ਪੰਜਾਬ ਸਰਕਾਰ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 20 ਅਗਸਤ 2026- ਮਾਲ ਵਿਭਾਗ ਦੇ ਫੀਲਡ ਸਟਾਫ਼ ਦੀਆਂ ਮੰਗਾਂ ਦੇ ਹੱਲ ਲਈ ਇੱਕ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਮਾਲ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਮਾਲ ਵਿਭਾਗ, ਵਿੱਤ ਵਿਭਾਗ, ਐਡਵੋਕੇਟ ਜਨਰਲ (ਏ.ਜੀ.) ਦਫ਼ਤਰ ਦੇ ਅਧਿਕਾਰੀਆਂ ਅਤੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਦੇ ਨੁਮਾਇੰਦਿਆਂ 'ਤੇ ਆਧਾਰਿਤ ਇੱਕ ਵਿਸ਼ੇਸ਼ ਸਾਂਝੀ ਕਮੇਟੀ ਗਠਿਤ ਕੀਤੀ ਜਾਵੇ, ਤਾਂ ਜੋ ਸੇਵਾਵਾਂ ਅਤੇ ਕਾਡਰ ਨਾਲ ਸਬੰਧਤ ਸਾਰੇ ਮਸਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾ ਸਕੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇੱਥੇ ਦਿ ਰੈਵੇਨਿਊ ਕਾਨੂੰਨਗੋ ਐਸੋਸੀਏਸ਼ਨ ਅਤੇ ਦਿ ਰੈਵੇਨਿਊ ਪਟਵਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ, ਜਿਸ ਵਿਚ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ, ਦੀ ਪ੍ਰਧਾਨਗੀ ਕਰਦਿਆਂ ਐਸੋਸੀਏਸ਼ਨ ਦੇ ਮਸਲਿਆਂ ਦੇ ਸੁਹਿਰਦ ਅਤੇ ਜਲਦ ਹੱਲ 'ਤੇ ਜ਼ੋਰ ਦਿੱਤਾ।
ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ (ਐਫ.ਸੀ.ਆਰ.) ਅਨੁਰਾਗ ਵਰਮਾ ਨੂੰ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚ...








