ਕਿੱਕ ਬਾਕਸਿੰਗ ਦੀ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਚਮਕੇ ਬਰਨਾਲਾ ਦੇ ਖਿਡਾਰੀ, 3 ਸੋਨ ਤਗ਼ਮੇ, 2 ਚਾਂਦੀ ਦੇ ਤਗ਼ਮੇ ਜਿੱਤੇ
ਬਰਨਾਲਾ, 29 ਜੁਲਾਈ
ਛੱਤੀਸਗੜ੍ਹ ਦੇ ਰਾਇਪੁਰ ਵਿੱਚ ਪਿਛਲੇ ਦਿਨੀਂ ਹੋਈ ਹੋਈ ਸੀਨੀਅਰ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਜ਼ਿਲ੍ਹਾ ਬਰਨਾਲਾ ਦੇ ਖਿਡਾਰੀਆਂ ਨੇ ਬਾਜ਼ੀ ਮਾਰੀ ਹੈ। ਜ਼ਿਲ੍ਹਾ ਬਰਨਾਲਾ ਦੀ ਝੋਲੀ 3 ਸੋਨ ਤਗ਼ਮੇ ਅਤੇ 2 ਚਾਂਦੀ ਦੇ ਤਗ਼ਮੇ ਪਏ ਹਨ। ਇਨ੍ਹਾਂ ਵਿਚੋਂ ਕਿੱਕ ਬਾਕਸਿੰਗ ਕੋਚ ਸਮੇਤ 2 ਦੀ ਚੋਣ ਵਿਸ਼ਵ ਚੈਂਪੀਅਨਸ਼ਿਪ ਲਈ ਹੋਈ ਹੈ।
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਇਨ੍ਹਾਂ ਖਿਡਾਰੀਆਂ ਦਾ ਆਪਣੇ ਦਫ਼ਤਰ ਵਿਖੇ ਸਨਮਾਨ ਕੀਤਾ ਅਤੇ ਆਉਂਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਓਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ
ਕਿੱਕ ਬਾਕਸਿੰਗ ਖਿਡਾਰੀਆਂ ਨੇ ਕੌਮੀ ਪੱਧਰ 'ਤੇ ਮੱਲਾਂ ਮਾਰੀਆਂ ਹਨ।
ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਮੈਡਮ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਖੇਡ ਵਿਭਾਗ ਬਰਨਾਲਾ ਦੇ ਕੋਚ ਜਸਪ੍ਰੀਤ ਸਿੰਘ ਨੇ ਇਸ ਨੈਸ਼ਨਲ ਚੈਂਪੀਅਨਸ਼ਿਪ ਵਿੱਚ 91+ ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਹਾਸਲ ਕੀਤਾ ਹੈ। ਅਕਾਸ਼ਦੀਪ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਬਡਬਰ ਨੇ 91 ਕਿਲੋ ਭਾਰ ਵਰਗ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਸਨੀ ਕੁਮਾਰ ਪੁ...







