ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ
ਚੰਡੀਗੜ੍ਹ, 11 ਫਰਵਰੀ :-
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 28ਵੀਂ ਫੁੱਲ ਕਮਿਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਐਸ.ਸੀ.ਐਸ.ਟੀ. ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕਮਿਸ਼ਨ ਕੋਲ ਪੁਲਿਸ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਵਿੱਚ ਕਮੀ ਆਵੇ। *ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜਿਕ ਨਿਆਂ ਵਿਭਾਗ ਨੂੰ ਰੋਸਟਰ ਰਜਿਸਟਰ ਸਬੰਧੀ ਕਮੇਟੀਆਂ ਨੂੰ ਰਾਖਵਾਂਕਰਨ ਨੁਕਤਿਆਂ ਅਤੇ ਰੋਸਟਰ ਰਜਿਸਟਰਾਂ ਬਾਰੇ ਟ੍ਰੇਨਿੰਗ ਕਰਵਾਉਣ ਦੇ ਹੁਕਮ ਵੀ ਦਿੱਤੇ।
ਮੀਟਿੰਗ ਦੌਰਾਨ ਉਨ੍ਹਾਂ ਆਮ ਰਾਜ ਪ੍ਰਬੰਧ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਪੁਲਿਸ ਦੀ ਤਰਜ਼ ਤੇ ਏ.ਡੀ.ਸੀ. ਪੱਧਰ ਦੇ ਅਧਿਕਾਰੀ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇ ਤਾਂ ਜੋ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਹੋਰ ਤੇਜ਼ੀ ਆ ਸਕੇ।
ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿਆਂ ਤੇ ਹੋਰ ...







