ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਲਈ 15 ਲੱਖ ਰੁਪਏ ਜਾਰੀ : ਡਿਪਟੀ ਕਮਿਸ਼ਨਰ
ਪਟਿਆਲਾ, 16 ਜੂਨ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪੋਲੋ ਗਰਾਊਂਡ ਦੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ 'ਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਪਾਸੋਂ ਇਸ ਦਾ ਜਵਾਬ ਮੰਗਿਆ ਹੈ। ਅੱਜ ਇਥੇ ਉਨ੍ਹਾਂ ਜ਼ਿਲ੍ਹਾ ਸਪੋਰਟਸ ਕਾਉਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਖਿਡਾਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ 'ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ 'ਚ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਦੇ ਸਵਿਮਿੰਗ ਪੂਲ ਦੀ ਮੁਰੰਮਤ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਵਿਮਿੰਗ ਪੂਲ ਵਿੱਚ ਬਾਥਰੂਮ ਤੇ ਚੈਜਿੰਗ ਰੂਮ ਦੀ ਰੇਨੋਵੇਸ਼ਨ ਲਈ 15 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਤੇ ਹੁਣ ਜਲਦ ਹੀ ਟੈਂਡਰ ਕਰਕੇ ਕੰਮ ਮੁਕੰਮਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਦ...








