50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 21 ਜੂਨ :
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਛੇਹਰਟਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੱਸਿਆ ਕਿ ਪੰਜਾਬ ਗ੍ਰਾਮੀਣ ਬੈਂਕ ਨੇ ਮਕਾਨ ਕਰਜ਼ੇ ਦੀ ਅਦਾਇਗੀ ਸਮੇਂ ਸਿਰ ਨਾ ਕਰਨ ਕਾਰਨ, ਉਸਦੀ ਜਾਇਦਾਦ ਨੂੰ ਗੈਰ-ਕਾਰਗੁਜ਼ਾਰੀ ਸੰਪਤੀ ਘੋਸ਼ਿਤ ਕਰ ਦਿੱਤਾ ਸੀ ਅਤੇ ਬਕਾਇਆ ਕਰਜ਼ੇ ਦੀ ਰਕਮ ਦੀ ਵਸੂਲੀ ਲਈ ਦੋਸ਼ੀ ਰਿਕਵਰੀ ਏਜੰਟ ਨੂੰ ਰਿਕਵਰੀ ਫਾਈਲ ਸੌਂਪੀ ਦਿੱਤੀ ਸੀ। ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਹ ਪੁਲਿਸ ਪਾਰਟੀ ਨਾਲ ਮਿਲ ਕੇ ਉਸਦੇ ਘਰ ’ਤੇ ਜ਼ਬਰਦਸਤੀ ਕਬਜ਼ਾ ਕਰ ਲਵੇਗਾ ਅਤੇ ਕੇਸ ਨੂ...








