Shadow

Punjab

ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਹਾਲ ਵਿੱਚ ਮੌਜੂਦਾ ਵਿਧਾਇਕਾਂ ਦੀਆਂ ਲਗਾਈਆਂ ਫੋਟੋਆਂ ਦਾ ਉਦਘਾਟਨ

Punjab
ਚੰਡੀਗੜ੍ਹ 16 ਮਾਰਚ 2026: ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਵਿਧਾਨ ਸਭਾ ਦੇ 117 ਮੈਂਬਰਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਪੰਜਾਬ ਦੇ ਮੁੱਖ ਮੰਤਰੀ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਵਿਰੋਧੀ ਧਿਰ ਦੇ ਨੇਤਾ ਸ਼ਾਮਲ ਹਨ। ਇਸ ਦਾ ਉਦਘਾਟਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਦਘਾਟਨ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਇਸ ਸਾਲ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਵੀ ਦੇਖੀ। ਸਪੀਕਰ ਨੇ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰ...
ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਅਪਮਾਨਜਨਕ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ

Punjab
ਚੰਡੀਗੜ੍ਹ, 16 ਮਾਰਚ: ਪੰਜਾਬ ਵਿਧਾਨ ਸਭਾ ਨੇ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਬਾਰੇ ਵਿਰੋਧੀ ਧਿਰ ਦੇ ਆਗੂ (ਐਲਓਪੀ) ਪ੍ਰਤਾਪ ਸਿੰਘ ਬਾਜਵਾ ਵੱਲੋਂ ਕੀਤੀਆਂ ਗਈਆਂ ਅਪਮਾਨਜਨਕ ਅਤੇ ਜਾਤੀਵਾਦੀ ਟਿੱਪਣੀਆਂ ਲਈ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਹੈ। ਇਹ ਮੁੱਦਾ 6 ਫਰਵਰੀ, 2026 ਨੂੰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿਖੇ ਇੱਕ ਜਨਤਕ ਇਕੱਠ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਨਾਲ ਸਬੰਧਤ ਹੈ। ਆਪਣੇ ਸੰਬੋਧਨ ਦੌਰਾਨ ਬਾਜਵਾ ਨੇ ਕਥਿਤ ਤੌਰ 'ਤੇ ਮੰਤਰੀ ਹਰਭਜਨ ਸਿੰਘ ਈਟੀਓ, ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ, ਲਈ ਅਪਮਾਨਜਨਕ ਅਤੇ ਜਾਤੀ-ਅਧਾਰਤ ਟਿੱਪਣੀਆਂ ਕਰਦੇ ਹੋਏ ਨਿਸ਼ਾਨਾ ਸਾਧਿਆ। ਸਦਨ ਦੇ ਮੈਂਬਰਾਂ ਨੇ ਕਿਹਾ ਕਿ ਅਜਿਹੀਆਂ ਟਿੱਪਣੀਆਂ ਸਿਰਫ਼ ਮੰਤਰੀ ਦਾ ਹੀ ਨਹੀਂ, ਸਗੋਂ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਅਤੇ ਮਿਹਨਤੀ ਦਲਿਤ ਭਾਈਚਾਰੇ ਦਾ ਵੀ ਘੋਰ ਅਪਮਾਨ ਕਰਦੀਆਂ ਹਨ। ਇਹ ਮਤਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਸਦਨ ਵਿੱਚ ਲਿਆਂਦਾ, ਜਿਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਇਹ ਟਿੱਪਣੀਆਂ ਇਮਾਨਦਾਰੀ ਨਾਲ ਮਿਹਨਤ ਕਰਕੇ ਆਪਣੀ ਰੋਜ਼ੀ-ਰੋਟੀ ਕਮਾਉਣ ਵ...
1962, 1965 ਅਤੇ 1971 ਦੀਆਂ ਜੰਗਾਂ  ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਸਬੰਧੀ ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Politics, Punjab
ਚੰਡੀਗੜ੍ਹ, 16 ਮਾਰਚ: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ 1962, 1965 ਅਤੇ 1971 ਦੀਆਂ ਜੰਗਾਂ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਉਹਨਾਂ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਸਬੰਧੀ, ਜੋ ਅਜੇ ਤੱਕ ਇਸ ਤੋਂ ਵਾਂਝੇ ਰਹਿ ਗਏ ਹਨ, ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਇਹਨਾਂ ਜੰਗਾਂ ਵਿੱਚ ਸ਼ਹੀਦ ਸੈਨਿਕਾਂ ਦੇ ਜਿਆਦਾਤਰ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਮੁਆਵਜ਼ਾ ਜ਼ਮੀਨ ਜਾਂ ਰਾਸ਼ੀ ਦੇ ਰੂਪ ਵਿੱਚ ਦਿੱਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਬਾਕੀ ਰਹਿ ਗਏ ਕੇਸਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨਾਲ ਸਬੰਧਿਤ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ, ਤਾਂ ਜੋ ਯੋਗ ਪਰਿਵਾਰਾਂ ਨੂੰ ਜਲਦ ਤੋਂ ਜਲਦ ਮੁਆਵਜ਼ਾ ਰਾਸ਼...
ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ ਸਰਬਸੰਮਤੀ ਨਾਲ ਪਾਸ

