Shadow

Punjab

ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ

ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਦੇਣ ਲਈ ਸਰਕਾਰ ਦਾ 10 ਸਾਲਾ ਰੋਡਮੈਪ ਤਿਆਰ : ਮੋਹਿੰਦਰ ਭਗਤ

Punjab
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਦੇ ਬਜਟ ਵਿੱਚ ਬਾਗ਼ਬਾਨੀ ਖੇਤਰ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਤਿਆਰ ਕੀਤਾ ਗਿਆ ਹੈ। ਇਸ ਨਾਲ ਬਾਗ਼ਬਾਨੀ ਖੇਤਰ ਨੂੰ ਨਵੀਂ ਰਫ਼ਤਾਰ ਮਿਲੇਗੀ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੀ ਸਹਾਇਤਾ ਨਾਲ ਲਗਭਗ 1300 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਅਗਲੇ 10 ਸਾਲਾਂ ਵਿੱਚ ਸੁਰੂ ਕੀਤੇ ਜਾਣਗੇ ।  ਉਨ੍ਹਾ ਕਿਹਾ ਕਿ ਇਹਨਾਂ ਪ੍ਰੋਜੈਕਟ ਦਾ ਮਕਸਦ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਇਸ ਤੋਂ ਇਲਾਵਾ ਮੰਤਰੀ ਸ੍ਰੀ ਭਗਤ ਨੇ ਪੰਜਾਬ ਦੇ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਘੋਸ਼ਣਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਰਕਾਰ ਵੱਲ...
ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ

Punjab
ਚੰਡੀਗੜ੍ਹ/ਕਪੂਰਥਲਾ, 8 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਇੱਕ ਹਥਿਆਰ ਸਪਲਾਈ ਮਾਡਿਊਲ ਦੇ ਦੋ ਵਿਅਕਤੀਆਂ,ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਪੰਜ ਦੇਸੀ 7.65 ਐਮ.ਐਮ. ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਪਿੰਡ ਮਹਿਰਾਜਵਾਲਾ ਦੇ ਰਹਿਣ ਵਾਲੇ ਅਜੈ ਕੁਮਾਰ ਅਤੇ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਫਿਲੀਪੀਨਜ਼ ਅਤੇ ਯੂ.ਏ.ਈ. ਵਿੱਚ ਰਹਿਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ। ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ...
ਪੰਜਾਬ ਬਜਟ 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ

ਪੰਜਾਬ ਬਜਟ 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ

Politics, Punjab
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸੈਰ-ਸਪਾਟਾ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸੂਬੇ ਦੇ ਬਜਟ ਵਿੱਚ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਹਿਮ ਪੇਂਡੂ ਭਲਾਈ ਸਕੀਮਾਂ ਲਈ ਢੁਕਵੇਂ ਬਜਟ ਪ੍ਰਬੰਧ ਕੀਤੇ ਹਨ। ਮੰਤਰੀ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਲਈ ਬਜਟ ਵਿੱਚ ਵਾਧਾ ਕਰਨ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਕਿਉਂਕਿ ਪੰਜਾਬ ਸਰਕਾਰ ਧਾਰਮਿਕ ਸਮਾਗਮਾਂ ਨੂੰ ਡੂੰਘੀ ਸ਼ਰਧਾ ਨਾਲ ਮਨਾਉਣ ਦੇ ਨਾਲ-ਨਾਲ ਪੰਜਾਬੀਆਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਵੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਪੇਂਡੂ ਵਿਕਾਸ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸੌਂਦ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਜਨ-ਜੀਵਨ ਨੂੰ ਮਜ਼ਬੂਤ ਕਰਨ, ਪਿੰਡਾਂ ਵਿੱਚ ਸਥਾਈ ਅਸਾਸੇ ਬਣਾਉਣ ਅਤੇ ਸੂਬੇ ਵਿੱਚ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ। ਮੰਤਰੀ ਨੇ ...
ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ

