ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਮਲੋਟ, 09 ਜੂਨ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਸਥਾਨਕ ਸ਼ਹਿਰ ਵਿਖੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕ ਮਿਲਣੀ ਕੀਤੀ। ਇਸ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਵੀ ਚਰਚਾ ਕੀਤੀ, ਜਿਸ ਵਿੱਚ ਜਲ ਸਪਲਾਈ ਦੀ ਸਮੱਸਿਆ, ਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ। ਉਨ੍ਹਾਂ ਹਲਕਾ ਵਾਸੀਆਂ ਦੇ ਰਹਿਣ-ਸਹਿਣ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ। ਇਸ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੂਹ ਬਲਾਕ ਪ੍ਰਧਾਨਾਂ ਨਾਲ ਵੀ ਮੀਟਿੰਗ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਭਰੋਸਾ ਦਿੱਤਾ। ਉਨ੍ਹਾਂ ਪੰਚਾਇਤਾਂ ਦੇ ਨੁਮਾਂਇੰਦਿਆਂ ਅਤੇ ਕੌਂਸਲਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮਸਲਿਆਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤ...








