ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ
ਚੰਡੀਗੜ੍ਹ, 6 ਫਰਵਰੀ, 2026
ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 'ਯਕਮੁਸ਼ਤ ਨਿਬੇੜਾ ਸਕੀਮ, 2025' (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਜਿੱਥੇ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ ਉਥੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਵਿੱਤੀ ਰਾਹਤ ਮਿਲੀ ਹੈ।
ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ 1 ਅਕਤੂਬਰ 2025 ਨੂੰ ਓ.ਟੀ.ਐਸ.-2025 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕਰ ਵਿਭਾਗ ਨੂੰ 7,654 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਸ ਦੇ ਨਤੀਜੇ ਵਜੋਂ 38,477 ਕਰੋੜ ਰੁਪਏ ਦੀ ਬੇਮਿਸਾਲ ਛੋਟ ਦਿੱਤੀ ਗਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਸਕੀਮ ਨੂੰ ਮਿਲਿਆ ਭਰਵਾਂ ਹੁੰਗਾਰਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਨੀਤੀ ਦੀ ਸਫਲਤਾ ਨੂੰ ਦਰਸਾਉਂਦਾ ਹੈ, ਜੋ ਲੰਬੀ ਮੁਕੱਦਮੇਬਾਜ਼ੀ ਨਾਲੋਂ ਸਵੈ-ਇੱਛੁਕ ਕਰਪਾਲਣਾ ਨੂੰ ਤਰਜੀਹ ਦਿੰਦੀ ਹੈ।
ਸਬੰਧਤ ਉਦਯੋਗਿਕ ਜਥੇਬੰਦੀਆਂ ਦੇ ਸੁਝਾਵ...