Punjab
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕੁੱਲ 2,60,437 ਕਰੋੜ ਰੁਪਏ ਦੇ ਬਜਟ ਪ੍ਰਸਤਾਵ ਨਾਲ ਸਾਲ 2026-27 ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ (ਆਪ) ਸਰਕਾਰ ਦਾ ਪੰਜਵਾਂ ਬਜਟ ਪੇਸ਼ ਕੀਤਾ। ਬਜਟ ਵਿੱਚ ਅਨੁਮਾਨਤ 10 ਫੀਸਦ ਵਿਕਾਸ ਦਰ ਦੇ ਨਾਲ ਸੂਬੇ ਦੀ ਜੀਐਸਡੀਪੀ ਲਈ 9,80,635 ਕਰੋੜ ਦਾ ਅਨੁਮਾਨ ਲਾਇਆ ਗਿਆ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਪੇਸ਼ ਕੀਤੇ ਗਏ ਬਜਟ ਵਿੱਚ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਸ਼ੁਰੂ ਕੀਤੀ ਹੈ, ਜਿਸ ਤਹਿਤ ਆਮ ਵਰਗ ਨਾਲ ਸਬੰਧ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਵਰਗ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਤੀ ਮਹੀਨਾ ਮਿਲਣਗੇ। ਇਸ ਦੇ ਨਾਲ ਹੀ ਸਿੱਖਿਆ, ਸਿਹਤ ਸੰਭਾਲ, ਖੇਤੀਬਾੜੀ, ਬੁਨਿਆਦੀ ਢਾਂਚਾ ਅਤੇ ਸਮਾਜਿਕ ਭਲਾਈ ਲਈ ਬਜਟ ਵਿੱਚ ਵਿਸ਼ੇਸ਼ ਉਪਬੰਧ ਕੀਤੇ ਗਏ ਹਨ। ਇਸ ਬਜਟ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਦਿੱਤੀਆਂ ਸਾਰੀਆਂ ਮੁੱਖ ਚੋਣ ਗਰੰਟੀਆਂ ਪੂਰੀਆਂ ਵਾਲੇ ਬਜਟ ਵਜੋਂ ਦਰਸਾਇਆ ਹੈ। ਬਜਟ ਪੇਸ਼ ਕਰਦਿਆਂ ...
ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ

ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ

Politics, Punjab
ਚੰਡੀਗੜ੍ਹ, 8 ਮਾਰਚ: ਪੰਜਾਬ ਦੇ ਆਵਾਜਾਈ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਬਜਟ ਨਾਲ ਸੂਬੇ ਦੀ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤੀ ਮਿਲੇਗੀ ਅਤੇ ਜੇਲ੍ਹਾਂ ਪ੍ਰਬੰਧ ਵਿੱਚ ਸੁਧਾਰ ਹੋਵੇਗਾ। ਸ. ਭੁੱਲਰ ਨੇ ਅੱਜ ਇਥੇ ਜਾਰੀ ਕੀਤੇ ਬਿਆਨ ਵਿੱਚ ਕਿਹਾ ਕਿ ਇਹ ਬਜਟ ਜਿੱਥੇ ਵਿਭਿੰਨ ਖੇਤਰਾਂ ਵਿੱਚ ਹੋਰ ਵੱਧ ਤਰੱਕੀ ਲਈ ਮਜ਼ਬੂਤੀ ਪ੍ਰਦਾਨ ਕਰੇਗਾ, ਉੱਥੇ ਹੀ ਆਵਾਜਾਈ ਅਤੇ ਜੇਲ੍ਹ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸੁਧਾਰ ਮੁਹਿੰਮਾਂ ਨੂੰ ਮਹੱਤਵਪੂਰਨ ਸਹਿਯੋਗ ਦੇਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਦਾ ਹੀ ਪਾਰਦਰਸ਼ਤਾ, ਕੁਸ਼ਲਤਾ ਅਤੇ ਲੋਕ-ਭਲਾਈ ’ਤੇ ਧਿਆਨ ਦਿੱਤਾ ਹੈ ਅਤੇ ਬਜਟ ਵਿੱਚ ਕੀਤੇ ਪ੍ਰਾਵਧਾਨ ਇਸ ਬਦਲਾਅ ਨੂੰ ਤੇਜ਼ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ। ਸ. ਭੁੱਲਰ ਨੇ ਆਵਾਜਾਈ ਵਿਭਾਗ ਦੀ ਪ੍ਰਗਤੀ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੂਬੇ ਦੀ ਪਬਲਿਕ ਟ੍ਰਾਂਸਪ...
ਬਰਨਾਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

