ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ;
ਚੰਡੀਗੜ੍ਹ, 6 ਅਗਸਤ:
ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ, ਜਿਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ, ਨੇ ਅੱਜ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਤਾਂ ਜੋ ਜਾਇਜ਼ ਮੰਗਾਂ ਦਾ ਜਲਦੀ ਹੱਲ ਕੱਢਿਆ ਜਾ ਸਕੇ।
ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਮੀਟਿੰਗਾਂ ਵਿੱਚ ਪੰਜਾਬ ਸਫਾਈ ਕਰਮਚਾਰੀ ਯੂਨੀਅਨ ਨਾਲ ਸਬੰਧਤ ਸਫਾਈ ਮਜ਼ਦੂਰ ਸੀਵਰਮੈਨ ਯੂਨੀਅਨ (ਰਜਿਸਟਰਡ) ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਬਰਨਾਲਾ, ਫਾਇਰ ਬ੍ਰਿਗੇਡ ਆਊਟਸੋਰਸ ਕਰਮਚਾਰੀ ਯੂਨੀਅਨ, ਪੰਜਾਬ, ਫਾਇਰ ਬ੍ਰਿਗੇਡ ਕੰਟਰੈਕਟ ਕਰਮਚਾਰੀ ਯੂਨੀਅਨ, ਪੰਜਾਬ, ਸੀਵਰਮੈਨ ਯੂਨੀਅਨ ਨਗਰ ਨਿਗਮ ਹੁਸ਼ਿਆਰਪੁਰ ਅਤੇ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ, ਪੰਜਾਬ ਦੇ ਨੁਮਾਇੰਦੇ ਸ਼ਾਮਲ ਹੋਏ।
ਸਫਾਈ ਮਜ਼ਦੂਰ ਸੀਵਰਮੈਨ ਯੂਨੀਅਨ (ਰਜਿਸਟਰਡ) ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਬਰਨਾਲਾ ਅਤੇ ਪੀਡਬਲਯੂਡੀ ਫੀਲਡ ਐਂਡ ਵਰਕਸ਼ਾ...








