Saturday, October 31
Shadow

Punjab

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15  ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ : ਸਿਬਿਨ ਸੀ

National, Politics, Punjab
ਚੰਡੀਗੜ੍ਹ, 3 ਜੂਨ: ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64-ਲੁਧਿਆਣਾ ਪੱਛਮੀ ਸੀਟ ਲਈ 26 ਮਈ ਤੋਂ 2 ਜੂਨ ਤੱਕ ਕੁੱਲ 22 ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ ਸਨ ਅਤੇ ਅੱਜ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਕੁੱਲ 15 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਨ੍ਹਾਂ 15 ਉਮੀਦਵਾਰਾਂ ਦੇ ਨਾਂ ਹਨ - ਇੰਜ ਬਲਦੇਵ ਰਾਜ ਕਤਨਾ (ਆਜ਼ਾਦ), ਭਾਰਤ ਭੂਸ਼ਣ (ਇੰਡੀਅਨ ਨੈਸ਼ਨਲ ਕਾਂਗਰਸ), ਐਡਵੋਕੇਟ ਪਰਉਪਕਾਰ ਸਿੰਘ ਘੁੰਮਣ (ਸ਼੍ਰੋਮਣੀ ਅਕਾਲੀ ਦਲ), ਸੰਜੀਵ ਅਰੋੜਾ ( ਆਮ ਆਦਮੀ ਪਾਰਟੀ), ਪਰਮਜੀਤ ਸਿੰਘ ਭਰਾਜ (ਆਜ਼ਾਦ), ਐਲਬਰਟ ਦੁਆ (ਆਜ਼ਾਦ), ਜਤਿੰਦਰ ਕੁਮਾਰ ਸ਼ਰਮਾ (ਨੈਸ਼ਨਲ ਲੋਕ ਸੇਵਾ ਪਾਰਟੀ), ਕਮਲ ਪਵਾਰ (ਆਜ਼ਾਦ), ਰਾਜੇਸ਼ ਸ਼ਰਮਾ (ਆਜ਼ਾਦ), ਨੀਟੂ (ਆਜ਼ਾਦ), ਜੀਵਨ ਗੁਪਤਾ (ਭਾਰਤੀ ਜਨਤਾ ਪਾਰਟੀ), ਨਵਨੀਤ ਕੁਮਾਰ ( ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ), ਰੇਨੂੰ (ਆਜ਼ਾਦ), ਪਵਨਦੀਪ ਸਿੰਘ (ਆਜ਼ਾਦ) ਅਤੇ ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ 3 ਜੂਨ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲਿਆਂ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਕਿਹਾ ਕਿ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲੇ ਇੱਕ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਪੰਥ ਦੀ ਸੇਵਾ ਲੇਖੇ ਲਾਇਆ।  ਗੁਰੂ ਘਰ ਦੀ ਸੇਵਾ ਕਰਕੇ ਉਹ ਹਮੇਸ਼ਾ ਸਿੱਖ ਸੰਗਤ ਦੇ ਦਿਲਾਂ ਵਿੱਚ ਮੌਜੂਦ ਰਹਿਣਗੇ। ਗੁਰੂ ਸਾਹਿਬ ਉਨ੍ਹਾਂ ਦੇ ਪਰਿਵਾਰ ਅਤੇ ਸੰਗਤਾਂ ਨੂੰ ਇਸ ਨਾ ਪੂਰ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ । ਭਾਈ ਸਾਹਿਬ ਦੀ ਰਸਭਿੰਨੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ਨੂੰ ਸਰਸਾਰ ਕਰਦੀ ਰਹੇਗੀ।...
ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ

ਯੁੱਧ ਨਸ਼ਿਆਂ ਵਿਰੁੱਧ: ਅਤਿ- ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫਤਰ ਦਾ ਪਟਿਆਲਾ ਵਿੱਚ ਉਦਘਾਟਨ

