ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ
ਸ੍ਰੀ ਮੁਕਤਸਰ ਸਾਹਿਬ/ਮਲੋਟ, 11 ਜੂਨ
ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੀ ਅਗਵਾਈ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕੰਮਾਂ ਅਤੇ ਭਲਾਈ ਸਕੀਮਾਂ ਦੀ ਸਮੀਖਿਆ ਲਈ ਮੀਟਿੰਗ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਹਲਕੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਵੱਲੋਂ ਆਪੋ-ਆਪਣੇ ਇਲਾਕਿਆਂ ਦੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚੋਂ ਬਹੁਤੇ ਮਸਲਿਆਂ ਦਾ ਮੌਕੇ ‘ਤੇ ਹੀ ਹੱਲ ਕਰਨ ਲਈ ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਹਦਾਇਤ ਜਾਰੀ ਕੀਤੀ ਗਈ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਪਿਛਲੀ ਮੀਟਿੰਗ ਦੌਰਾਨ ਦਿੱਤੀਆਂ ਹਦਾਇਤਾਂ 'ਤੇ ਕੀਤੇ ਗਏ ਅਮਲ ਸਬੰਧੀ ਵੀ ਫੀਡਬੈਕ ਲਈ ਅਤੇ ਅਧੂਰੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ...








