‘ਯੁੱਧ ਨਸ਼ਿਆਂ ਵਿਰੁੱਧ’ ਨੇ ਪੰਜਾਬ ਵਿੱਚ ਡਰੱਗ ਸਿੰਡੀਕੇਟਸ ਨੂੰ ਦਿੱਤਾ ਕਰਾਰਾ ਵਿੱਤੀ ਝਟਕਾ
ਚੰਡੀਗੜ੍ਹ, 9 ਜੂਨ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੇ ਡਰੱਗ ਸਿੰਡੀਕੇਟਾਂ ਨੂੰ ਕਰਾਰਾ ਵਿੱਤੀ ਝਟਕਾ ਦਿੱਤਾ ਹੈ, ਜਿਸ ਤਹਿਤ ਪੰਜਾਬ ਪੁਲਿਸ ਨੇ ਇਸ ਮੁਹਿੰਮ ਦੇ ਪਹਿਲੇ 100 ਦਿਨਾਂ ਦੌਰਾਨ 157 ਨਸ਼ਾ ਤਸਕਰਾਂ ਦੀਆਂ 78.52 ਕਰੋੜ ਰੁਪਏ ਦੀਆਂ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਹੈ ਅਤੇ 13.03 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।
1 ਮਾਰਚ, 2025 ਨੂੰ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਉਪਰੰਤ, ਪੰਜਾਬ ਪੁਲਿਸ ਵੱਲੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਇੱਕੋ ਸਮੇਂ ਆਪਰੇਸ਼ਨ ਚਲਾਏ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲ...








