ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਤਿਹਾਸਕ ਕਿਰਤ ਸੁਧਾਰਾਂ ਨੇ ਛੋਟੇ ਵਪਾਰੀਆਂ ਨੂੰ ਦਿੱਤੀ ਵੱਡੀ ਰਾਹਤ : ਮੋਹਿੰਦਰ ਭਗਤ
ਚੰਡੀਗੜ੍ਹ, 4 ਜੂਨ:
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਮੀਟਿੰਗ ਦੌਰਾਨ ਲਏ ਗਏ ਮਹੱਤਵਪੂਰਨ ਫੈਸਲਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਇਤਿਹਾਸਕ ਅਤੇ ਕਾਰੋਬਾਰ-ਅਨੁਕੂਲ ਦੱਸਿਆ। ਉਨ੍ਹਾਂ ਕਿਹਾ ਕਿ ਇਹ ਫੈਸਲੇ ਛੋਟੇ ਦੁਕਾਨਦਾਰਾਂ ਨੂੰ ਲੋੜੀਂਦੀ ਰਾਹਤ ਪ੍ਰਦਾਨ ਕਰਨਗੇ ਅਤੇ ਆਮਦਨ ਦੇ ਮੌਕੇ ਵਧਾਉਣ ਤੋਂ ਇਲਾਵਾ ਸੁਖਾਲੇ ਢੰਗ ਕਾਰੋਬਾਰ ਸਥਾਪਤ ਕਰਨ ਅਤੇ ਕਿਰਤੀ ਵਰਗ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਿੱਚ ਮਦਦ ਕਰਨਗੇ।
ਕਿਰਤ ਸੁਧਾਰਾਂ ਦੀ ਵਿਆਖਿਆ ਕਰਦੇ ਹੋਏ, ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਦੁਕਾਨਾਂ ਅਤੇ ਵਪਾਰਕ ਸਥਾਪਨਾ ਐਕਟ, 1958 ਵਿੱਚ ਸੋਧਾਂ ਰਾਹੀਂ ਰਾਜ ਭਰ ਦੇ ਲਗਭਗ 95% ਛੋਟੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ, ਛੋਟੇ ਕਾਰੋਬਾਰਾਂ ਵਿੱਚ ਪੁਰਾਣੀਆਂ ਗੁੰਝਲਦਾਰ ਪ੍ਰਕਿਰਿਆਵਾਂ ਅਤੇ ਲਾਲ ਫੀਤਾਸ਼ਾਹੀ ਕਾਰਨ ਖੜੋਤ ਆਈ ਹੋਈ ਸੀ। ਅੱਜ ਦਾ ਫੈਸਲਾ ਵਪਾਰਕ ਕਾਰਜਾਂ ਨੂੰ ਸਰਲ ਬਣਾਉਣ, ਕਾਨੂੰਨੀ ਪੇਚੀਦਗੀਆਂ ਨੂੰ ਘਟਾਉਣ ਅਤੇ ਪੰਜਾਬ ਦੇ ਕਿਰਤੀ ਵਰਗ ਨੂੰ ਵਧੇਰੇ ਸਹਾਇਕ ਤੇ ਸ...








