਹਗੜ੍ਹ ਸਾਹਿਬ ਅਤੇ ਸਦਰ ਲੁਧਿਆਣਾ ਵਜੋਂ ਸੇਵਾ ਨਿਭਾਈ। ਇਸ ਤੋਂ ਬਾਅਦ ਐਸ.ਪੀ ਵਜੋਂ ਤਰੱਕੀ ਮਿਲਣ 'ਤੇ ਉਨ੍ਹਾਂ ਨੇ ਐਸ.ਪੀ ਸਿਟੀ ਲੁਧਿਆਣਾ, ਐਸ.ਪੀ ਟ੍ਰੈਫਿਕ ਅਤੇ ਸੁਰੱਖਿਆ ਲੁਧਿਆਣਾ, ਐਸ.ਐਸ.ਪੀ ਵਿਜੀਲੈਂਸ ਰੇਂਜ ਜਲੰਧਰ, ਐਸ.ਐਸ.ਪੀ ਵਿਜੀਲੈਂਸ ਆਰਥਿਕ ਵਿੰਗ ਲੁਧਿਆਣਾ, ਐਸ.ਐਸ.ਪੀ ਵਿਜੀਲੈਂਸ ਰੇਂਜ ਲੁਧਿਆਣਾ ਅਤੇ ਕਮਾਂਡੈਂਟ-ਕਮ-ਡਿਪਟੀ ਡਾਇਰੈਕਟਰ (ਆਊਟਡੋਰ ਅਤੇ ਇਨਡੋਰ) ਪੰਜਾਬ ਪੁਲਿਸ ਅਕੈਡਮੀ ਫਿਲੌਰ, ਡੀ.ਸੀ.ਪੀ ਹੈੱਡਕੁਆਰਟਰ ਲੁਧਿਆਣਾ, ਐਸ.ਐਸ.ਪੀ ਆਰਥਿਕ ਅਪਰਾਧ ਵਿੰਗ ਵਿਜੀਲੈਂਸ ਬਿਊਰੋ ਲੁਧਿਆਣਾ ਵਜੋਂ ਸੇਵਾ ਨਿਭਾਈ। ਸਾਲ-2021 ਵਿੱਚ ਉਨ੍ਹਾਂ ਨੂੰ ਕੋਵਿਡ ਮਹਾਂਮਾਰੀ ਦ...
ਫਾਜ਼ਿਲਕਾ ਦੇ ਵਿਧਾਇਕ ਸਵਨਾ ਵੱਲੋਂ ਪਿੰਡ ਕਬੂਲ ਸ਼ਾਹ ਖੁਬਣ ਦਾ ਦੌਰਾ

