ਰੱਖੜੀ ਦਾ ਤੋਹਫ਼ਾ: 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ: ਡਾ. ਬਲਜੀਤ ਕੌਰ
ਚੰਡੀਗੜ੍ਹ, 9 ਅਗਸਤ:
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰੱਖੜੀ ਦੇ ਪਵਿੱਤਰ ਮੌਕੇ ‘ਤੇ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਵਿਭਾਗ ਦੀਆਂ 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਆਂਗਣਵਾੜੀ ਵਰਕਰ ਬਣਾਇਆ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ ਸੇਵਾ ਨਿਭਾ ਰਹੀਆਂ 10ਵੀਂ ਪਾਸ ਆਂਗਣਵਾੜੀ ਹੈਲਪਰਾਂ, ਜਿਨ੍ਹਾਂ ਕੋਲ 10 ਸਾਲ ਦਾ ਤਜਰਬਾ ਹੈ, ਨੂੰ ਵੀ ਬਤੌਰ ਵਰਕਰ ਤਰੱਕੀ ਦੇਣ ਲਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਹੈ। ਇਸ ਤਹਿਤ ਡਿਊਟੀ ਦੌਰਾਨ ਪੱਕੇ ਤੌਰ ‘ਤੇ ਅਪੰਗ ਹੋਈਆਂ ਜਾਂ ਕਿਸੇ ਜਾਨਲੇਵਾ ਬਿਮਾਰੀ ਨਾਲ ਪੀੜਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਆਸ਼ਰਿਤਾਂ ਨੂੰ ਵਿਸ਼ੇਸ਼ ਮੌਕੇ ਤਹਿਤ ਨੌਕਰੀ ਦੇਣ ਲਈ ਪ੍ਰਕਿਰਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਸਾਰੇ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨੂੰ 31 ਅਗਸਤ 2025 ਤੋਂ ਪਹਿਲਾਂ ਪੁਰ...