Punjab
ਚੰਡੀਗੜ੍ਹ, 16 ਮਾਰਚ ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ। ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ। ਬਾਬੂ ਕਾਂਸ਼ੀ ਰਾਮ ਜੀ ਬੇ...
‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਚੰਡੀਗੜ੍ਹ, 16 ਮਾਰਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਚਾਰ ਵਰ੍ਹੇ ਮੁਕੰਮਲ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ‘ਕੰਮ ਦੀ ਸਿਆਸਤ’ ਰਾਹੀਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਰੱਦ ਕਰਕੇ ਸਾਥੋਂ ਉਮੀਦਾਂ ਰੱਖੀਆਂ ਸਨ ਅਤੇ ਅਸੀਂ ਲੋਕਾਂ ਦਾ ਭਰੋਸਾ ਟੁੱਟਣ ਨਹੀਂ ਦਿੱਤਾ। ਮੁੱਖ ਮੰਤਰੀ ਨੇ ਮੁੱਖ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਵਿੱਚ ਮੁਫ਼ਤ ਬਿਜਲੀ, ਕਿਸਾਨਾਂ ਲਈ ਦਿਨ ਵੇਲੇ ਬਿਜਲੀ, 78 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ, 65,000 ਸਰਕਾਰੀ ਨੌਕਰੀਆਂ ਅਤੇ 5.5 ਲੱਖ ਰੁਜ਼ਗਾਰ ਦੇ ਨਵੇਂ ਮੌਕੇ, ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੰਭਾਲ ਦਾ ਵਿਸਥਾਰ ਅਤੇ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ', 1.55 ਲੱਖ ਕਰੋੜ ਰੁਪਏ ਦੇ ਰਿਕਾਰਡ ਨਿਵੇਸ਼ ਅਤੇ ਸੜਕ ਸੁਰੱਖਿਆ ਫੋਰਸ ਨਾਲ ਸਰਕਾਰ ਦੇ ਇਰਾਦੇ ਸਪੱਸ਼ਟ ਹੁੰਦੇ ਹਨ ਕਿ ਪੰਜਾਬ ਦੇ ਮੁ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਨਖਿੱਧ ਵਿਦੇਸ਼ ਨੀਤੀ ਨੇ ਦੇਸ਼ ਨੂੰ ਤੇਲ ਤੇ ਗੈਸ ਸੰਕਟ ਵਿੱਚ ਧੱਕਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਐਸ.ਏ.ਐਸ. ਨਗਰ, 15 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੀ ਵਿਦੇਸ਼ ਨੀਤੀ ਦੇ ਨਾਕਾਮ ਰਹਿਣ ਕਾਰਨ ਅੱਜ ਸਾਰਾ ਦੇਸ਼ ਤੇਲ ਤੇ ਐਲ.ਪੀ.ਜੀ. ਸੰਕਟ ਵਿੱਚੋਂ ਗੁਜ਼ਰ ਰਿਹਾ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਵਿੱਚ ਸਿਰਫ ਚੰਦ ਨੇਤਾਵਾਂ ਦੇ ਹੱਥਾਂ ਵਿੱਚ ਸੱਤਾ ਦੀ ਵਾਗਡੋਰ ਹੋਣ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਅਜਿਹਾ ਰੁਝਾਨ ਜਮਹੂਰੀਅਤ ਲਈ ਬੇਹੱਦ ਘਾਤਕ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਹੱਦ ਪਾਰੋਂ ਹੋ ਰਹੀ ਨਸ਼ੀਲੇ ਪਦਾਰਥਾਂ ਦੀ ਸਪਲਾਈ ਬਾਰੇ ਸਵਾਲ ਕਰਦਿਆਂ ਕੇਂਦਰੀ ਏਜੰਸੀਆਂ ਦੀ ਅਸਫਲਤਾ ਬਾਰੇ ਸਪੱਸ਼ਟੀਕਰਨ ਦੇਣ ਲਈ ਆਖਿਆ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਕੇਂਦਰ ਦੀ ਅਮਰੀਕਾ ਨਾਲ ਸੰਧੀ ਕਿਸਾਨਾਂ ਦੇ ਹਿੱਤਾਂ ਨੂੰ ਖਤਰੇ ਵਿੱਚ ਪਾ ਸਕਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੇ ਲਗਾਤਾਰ ਵਿਦੇਸ਼ੀ ਦੌਰਿਆਂ ਦੇ ਬਾਵਜੂਦ ਦੇਸ਼ ਕੂਟਨੀਤਕ ਸਬੰਧਾਂ ਅਤੇ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਮੌਕੇ 'ਤੇ...
ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ  ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਅਜਿਹਾ ਮਾਹੌਲ ਸਿਰਿਜਆ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਰਫ਼ਤਾਰ ਦੇਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਸੰਮੇਲਨ ਦੌਰਾਨ ਦਿੱਤੇ ਗਏ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਛੇ ਮਹੀਨਿਆਂ ਬਾਅਦ ਸਮੀਖਿਆ ਸੈਸ਼ਨ ਕਰੇਗੀ। ਇਤਿਹਾਸਕ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਵਾਲੇ ਦਿਨ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ ਲਈ...
ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

