ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਵਕਾਲਤ
ਚੰਡੀਗੜ੍ਹ, 12 ਜੁਲਾਈ:
ਸੂਬੇ ਵਿੱਚ ਜ਼ਮੀਨੀ ਪੱਧਰ 'ਤੇ ਵਿਸ਼ਵ-ਪੱਧਰੀ ਕ੍ਰਿਕਟ ਖਿਡਾਰੀਆਂ ਨੂੰ ਤਿਆਰ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਕ੍ਰਿਕਟ ਲੀਗ ਸ਼ੁਰੂ ਕਰਨ ਦੀ ਜ਼ੋਰਦਾਰ ਵਕਾਲਤ ਕੀਤੀ।
ਅੱਜ ਸ਼ਾਮ ਆਪਣੀ ਸਰਕਾਰੀ ਰਿਹਾਇਸ਼ ਵਿਖੇ ਨਵੀਂ ਬਣੀ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਨਾਲ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਲੀਗ ਨੂੰ ਪਿੰਡ, ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਮੈਚ ਕਰਵਾਉਣੇ ਚਾਹੀਦੇ ਹਨ ਤਾਂ ਜੋ ਜ਼ਮੀਨੀ ਪੱਧਰ 'ਤੇ ਕ੍ਰਿਕਟ ਦੇ ਹੁਨਰ ਦੀ ਪਛਾਣ ਕਰਕੇ ਕ੍ਰਿਕਟ ਦੇ ਖਿਡਾਰੀਆਂ ਨੂੰ ਵੱਡੇ ਟੂਰਨਾਮੈਂਟਾਂ ਲਈ ਸ਼ਿਗਾਰਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਵੱਕਾਰੀ ਟੂਰਨਾਮੈਂਟ ਨੂੰ ਖੇਡਾਂ ਵਤਨ ਪੰਜਾਬ ਦੀਆਂ, ਜੋ ਸੂਬਾ ਸਰਕਾਰ ਵੱਲੋਂ ਹਰ ਸਾਲ ਉਭਰਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਢੁਕਵਾਂ ਮੰਚ ਪ੍ਰਦਾਨ ਕਰਦੀਆ ਹਨ, ਦੀ ਤਰਜ਼ 'ਤੇ ਉਲੀਕਿਆ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਲਪਨਾ ਕੀਤੀ ਕਿ ਇਹ ਲੀਗ ਪੰਜਾਬ ਭਰ ਦੇ ਕ੍ਰਿਕਟਰਾਂ ਦੀ ਅੰਦਰੂਨੀ ਸਮਰੱਥਾ ...