ਬਰਨਾਲਾ ਵਿੱਚ ਮਨਾਇਆ ਗਿਆ ਅੰਤਰਰਾਸ਼ਟਰੀ ਮਹਿਲਾ ਦਿਵਸ

Punjab
ਬਰਨਾਲਾ, 8 ਮਾਰਚ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਅਦਾਰੇ 'ਮਾਈ ਭਾਰਤ ਕੇਂਦਰ' ਬਰਨਾਲਾ ਵੱਲੋਂ ਡਿਪਟੀ ਡਾਇਰੈਕਟਰ ਰਾਹੁਲ ਸੈਣੀ ਦੀ ਰਹਿਨੁਮਾਈ ਹੇਠ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ, ਸਪੋਰਟਸ ਅਥਾਰਟੀ ਆਫ਼ ਇੰਡੀਆ (SAI) ਅਤੇ ਖੇਡ ਵਿਭਾਗ ਬਰਨਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਦੀ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਡਿਪਟੀ ਡਾਇਰੈਕਟਰ ਰਾਹੁਲ ਸੈਣੀ ਨੇ ਦੱਸਿਆ ਕਿ ਇਸ ਸਾਲ ਮਹਿਲਾ ਦਿਵਸ ਦਾ ਮੁੱਖ ਉਦੇਸ਼ ਭਾਰਤ ਸਰਕਾਰ ਦੀ 'ਅਸਮਿਤਾ' (ASMITA - ਮਹਿਲਾਵਾਂ ਲਈ ਖੇਡਾਂ) ਪਹਿਲਕਦਮੀ ਤਹਿਤ ਔਰਤਾਂ ਦੀ ਖੇਡਾਂ ਵਿੱਚ ਸ਼ਮੂਲੀਅਤ ਵਧਾਉਣਾ ਅਤੇ ਹਰ ਉਮਰ ਵਰਗ ਵਿੱਚ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਫਾਈਨ ਆਰਟਸ ਵਿਭਾਗ ਵੱਲੋਂ ਔਰਤ ਸਸ਼ਕਤੀਕਰਨ ਦੇ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਦੌਰਾਨ 100 ਮੀਟਰ ,200 ਮੀਟਰ ਤੇ 400...
*ਮਾਨ ਸਰਕਾਰ ਵਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ: ਮੀਤ ਹੇਅਰ*

*ਮਾਨ ਸਰਕਾਰ ਵਲੋਂ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਇੱਕ ਇਤਿਹਾਸਕ ਕਦਮ: ਮੀਤ ਹੇਅਰ*

Politics, Punjab
ਬਰਨਾਲਾ, 8 ਮਾਰਚ          ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਅੱਜ ਕੌਮਾਂਤਰੀ ਮਹਿਲਾ ਦਿਵਸ ਮੌਕੇ ਸੂਬੇ ਦੀਆਂ ਔਰਤਾਂ ਲਈ ਅਹਿਮ ਅਤੇ ਇਤਿਹਾਸਕ ਐਲਾਨ ਕੀਤਾ ਗਿਆ ਹੈ। ਸੂਬੇ ਦੀਆਂ ਔਰਤਾਂ ਲਈ "ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ" ਦੇ ਆਗਾਜ਼ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਸੂਬੇ ਦੀਆਂ ਬਾਲਗ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਿੱਧਾ ਬੈਂਕ ਖਾਤਿਆਂ ਵਿੱਚ ਪਾਇਆ ਜਾਵੇਗਾ।   ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ। ਓਹਨਾਂ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ, ਚਾਹੇ ਉਹ ਮੁਫ਼ਤ ਬਿਜਲੀ ਸਕੀਮ ਹੋਵੇ, ਸਿਹਤ ਯੋਜਨਾ ਹੋਵੇ ਜਾਂ ਔਰਤਾਂ ਲਈ ਵਿੱਤੀ ਸਹਾਇਤਾ ਦੀ ਸਕੀਮ ਹੋਵੇ। ਓਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਵਾਅਦੇ ਸੂਬੇ ਦੇ ਲੋਕਾਂ ਨਾਲ ਕੀਤੇ, ਉਹ ਚਾਰ ਸਾਲਾਂ ਦੇ ਅੰਦਰ ਅੰਦਰ ਨਿਭਾਏ ਹਨ। ਓਨ੍ਹਾਂ ਕਿਹਾ ਕਿ ਅੱਜ ਬਹੁਤ ਹੀ ਬਿਹਤਰੀਨ ਬਜਟ ਵਿੱਤ ਮੰਤਰੀ ਪੰਜਾਬ ਸ. ਹਰਪਾਲ ਸਿੰਘ ਚੀਮਾ ...
’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

