ਮੁੱਖ ਮੰਤਰੀ ਵੱਲੋਂ ਉਦਯੋਗਿਕ ਕ੍ਰਾਂਤੀ ਦੀ ਦਿਸ਼ਾ ‘ਚ ਚੁੱਕੇ ਗਏ ਇਤਿਹਾਸਕ ਕਦਮ: ਕਰਮਜੀਤ ਕੌਰ
ਹੁਸ਼ਿਆਰਪੁਰ, 10 ਜੂਨ: ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਉਦਯੋਗਿਕ ਤੌਰ 'ਤੇ ਮੋਹਰੀ ਸੂਬਾ ਬਣਾਉਣ ਲਈ ਚੁੱਕੇ ਗਏ ਇਤਿਹਾਸਕ ਕਦਮ ਚੁੱਕੇ ਗਏ ਹਨ, ਜਿਸ ਨਾਲ ਉਦਯੋਗਾਂ ਨੂੰ ਕਾਫੀ ਹੁਲਾਰਾ ਮਿਲ ਰਿਹਾ ਹੈ। ਇਨ੍ਹਾਂ ਨੀਤੀਗਤ ਫੈਸਲਿਆਂ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਇਸ ਨੂੰ ‘ਇੱਕ ਨਵੀਂ ਉਦਯੋਗਿਕ ਕ੍ਰਾਂਤੀ ਦੀ ਸ਼ੁਰੂਆਤ’ ਦੱਸਿਆ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਪਰਸਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਪੰਜਾਬ ਨੂੰ ਆਰਥਿਕ ਤੌਰ 'ਤੇ ਸਸ਼ਕਤ ਬਣਾਉਣ ਦੀ ਉਨ੍ਹਾਂ ਦੀ ਵਚਨਬੱਧਤਾ ਕਾਰਨ ਉਦਯੋਗਾਂ ਲਈ ਨਿਵੇਸ਼-ਅਨੁਕੂਲ ਮਾਹੌਲ ਤਿਆਰ ਹੋਇਆ ਹੈ। ਹੁਣ ਉਦਯੋਗਾਂ ਲਈ ਪ੍ਰਵਾਨਗੀਆਂ ਸਿਰਫ਼ 45 ਦਿਨਾਂ ਵਿੱਚ ਫਾਸਟ ਟ੍ਰੈਕ ਪੰਜਾਬ ਪੋਰਟਲ ਰਾਹੀਂ ਮਿਲਣਗੀਆਂ, ਜਿਸ ਨਾਲ ਉੱਦਮੀਆਂ ਦਾ ਸਮਾਂ ਅਤੇ ਸਰੋਤ ਦੋਵੇਂ ਦੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ 125 ਕਰੋੜ ਰੁਪਏ ਤੱਕ ਦੇ ਨਿਵੇਸ਼ ਨੂੰ ਸਿਰਫ਼ 3 ਦਿਨਾਂ ਵਿੱਚ ਮਨਜ਼ੂਰੀ ਦੇ ਦਿੱਤੀ ਜਾਵੇਗੀ ਅਤੇ ਲੈਂਡ...








