ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਉਦੋਵਾਲੀ ਕਲਾਂ `ਚ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 20 ਜੁਲਾਈ ( ) - ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਇਸ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਨਾਲ ਭਰਪੂਰ ਸਫਲਤਾ ਮਿਲ ਰਹੀ ਹੈ। ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ।
ਇਹ ਪ੍ਰਗਟਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਨਸ਼ਾ ਮੁਕਤੀ ਯਾਤਰਾ ਮੌਕੇ ਹਲਕੇ ਦੇ ਪਿੰਡ ਉਦੋਵਾਲੀ ਕਲਾਂ ਵਿਖੇ ਕਰਵਾਏ ਗਏ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਅਤੇ ਇਸ ਬੁਰਾਈ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਸਹਿਯੋਗ ਦੇਣ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ...