’ਆਪ’ ਸਰਕਾਰ ਲੰਬੇ ਸਮੇਂ ਤੋਂ ਅੱਖੋਂ ਪਰੋਖੇ ਰਹੇ ਸਰਹੱਦੀ ਖੇਤਰਾਂ ਵਿੱਚ ਸੜਕਾਂ, ਨੌਕਰੀਆਂ ਅਤੇ ਨਾਗਰਿਕ ਸੇਵਾਵਾਂ ਪ੍ਰਦਾਨ ਕਰਕੇ ਨੁਹਾਰ ਬਦਲਣ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics, Punjab
ਖੇਮਕਰਨ, 7 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੇ ਪੇਂਡੂ ਲਿੰਕ ਸੜਕੀ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਅਤੇ ਕਿਹਾ ਕਿ 'ਆਪ' ਸਰਕਾਰ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਰੁਜ਼ਗਾਰ ਦੇ ਮੌਕੇ ਸਿਰਜਣ ਅਤੇ ਬਿਹਤਰ ਢੰਗ ਨਾਲ ਜਨਤਕ ਸੇਵਾਵਾਂ ਪ੍ਰਦਾਨ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਨੇ ਨਹਿਰੀ ਸਿੰਚਾਈ, ਰੋਜ਼ਗਾਰ ਉਤਪਤੀ ਅਤੇ ਸਿੱਖਿਆ ਸੁਧਾਰਾਂ ਵਿੱਚ ਹੋਈ ਪ੍ਰਗਤੀ 'ਤੇ ਵੀ ਚਾਨਣਾ ਪਾਇਆ। ਨੀਂਹ ਪੱਥਰ ਰੱਖਣ ਤੋਂ ਬਾਅਦ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੜਕਾਂ ਤੋਂ ਲੈ ਕੇ ਸਕੂਲਾਂ, ਖੇਡ ਦੇ ਮੈਦਾਨਾਂ ਅਤੇ ਉਦਯੋਗ ਤੱਕ, ਮੈਂ ਤੁਹਾਨੂੰ ਭਰੋਸਾ ਦਿਵਾਉਂਦਾ ਹਾਂ ਕਿ ਮੇਰੀ ਸਰਕਾਰ ਹਰ ਖੇਤਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਖੇਤਰਾਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ, ਪਰ 'ਆਪ' ਸਰਕਾਰ ਇਨ੍ਹਾਂ ਖੇਤਰਾਂ ਦੀ ਤਰੱਕੀ ਲਈ ਸਮਰਪਿਤ ਯਤਨ ਕਰ ਰਹੀ ਹੈ। ਉਨ੍ਹਾਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

