ਦਿੜ੍ਹਬਾ ਹਲਕੇ ਵਿੱਚ ਔਰਤਾਂ ਵੱਲੋਂ ‘ਜਾਗੋ’ ਕੱਢ ਕੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਕੀਤਾ ਗਿਆ ਸਵਾਗਤ
ਦਿੜ੍ਹਬਾ, 13 ਮਾਰਚ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਸਵਾਗਤ ਵਜੋਂ ਅੱਜ ਪਿੰਡ ਤੂਰਵਣਜਾਰਾ ਵਿੱਚ ਮਹਿਲਾਵਾਂ ਵੱਲੋਂ ‘ਜਾਗੋ’ ਕੱਢ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਹ ਜਾਗੋ ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਮੈਨ ਜਸਬੀਰ ਕੌਰ ਸ਼ੇਰਗਿੱਲ ਦੀ ਅਗਵਾਈ ਹੇਠ ਕੱਢੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਭਾਗ ਲਿਆ।
ਇਸ ਮੌਕੇ ਮਹਿਲਾਵਾਂ ਨੇ ਢੋਲ ਦੀਆਂ ਧੁਨਾਂ 'ਤੇ ਜਾਗੋ ਲੈ ਕੇ ਪਿੰਡ ਵਿੱਚ ਕੱਢੀ ਅਤੇ ਪੰਜਾਬ ਸਰਕਾਰ ਦੇ ਇਸ ਲੋਕ-ਪੱਖੀ ਫ਼ੈਸਲੇ ਲਈ ਧੰਨਵਾਦ ਪ੍ਰਗਟਾਇਆ। ਮਹਿਲਾਵਾਂ ਨੇ ਕਿਹਾ ਕਿ ਇਹ ਯੋਜਨਾ ਔਰਤਾਂ ਦੇ ਸਨਮਾਨ ਅਤੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਜਸਬੀਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਲਗਾਤਾਰ ਅਹਿਮ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਲਾਗੂ ਹੋਣ ਨਾਲ ਸੂਬੇ ਦੀਆਂ...








