ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਟਿਆਲਾ ਅਤੇ ਨਾਭਾ ਜੇਲ੍ਹਾਂ ਦਾ ਅਚਨਚੇਤ ਨਿਰੀਖਣ
ਚੰਡੀਗੜ੍ਹ / ਪਟਿਆਲਾ, 31 ਜਨਵਰੀ:
ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਕੇਂਦਰੀ ਜੇਲ੍ਹ ਪਟਿਆਲਾ ਅਤੇ ਨਾਭਾ ਜੇਲ੍ਹ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਨੇ ਜੇਲ੍ਹਾਂ ਵਿੱਚ ਚੱਲ ਰਹੇ ਕਾਰਜਾਂ ਅਤੇ ਕੈਦੀਆਂ ਦੀ ਭਲਾਈ ਦਾ ਜਾਇਜ਼ਾ ਲਿਆ।
ਕੇਂਦਰੀ ਜੇਲ੍ਹ ਪਟਿਆਲਾ ਵਿਖੇ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਫੈਕਟਰੀ ਦਾ ਦੌਰਾ ਕਰਦਿਆਂ ਬੰਦੀਆਂ ਲਈ ਚਲਾਏ ਜਾ ਰਹੇ ਲੰਬੇ ਸਮੇਂ ਦੇ ਆਈ.ਟੀ.ਆਈ. ਕੋਰਸਾਂ ਦੀ ਵਿਸਤ੍ਰਿਤ ਸਮੀਖਿਆ ਕੀਤੀ। ਉਨ੍ਹਾਂ ਨੇ ਵਰਕਸ਼ਾਪ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਅੰਡਰਟਰਾਇਲ ਕੈਦੀਆਂ ਨਾਲ ਸਿਖਲਾਈ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ।
ਦੌਰੇ ਦੌਰਾਨ, ਲਾਲਜੀਤ ਸਿੰਘ ਭੁੱਲਰ ਨੇ ਜੇਲ੍ਹ ਰਸੋਈ ਅਤੇ ਭੋਜਨ ਸਹੂਲਤਾਂ, ਮੁਫ਼ਤ ਕਾਨੂੰਨੀ ਸਹਾਇਤਾ, ਇਲਾਜ ਅਤੇ ਮੈਡੀਕਲ ਸਹੂਲਤਾਂ ਦਾ ਵੀ ਨਿਰੀਖਣ ਕੀਤਾ, ਕੈਦੀਆਂ ਨਾਲ ਉਨ੍ਹਾਂ ਦੀਆਂ ਰਹਿਣ-ਸਹਿਣ ਦੀਆਂ ਸਥਿਤੀਆਂ ਬਾਰੇ ਗੱਲਬਾਤ ਕਰਦਿਆਂ ਜੇਲ੍ਹ ਅਧਿਕਾਰੀਆਂ ਵੱਲੋਂ ਪ੍ਰਦਾਨ ਕੀਤੀਆਂ ਜਾਂਦੀਆਂ ਸਮੁੱਚੀਆਂ ਸੇਵਾਵਾਂ ਦਾ ਮੁਲਾਂਕਣ ਕੀਤਾ। ਜੇਲ੍ਹ ਮੰਤਰੀ ਨੇ ਸਹੂਲਤਾਂ ਅਤੇ...








