ਗੈਂਗਸਟਰਾਂ ‘ਤੇ ਵਾਰ ਦੀ ਵਿਦੇਸ਼ਾਂ ਤੱਕ ਮਾਰ: ਜੱਗੂ ਭਗਵਾਨਪੁਰੀਆ ਗਿਰੋਹ ਦੇ ਮੈਂਬਰ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ਤੋਂ ਹਿਰਾਸਤ ‘ਚ ਲਿਆ
ਚੰਡੀਗੜ੍ਹ, 7 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਵਿੱਢੀ ਗਈ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੌਰਾਨ ਨਿਆਂ ਦੇ ਕਟਹਿਰੇ ਤੋਂ ਬਚਣ ਲਈ ਵਿਦੇਸ਼ਾਂ ‘ਚ ਲੁਕੇ ਅਪਰਾਧੀਆਂ ਨੂੰ ਟਰੈਕ ਕਰਨ ਅਤੇ ਮੁਲਕ ਵਾਪਸ ਲਿਆਉਣ ਸਬੰਧੀ ਚੱਲ ਰਹੇ ਯਤਨਾਂ ਤਹਿਤ ਮਹੱਤਵਪੂਰਨ ਸਫ਼ਲਤਾ ਤਹਿਤ ਅਤਿ-ਲੋੜੀਂਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਨੂੰ ਮੋਲਡੋਵਾ ਸਰਹੱਦ ‘ਤੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਦੱਸਣਯੋਗ ਹੈ ਕਿ ਭਗੌੜੇ ਅੰਮ੍ਰਿਤਪਾਲ ਦਾਲਮ ਨੂੰ ਪੰਜਾਬ ਪੁਲਿਸ ਦੀ ਬੇਨਤੀ 'ਤੇ ਵਿਦੇਸ਼ ਮੰਤਰਾਲੇ (ਐਮਈਏ), ਕੇਂਦਰੀ ਜਾਂਚ ਬਿਊਰੋ (ਸੀਬੀਆਈ), ਇੰਟਰਪੋਲ ਅਤੇ ਹੋਰ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਜਾਰੀ ਇੰਟਰਪੋਲ ਰੈੱਡ ਨੋਟਿਸ (ਰੈੱਡ ਕਾਰਨਰ ਨੋਟਿਸ) ਦੇ ਆਧਾਰ 'ਤੇ ਹਿਰਾਸਤ ਵਿੱਚ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਕਾਊਂਟਰ ਇੰਟੈਲੀਜੈਂਸ ...