ਆਈਟੀ ਅਤੇ ਆਈਟੀਈਐਸ ਸੈਸ਼ਨ ਦੌਰਾਨ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਮਿਲਿਆ ਭਰਵਾਂ ਹੁੰਗਾਰਾ

Punjab
ਚੰਡੀਗੜ੍ਹ/ਐਸਏਐਸ ਨਗਰ, 15 ਮਾਰਚ ਅੱਜ ਆਈ.ਟੀ. ਅਤੇ ਆਈ.ਟੀ.ਈ.ਐਸ. ਸੈਸ਼ਨ ਵਿੱਚ ਭਾਗੀਦਾਰਾਂ ਦੀ ਵੱਡੀ ਸ਼ਮੂਲੀਅਤ ਦੇ ਨਾਲ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਨੂੰ ਨਿਵੇਸ਼ਕਾਂ ਵੱਲੋਂ ਭਾਰੀ ਹੁੰਗਾਰਾ ਮਿਲਿਆ। ਪੰਜਾਬ ਔਫਰ: ਪ੍ਰੋਮੋਟਿੰਗ ਜੀਸੀਸੀਜ਼ ਵਿਦ ਸਪੀਡ, ਕਲੈਰਿਟੀ ਐਂਡ ਆਫਟਰ ਕੇਅਰ' ਵਿਸ਼ੇ 'ਤੇ ਅਧਾਰਤ ਇਸ ਸਮਾਗਮ ਨੇ ਤਕਨੀਕੀ ਨਿਵੇਸ਼ ਅਤੇ ਡਿਜੀਟਲ ਇਨੋਵੇਸ਼ਨ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸੂਬੇ ਦੀ ਦਿਨੋ-ਦਿਨ ਮਜ਼ਬੂਤ ਹੋ ਰਹੀ ਸਥਿਤੀ ਨੂੰ ਉਜਾਗਰ ਕੀਤਾ। ਸੈਸ਼ਨ ਨੂੰ ਸੰਬੋਧਨ ਕਰਦਿਆੰ ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਐਸਏਐਸ ਨਗਰ (ਮੋਹਾਲੀ) ਨੂੰ ਆਈਟੀ ਖੇਤਰ ਵਿੱਚ ਟਾਇਰ- 1 ਸਿਟੀ ਵਜੋਂ ਵਿਕਸਤ ਕਰਨ ਦੀ ਦ੍ਰਿੜ ਸੋਚ ਲੈ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਉਦੇਸ਼  ਦੀ ਪ੍ਰਾਪਤੀ ਲਈ ਸ਼ਾਸਨ, ਅਕਾਦਮਿਕ ਅਤੇ ਬੁਨਿਆਦੀ ਢਾਂਚੇ ਦੇ ਬੁਨਿਆਦੀ ਥੰਮ੍ਹਾਂ 'ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰਾਜ ਵਿੱਚ ਕਈ ਨਿਰਮਾਣ ਉਦਯੋਗਾ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ; ਤਿੰਨ ਪੀਐਕਸ-5.7 ਸਮੇਤ ਛੇ ਪਿਸਤੌਲਾਂ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚਲ ਰਹੇ ਤਸਕਰੀ ਮਾਡਿਊਲਾਂ ਨਾਲ ਜੁੜੇ 6 ਵਿਅਕਤੀ ਗ੍ਰਿਫਤਾਰ; ਤਿੰਨ ਪੀਐਕਸ-5.7 ਸਮੇਤ ਛੇ ਪਿਸਤੌਲਾਂ ਬਰਾਮਦ

