ਖੇਤੀਬਾੜੀ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਕੀਤੀ ਮੀਟਿੰਗ: ਮੁੱਖ ਖੇਤੀਬਾੜੀ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 01 ਜੁਲਾਈ:
ਸ: ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਸ: ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਦੀ ਦਫਤਰ, ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਆਤਮਾ ਸਕੀਮ ਅਧੀਨ ਬਣੇ ਮੀਟਿੰਗ ਹਾਲ ਦੀ ਸ਼ੁਰੂਆਤ ਕਰਦਿਆਂ ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਾਉਣੀ ਦੀਆਂ ਫ਼ਸਲਾਂ ਖਾਸ ਕਰਕੇ ਨਰਮੇਂ ਦੀ ਫਸਲ ਦੀ ਤਾਜ਼ਾ ਸਥਿਤੀ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ। ਜਿਸ ਤੇ ਸਮੂਹ ਬਲਾਕ ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਅੰਦਰ ਇਸ ਸਮੇਂ ਨਰਮੇਂ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ...








