ਆਮ ਆਦਮੀ ਕਲੀਨਿਕਾਂ ‘ਤੇ ਗੈਰ ਸੰਚਾਰੀ ਰੋਗਾਂ ਅਤੇ ਕੁਪੋਸ਼ਣ ਦਾ ਹੋਵੇਗਾ ਮਿਆਰੀ ਇਲਾਜ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 30 ਜੂਨ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਜ਼ਿਲੇ ਦੇ ਆਮ ਆਦਮੀ ਕਲੀਨਿਕਾਂ ਨਾਲ ਸੰਬੰਧਤ ਮੈਡੀਕਲ ਅਫਸਰਾਂ ਲਈ ਗੈਰ ਸੰਚਾਰੀ ਰੋਗਾਂ, ਰੇਬੀਜ਼ (ਹਲਕਾਅ) ਅਤੇ ਕੁਪੋਸ਼ਣ ਬਾਰੇ ਇਕ ਰੋਜ਼ਾ ਵਿਸ਼ੇਸ਼ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ ਵਲੋਂ ਕੀਤਾ ਗਿਆ। ਇਸ ਮੌਕੇ ਐਸ ਐਮ ਓ, ਸਿਵਲ ਹਸਪਤਾਲ, ਤਰਨ ਤਾਰਨ, ਡਾ. ਸਰਬਜੀਤ ਸਿੰਘ ਅਤੇ ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਰਾਘਵ ਗੁਪਤਾ ਵੀ ਮੌਜੂਦ ਰਹੇ।
ਮੈਡੀਕਲ ਅਫ਼ਸਰਾਂ ਨਾਲ ਗੱਲਬਾਤ ਕਰਦਿਆਂ ਸਿਵਲ ਸਰਜਨ, ਡਾ. ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਆਮ ਆਦਮੀ ਕਲੀਨਿਕ 'ਤੇ ਗੈਰ ਸੰਚਾਰੀ ਰੋਗਾਂ (ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਮੂੰਹ ਦੇ ਕੈਂਸਰ) ਐਂਟੀ ਰੇਬੀਜ਼ (ਹਲਕਾਅ) ਟੀਕਾਕਰਨ ਦਾ ਟੀਕਾਕਰਨ ਅਤੇ ਕੁਪੋਸ਼ਣ ਦੇ ਇਲਾਜ ਨੂੰ ਆਮ ਆਦਮੀ ਸ਼ੁਰੂ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਤਾਇਨਾਤ ਸਿਹਤ ਕਰਮੀ ਅਤੇ ਆਸ਼ਾ ਵਰਕਰਜ ਇਸ ਗੱਲ ਨੂੰ ਯਕੀਨੀ ਬਣਾਉ...








