ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ – ਮੋਹਿੰਦਰ ਭਗਤ
ਹੁਸ਼ਿਆਰਪੁਰ, 7 ਅਗਸਤ :
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਹੁਸ਼ਿਆਰਪੁਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜੰਗੀ ਯਾਦਗਾਰ 'ਤੇ ਫੁੱਲਮਾਲਾ ਭੇਟ ਕਰਕੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਸੈਨਿਕ ਰੈਸਟ ਹਾਊਸ ਦੇ ਨਵੀਨੀਕਰਨ ਦਾ ਰਸਮੀ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਲੋੜਵੰਦ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਚੈੱਕ ਵੀ ਭੇਟ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਸ਼ਾਨਦਾਰ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਸਾਬਕਾ ਸੈਨਿਕ ਸਾਡੇ ਦੇਸ਼ ਦਾ ਮਾਣ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸੈਨਿਕ ਜਾਂ ਉਨ੍ਹਾਂ ਦੇ ਪਰਿਵਾਰ ਨੂੰ ਕੋਈ ਮੁਸ਼ਕਿਲ ਆਉਂਦੀ ਹੈ, ਤਾਂ ਉਨ੍ਹਾਂ ਨੂੰ ਤੁਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੂੰ ਸੂ...