Punjab
ਚੰਡੀਗੜ੍ਹ/ਅੰਮ੍ਰਿਤਸਰ, 15 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਅਤੇ 3.5 ਕਿਲੋ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਦੇ ਦੋ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰਕੈਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨ ਸਿੰਘ (26), ਗੁਰਪ੍ਰੀਤ ਸਿੰਘ ਉਰਫ਼ ਗੋਪੀ (22), ਰਾਕੇਸ਼ ਉਰਫ਼ ਕੇਸ਼ੂ (26), ਚਮਕੋਰ ਸਿੰਘ ਉਰਫ਼ ਚਮਕੋਰ (23), ਚਾਰੋਂ ਵਾਸੀ ਖੇਮਕਰਨ, ਤਰਨਤਾਰਨ ਅਤੇ ਮੱਖਣਦੀਨ ਉਰਫ਼ ਮੱਖਣ (22) ਵਾਸੀ ਨਾਗ ਕਲਾਂ, ਅੰਮ੍ਰਿਤਸਰ ਅਤੇ ਜਸਬੀਰ ਸਿੰਘ ਉਰਫ਼ ਬੀਰਾ ਉਰਫ਼ ਰਘੂ (19) ਵਾਸੀ ਪਿੰਡ ਮੂਲੇਚੱਕ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ ਪੀ ਐਕਸ 5....
ਪੰਜਾਬ ਸਰਕਾਰ ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

ਪੰਜਾਬ ਸਰਕਾਰ ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

Punjab
ਚੰਡੀਗੜ੍ਹ 15 ਮਾਰਚ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਐਮਐਸਐਮਈਜ਼ (ਛੋਟੇ, ਲਘੂ ਅਤੇ ਦਰਮਿਆਨੇ ਉਦਯੋਗ) ਭਾਰਤ ਦੇ ਜੀਡੀਪੀ ਵਿਕਾਸ ਵਿੱਚ 25 ਤੋਂ 30 ਫ਼ੀਸਦ ਹਿੱਸਾ ਪਾ ਰਹੇ ਹਨ। ਉਨ੍ਹਾਂ ਨੇ ਆਪਣੇ ਦਫ਼ਤਰਾਂ ਵਿੱਚ ਕੰਮਕਾਜ ਲਈ ਰੋਜ਼ਾਨਾ ਪੱਧਰ ‘ਤੇ ਵੱਧ ਤੋਂ ਵੱਧ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਕਿਹਾ। ਐਮਐਸਐਮਈਜ਼ ਅਰਥਵਿਵਸਥਾ ਦਾ ਪ੍ਰਮੁੱਖ ਹਿੱਸਾ ਹਨ ਅਤੇ ਦੇਸ਼ ਦੀ ਕੁਦਰਤੀ ਨਿਰਮਾਣ ਮਸ਼ੀਨ ਵੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਐਮਐਸਐਮਈਜ਼ ਦੇ ਆਧੁਨਿਕੀਕਰਨ ਅਤੇ ਵਿਸਥਾਰ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਉਤਪਾਦਾਂ ਦੀ ਮੰਗ ਵਧਾਉਣ ਲਈ ਮਾਰਕੀਟਿੰਗ ਦੀ ਬਜਾਏ ਕੀਮਤ ਅਤੇ ਗੁਣਵੱਤਾ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਬੇਸ਼ੁਮਾਰ ਹੁਨਰਮੰਦ ਸਟਾਫ਼ ਉਪਲਬਧ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਭਗ 1.6 ਲੱਖ ਐਮਐਸਐਮਈਜ਼ ਯੂਨਿਟਾਂ ਦੇ ਮਜ਼ਬੂਤ ਅਧਾਰ ਨਾਲ ਇੱਕ ਸਮਰਪਿਤ ਏਜੰਸੀ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ ਜਿਸ ਨਾਲ ਇਹ ਐਮਐਸਐਮਈਜ਼ ਮਾਹੌਲ ਨੂੰ ਗਤੀਸ਼ੀਲ...