ਪੰਜਾਬ ਦਾ ਬਜਟ ਹਰ ਵਰਗ ਦੀ ਭਲਾਈ ਅਤੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ: ਮੋਹਿੰਦਰ ਭਗਤ
ਚੰਡੀਗੜ੍ਹ, 11 ਮਾਰਚ:
ਪੰਜਾਬ ਦੇ ਬਾਗ਼ਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ‘ਤੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਮੌਜੂਦਾ ਬਜਟ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਬਜਟ ਆਮ ਲੋਕਾਂ, ਗਰੀਬ ਵਰਗ ਅਤੇ ਮਜ਼ਦੂਰਾਂ ਦੀ ਭਲਾਈ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤਾ ਗਿਆ ਇਹ ਬਜਟ ਪੰਜਾਬ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਹੈ। ਉਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤਾ ਗਿਆ ਇਹ ਬਜਟ ਮਹਿਲਾਵਾਂ ਨੂੰ ਸਮਰਪਿਤ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਤਿਆਰ ਕੀਤਾ ਗਿਆ ਹੈ।
ਸ੍ਰੀ ਭਗਤ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿੱਚ ਖੇਤੀਬਾੜੀ ਅਤੇ ਬਾਗ਼ਬਾਨੀ ਖੇਤਰ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਦੱਸਿਆ ਕ...








