ਭਗਵੰਤ ਮਾਨ ਸਰਕਾਰ ਕਿਫ਼ਾਇਤੀ ਦਰਾਂ ‘ਤੇ ਪਸ਼ੂਧਨ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਖੋਲ੍ਹੇਗੀ ‘ਬਲੂ ਕਰਾਸ’ ਸਟੋਰ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 8 ਫਰਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੇ ਜ਼ਿਲ੍ਹਿਆਂ ਵਿੱਚ 'ਬਲੂ ਕਰਾਸ' ਵੈਟਰਨਰੀ ਮੈਡੀਸਨ ਸਟੋਰ ਖੋਲ੍ਹਣ ਜਾ ਰਹੀ ਹੈ ਜਿਸਦਾ ਉਦੇਸ਼ ਉੱਨਤ ਪਸ਼ੂ ਸਿਹਤ ਸੰਭਾਲ ਸੇਵਾਵਾਂ ਨੂੰ ਵਧੇਰੇ ਪਹੁੰਚਯੋਗ ਅਤੇ ਕਿਫਾਇਤੀ ਬਣਾਉਣਾ ਹੈ।
ਇਸ ਪ੍ਰਾਜੈਕਟ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਕਦਮ ਕਿਸਾਨਾਂ 'ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਉਣ ਦੇ ਨਾਲ-ਨਾਲ ਪੇਂਡੂ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਪਸ਼ੂ ਪਾਲਣ ਸੈਕਟਰ ਨੂੰ ਵੱਡਾ ਹੁਲਾਰਾ ਦੇਵੇਗਾ।
ਇਸ ਯੋਜਨਾ ਦੀ ਰੂਪ-ਰੇਖਾ ਬਾਰੇ ਦੱਸਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਸ਼ੂ ਪਾਲਕਾਂ ਨੂੰ 'ਬਲੂ ਕਰਾਸ' ਸਟੋਰਾਂ 'ਤੇ ਸਾਰੀਆਂ ਜੈਨਰਿਕ ਵੈਟਰਨਰੀ ਦਵਾਈਆਂ 'ਤੇ 30 ਪ੍ਰਤੀਸ਼ਤ ਦੀ ਛੋਟ ਅਤੇ ਬ੍ਰਾਂਡਿਡ ਦਵਾਈਆਂ 'ਤੇ 20 ਪ੍ਰਤੀਸ਼ਤ ਦੀ ਛੋਟ ਮਿਲੇਗੀ, ਜਿਸਦਾ ਉਦੇਸ਼ ਗੁਣਵੱਤਾ ਨਾਲ ਸਮਝੌਤਾ ਕੀਤੇ ਬਗੈਰ ਪਸ਼ੂ ਪਾਲਕਾਂ ਨੂੰ ਕਿਫ਼ਾਇਤੀ ਦਰਾਂ ‘ਤ...