ਫਾਜ਼ਿਲਕਾ ਦੇ ਵਿਧਾਇਕ ਸਵਨਾ ਵੱਲੋਂ ਪਿੰਡ ਕਬੂਲ ਸ਼ਾਹ ਖੁਬਣ ਦਾ ਦੌਰਾ

National, Politics, Punjab
ਫਾਜ਼ਿਲਕਾ 9 ਅਗਸਤ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਪਿੰਡ ਕਬੂਲ ਸ਼ਾਹ ਖੁਬਣ ਦਾ ਦੌਰਾ ਕਰਕੇ ਇੱਥੇ ਮੀਹ ਦੇ ਪਾਣੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨਾਂ ਨੇ ਆਪਣੀ ਜੇਬ ਵਿੱਚੋਂ ਇਥੋਂ ਪਾਣੀ ਦੀ ਨਿਕਾਸੀ ਕਰਨ ਲਈ ਲਗਾਏ ਗਏ ਡੀਜ਼ਲ ਪੰਪਾਂ ਲਈ ਡੀਜ਼ਲ ਦੀ ਖਰੀਦ ਕਰਨ ਵਾਸਤੇ 20 ਹਜਾਰ ਰੁਪਏ ਦਿੱਤੇ । ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਰਿਸ਼ਾਂ ਕਾਰਨ ਹੋਏ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਪਹਿਲਾਂ ਹੀ ਦੇ ਦਿੱਤੇ ਗਏ ਹਨ। ਉਹਨਾਂ ਨੇ ਕਿਹਾ ਕਿ ਗਿਰਦਾਵਰੀ ਅਨੁਸਾਰ ਜੋ ਰਿਪੋਰਟ ਤਿਆਰ ਹੋਵੇਗੀ ਉਸ ਨਾਲ ਸਾਰੇ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰੀ ਨੀਤੀ ਅਨੁਸਾਰ ਬਣਦਾ ਮੁਆਵਜਾ ਦਿੱਤਾ ਜਾਵੇਗਾ। ਉਨਾਂ ਨੇ ਕਿਹਾ ਕਿ ਪਾਣੀ ਨਿਕਾਸੀ ਲਈ ਜੋ ਵੀ ਸਰਕਾਰੀ ਮਦਦ ਦੀ ਜਰੂਰਤ ਹੋਵੇਗੀ ਸੰਬੰਧਿਤ ਵਿਭਾਗ ਵੱਲੋਂ ਕੀਤੀ ਜਾਵੇਗੀ । ਉਹਨਾਂ ਨੇ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖੁਦ ਪਿੰਡਾਂ ...
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਈ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਈ

National, Politics, Punjab
ਜਲੰਧਰ, 9 ਅਗਸਤ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਮਾਨ ਸਰਕਾਰ ਦੀ ਵਚਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲਏ ਜਾ ਰਹੇ ਹਨ। ਜਨਤਾ ਨੂੰ ਸੁਵਿਧਾਵਾਂ ਮੁੱਹਈਆ ਕਰਵਾਉਣ ਤੋਂ ਇਲਾਵਾ ਪਾਰਦਰਸ਼ੀ ਤਰੀਕੇ ਨਾਲ ਵੱਖ-ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਨੂੰ ਇੱਕ ਮਾਡਲ ਰਾਜ ਬਣਾਉਣ ਵੱਲ ਵਿਸ਼ੇਸ਼ ਕਦਮ ਪੁੱਟੇ ਜਾ ਰਹੇ ਹਨ।    ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਇਨਫਰਾਸਟਰਕਚਰ, ਸਿਹਤ, ਸਿੱਖਿਆ, ਖੇਤੀਬਾੜੀ ਅਤੇ ਉਦਯੋਗ ਦੇ ਖੇਤਰ ਵਿੱਚ ਕਈ ਅਹਿਮ ਪ੍ਰੋਜੈਕਟ ਸ਼ੁਰੂ ਕੀਤੇ ਹਨ। ਰਾਜ ਦੇ ਹਰ ਹਿੱਸੇ ਵਿੱਚ ਸੜਕਾਂ ਦਾ ਨਿਰਮਾਣ, ਸਰਕਾਰੀ ਹਸਪਤਾਲਾਂ ਦੀ ਅਪਗ੍ਰੇਡੇਸ਼ਨ, ਸਕੂਲਾਂ ਵਿੱਚ ਸਮਾਰਟ ਕਲਾਸਰੂਮ, ਅਤੇ ਕਿਸਾਨਾਂ ਲਈ ਨਵੀਆਂ ਸਹੂਲਤਾਂ ਦੀ ਸ਼ੁਰੂਆਤ ਕੀਤੀ ਗਈ ਹੈ।    ਉਨ੍ਹਾਂ ਦੱਸਿਆ ਕਿ ਬਿਜਲੀ ਸਸਤੀ ਕਰਨਾ, ਭ੍ਰਿਸ਼ਟਾਚਾਰ 'ਤੇ ਕਾਰਵਾਈ, ਅਤੇ ਨੌ...
ਆਪਰੇਸ਼ਨ ਸੀਲ-18: ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ

