ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵਲੋਂ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਵਿਖੇ ਲਗਾਏ ਜਾਗਰੂਕਤਾ ਕੈਂਪ
ਸ੍ਰੀ ਮੁਕਤਸਰ ਸਾਹਿਬ 8 ਜੂਨ
ਕ੍ਰਿਸ਼ੀ ਵਿਗਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਆਤਮਾ ਦੇ ਸਹਿਯੋਗ ਨਾਲ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ 9 ਪਿੰਡਾਂ ਫੱਤਣਵਾਲਾ, ਅਕਾਲਗੜ੍ਹ, ਚੱਕ ਬਧਾਈ, ਕੋਠੇ ਅਮਨਗੜ, ਭਲਾਈਆਣਾ, ਚੋਟੀਆ, ਮਾਹਣੀਖੇੜਾ, ਗਿੱਦੜ੍ਹਬਾਹਾ ਅਤੇ ਛਾਪਿਆਵਾਲੀ ਵਿਖੇ ਵੱਖ-ਵੱਖ ਗਤੀਵਿਧੀਆ ਕੀਤੀਆ ਗਈਆ ਜਿੰਨ੍ਹਾਂ ਵਿੱਚ ਸੂਝਵਾਨ ਕਿਸਾਨ ਵੀਰਾਂ ਅਤੇ ਕਿਸਾਨ ਬੀਬੀਆਂ ਨੇ ਵੱਧ-ਚੜ ਕੇ ਭਾਗ ਲਿਆ।
ਕ੍ਰਿਸ਼ੀ ਵਿਗਿਆਨ ਕੇਂਦਰ ਦੇ ਵਿਗਿਆਨੀਆਂ ਨੇ ਸਾਉਣੀ ਦੀਆਂ ਫਸਲਾਂ ਵਿੱਚ ਖਾਦ ਪ੍ਰਬੰਧਨ, ਨਰਮੇ ਦੀ ਫਸਲ ਨੂੰ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਤੋਂ ਨੂੰ ਬਚਾਉਣ, ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ, ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਅਤੇ ਗਰਮੀਆਂ ਵਿੱਚ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਕਿਸਾਨਾਂ ਨਾਲ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇੰਨ੍ਹਾਂ ਗਧੀਵਿਧੀਆਂ ਵਿੱਚ ਕ੍ਰਿਸ਼ੀ ਵਿਗਆਨ ਕੇਂਦਰ ਦੇ ਮਾਹਿਰਾਂ ਵੱਲੋਂ ਕਿਸਾਨਾ ਨੂੰ ਖੇਤੀ ਸਾਹਿਤ ਪੜ੍ਹਨ ਲਈ, ਖੇਤੀ ਖਰਚੇ ਘਟਾਉਣ ਅਤੇ ਅਪਣੀ ਆਮਦਨ ਖੇਤੀ ਸਹਾ...