Punjab
*ਲੁਧਿਆਣਾ, 7 ਮਾਰਚ*  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੜਕੀਆਂ ਨੂੰ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਬਰਾਬਰ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਆਰਥਿਕਤਾ ਅਤੇ ਸਿਆਸਤ ਵਿੱਚ ਔਰਤਾਂ ਦੀ ਭਾਈਵਾਲੀ ਤੋਂ ਬਿਨਾਂ ਸੂਬਾ ਦੇਸ਼ ਦਾ ਮੋਹਰੀ ਨਹੀਂ ਬਣ ਸਕਦਾ। ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਉਨ੍ਹਾਂ ਰੁਕਾਵਟਾਂ ਨੂੰ ਸ਼ਿੱਦਤ ਨਾਲ ਦੂਰ ਕਰ ਰਹੀ ਹੈ ਜੋ ਔਰਤਾਂ ਨੂੰ ਮੁੱਖ ਖੇਤਰਾਂ ਤੋਂ ਦੂਰ ਰੱਖਦੀਆਂ ਸਨ। ਉਨ੍ਹਾਂ ਨੇ ਸਰਕਾਰੀ ਨੌਕਰੀਆਂ ਲਈ ਮੈਰਿਟ ਤੇ ਯੋਗਤਾ-ਅਧਾਰਿਤ ਭਰਤੀ ਦਾ ਵੀ ਜ਼ਿਕਰ ਕੀਤਾ ਜਿੱਥੇ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆਂ ਹਨ। ਮੁੱਖ ਮੰਤਰੀ ਨੇ ਗੈਰ-ਵਾਜਬ ਸ਼ਰਤਾਂ ਨੂੰ ਦੂਰ ਕਰਨ ਤੋਂ ਬਾਅਦ ਔਰਤਾਂ ਲਈ ਅੱਗ ਬੁਝਾਊ ਸੇਵਾਵਾਂ ਵਿੱਚ ਸ਼ਾਮਲ ਹੋਣ ਅਤੇ ਉੱਚ ਪ੍ਰਸ਼ਾਸਨਿਕ ਅਹੁਦਿਆਂ 'ਤੇ ਮਹਿਲਾ ਅਧਿਕਾਰੀਆਂ ਦੀ ਵਧ ਰਹੀ ਮੌਜੂਦਗੀ ਬਾਰੇ ਵੀ ਵਿਸ਼ੇਸ਼ ਤੌਰ ਉਤੇ ਜ਼ਿਕਰ ਕੀਤਾ। ਮੁੱਖ ਮ...
ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆਂ

ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆਂ

Punjab
*ਚੰਡੀਗੜ੍ਹ, 7 ਮਾਰਚ:* ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ (ਗਮਾਡਾ) ਵੱਲੋਂ ਕੀਤੀ ਗਈ ਜਾਇਦਾਦਾਂ ਦੀ ਈ-ਨਿਲਾਮੀ, ਜੋ ਸ਼ੁੱਕਰਵਾਰ ਦੇਰ ਰਾਤ ਸਮਾਪਤ ਹੋਈ, ਨੂੰ ਨਿਵੇਸ਼ਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਗਮਾਡਾ ਨੂੰ 3136.97 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਹ ਈ-ਨਿਲਾਮੀ 14 ਜਨਵਰੀ, 2026 ਨੂੰ ਸ਼ੁਰੂ ਹੋਈ ਸੀ। ਈ-ਨਿਲਾਮੀ ਲਈ ਪੇਸ਼ ਕੀਤੀਆਂ ਗਈਆਂ ਕੁੱਲ 42 ਵਿੱਚੋਂ 37 ਜਾਇਦਾਦਾਂ ਦੀ ਈ-ਨਿਲਾਮੀ ਨੂੰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਇੱਕ ਸ਼ਾਨਦਾਰ ਸਫ਼ਲਤਾ ਦੱਸਦਿਆਂ ਕਿਹਾ ਕਿ ਲਗਭਗ 90% ਪ੍ਰਾਪਰਟੀਆਂ ਲਈ ਬੋਲੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ 2018.84 ਕਰੋੜ ਰੁਪਏ ਦੀ ਰਿਜ਼ਰਵ ਕੀਮਤ ਵਾਲੀਆਂ ਇਹ ਸਾਈਟਾਂ 3136.97 ਕਰੋੜ ਰੁਪਏ ਵਿੱਚ ਵੇਚੀਆਂ ਗਈਆਂ, ਜੋ ਇੱਕ ਸਿੰਗਲ ਈ-ਨਿਲਾਮੀ ਵਿੱਚ ਗਮਾਡਾ ਦੁਆਰਾ ਪ੍ਰਾਪਤ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਮਾਲੀਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਈ-ਨਿਲਾਮੀ ਦੀ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਿਵੇਸ਼ਕ-ਪੱਖੀ...