ਆਪਰੇਸ਼ਨ ਸੀਲ-18: ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਚਲਾਏ ਜਾ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-18' ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਸੀ ਤਾਂ ਜੋ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸਾਰੇ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ

National, Politics, Punjab
ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਅਗਸਤ (       ) - ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਿਲਾਫ਼ ਇਹ ਆਰ-ਪਾਰ ਦੀ ਲੜਾਈ ਹੈ ਅਤੇ ਲੋਕਾਂ ਨੂੰ ਇਸ ਲੜਾਈ ਵਿੱਚ ਸਰਕਾਰ ਦਾ ਪੂਰਨ ਸਾਥ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਜ ਸ਼ਾਮ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰਦਿਆਂ ਕੀਤਾ। ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਦੇਵੀ-ਦੇਵਤਿਆਂ ਦੀ ਪਵਿੱਤਰ ਧਰਤੀ ਹੈ, ਜਿੱਥੋਂ ਦੇ ਲੋਕ ਗੈਰਤ ਨਾਲ ਰਹਿੰਦੇ ਹਨ, ਪਰ ਨਸ਼ਿਆਂ ਦੀ ਭੈੜੀ ਅਲਾਮਤ ਨੇ ਸੂਬੇ ਅਤੇ ਸਮਾਜ ਨੂੰ ਆਪਣੀ ਗ੍ਰਿਫਤ ਵਿੱਚ ਲੈ ਲਿਆ ਸੀ। ਪੰਜਾਬ ਕੌਮਾਂਤਰੀ ਸਰਹੱਦ ਨਾਲ ਲਗਦਾ ਹੋਣ ਕਰ ਕੇ ਨਸ਼ੇ ਦੇ ਤਸਕਰਾਂ ਲਈ ਇਹ ਡ...

ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ

Crime, National, Politics, Punjab
ਚੰਡੀਗੜ੍ਹ, 9 ਅਗਸਤ ਪੰਜਾਬ ਦੇ ਵਿੱਤ ਮੰਤਰੀ ਅਤੇ ‘ਯੁੱਧ ਨਸ਼ਿਆ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਾਬਕਾ ਸੁਰੱਖਿਆ ਅਧਿਕਾਰੀ ਜੋਗਾ ਸਿੰਘ ਦੀ ਗ੍ਰਿਫ਼ਤਾਰੀ, 2015 ਦੇ ਗੁਰਦੇਵ ਸਿੰਘ ਦੇਬੀ ਡਰੱਗ ਰੈਕੇਟ ਦੇ ਪੀੜਤਾਂ ਲਈ ਇਨਸਾਫ਼ ਵੱਲ ਇੱਕ ਮਹੱਤਵਪੂਰਨ ਕਦਮ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਦਹਾਕੇ ਤੋਂ ਚੱਲ ਰਹੀ ਦੇਰੀ ਦੋਸ਼ੀਆਂ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਲੀਡਰਸ਼ਿਪ ਨਾਲ ਰਾਜਨੀਤਿਕ ਸਬੰਧਾਂ ਕਾਰਨ ਹੋਈ ਹੈ। ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਘਟਨਾਵਾਂ ਦਾ ਵੇਰਵਾ ਦਿੱਤਾ। ਜੋਗਾ ਸਿੰਘ 28 ਸਤੰਬਰ, 2023 ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਤੋਂ ਹੀ ਫਰਾਰ ਸੀ। ਅਕਤੂਬਰ 2023 ਵਿੱਚ ਫਾਜ਼ਿਲਕਾ ਦੀ ਸੈਸ਼ਨ ਅਦਾਲਤ ਅਤੇ ਜਨਵਰੀ 2024 ਵਿੱਚ ਹਾਈ ਕੋਰਟ ਨੇ ਉਸਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਕਈ ਪੁਲਿਸ ਛਾਪਿਆਂ ਦੇ ਬਾਵਜੂਦ, ਉਹ ਫਰਾਰ...