National, Politics, Punjab
ਚੰਡੀਗੜ੍ਹ / ਪਟਿਆਲਾ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ , ਪਟਿਆਲਾ ਪੁਲਿਸ ਲਾਈਨਜ਼ ਵਿਖੇ ਅਤਿ-ਆਧੁਨਿਕ ਐਂਟੀ ਨਾਰਕੋਟਿਕਸ ਟਾਸਕ ਫੋਰਸ(ਏਐਨਟੀਐਫ) ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਦੌਰਾਨ ਡੀਜੀਪੀ ਗੌਰਵ ਯਾਦਵ ਦੇ ਨਾਲ ਵਿਸ਼ੇਸ਼ ਡੀਜੀਪੀ ਏ.ਐਨ.ਟੀ.ਐਫ. ਕੁਲਦੀਪ ਸਿੰਘ ਅਤੇ ਏ.ਐਨ.ਟੀ.ਐਫ. ਦੇ ਏ.ਡੀ.ਜੀ.ਪੀ. ਨਿਲਾਭ ਕਿਸ਼ੋਰ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ 1 ਕਰੋੜ ਰੁਪਏ ਦੀ ਲਾਗਤ ਨਾਲ 6,800 ਵਰਗ ਫੁੱਟ ਵਿੱਚ ਉਸਾਰੀ ਇਹ ਇੱਕ ਅਤਿ-ਆਧੁਨਿਕ, ਦੋ ਮੰਜ਼ਿਲਾ ਇਮਾਰਤ’ ਹੈ, ਜੋ ਨਸ਼ਾ ਤਸਕਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਤਕਨੀਕੀ ਸਾਜੋ-ਸਮਾਨ ਨਾਲ ਲੈਸ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਹੂਲਤ ਨਵੀਨਤਮ ਫੌਰੈਂਸਿਕ ਸਾਜੋ-ਸਾਮਾਨ, ਡੇਟਾ ਵਿਸ਼ਲੇਸ਼ਣ ਪ੍ਰਣਾਲੀਆਂ, ਫੋਰੈਂਸਿਕ ਡਾਟਾ ਇਨਕ੍ਰਿਪਸ਼ਨ ਅਤੇ ਡਕ੍ਰਿਪਸ਼ਨ ਅਤੇ ਕ੍ਰਿਪਟੋ ਕਰੰਸੀ  ਜਾਂਚ-ਪੜਤਾਲ ਕਰਨ ਵਾਲੇ ਉਪਕਰਣਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ...
ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

ਕਰਜ਼ਾ ਮੁਆਫ਼ੀ ਨਾਲ 2 ਦਹਾਕਿਆਂ ਤੋਂ ਵਿੱਤੀ ਬੋਝ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਨੂੰ ਮਿਲੀ ਰਾਹਤ: ਹਰਪਾਲ ਸਿੰਘ ਚੀਮਾ

National, Politics, Punjab
ਚੰਡੀਗੜ੍ਹ, 3 ਜੂਨ ਪੰਜਾਬ ਕੈਬਨਿਟ ਵੱਲੋਂ 4,727 ਗਰੀਬ ਅਨੁਸੂਚਿਤ ਜਾਤੀ ਪਰਿਵਾਰਾਂ ਦਾ 31 ਮਾਰਚ 2020 ਤੱਕ ਦਾ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ ਵੱਲ ਬਕਾਇਆ 68 ਕਰੋੜ ਰੁਪਏ ਦੇ ਕਰਜ਼ੇ ਨੂੰ ਮੁਆਫ ਕਰਨ ਦੇ ਇਤਿਹਾਸਕ ਫੈਸਲੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾਕੁੰਨ ਕਾਰਵਾਈ ਨਾਲ ਉਨ੍ਹਾਂ ਹਜ਼ਾਰਾਂ ਪਰਿਵਾਰਾਂ ਨੂੰ ਰਾਹਤ ਮਿਲੇਗੀ ਜੋ 2 ਦਹਾਕਿਆਂ ਤੋਂ ਇਸ ਵਿੱਤੀ ਬੋਝ ਨਾਲ ਜੂਝ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਰਜ਼ਾ ਮੁਆਫ਼ੀ ਦੇ ਫੈਸਲੇ ਦਾ ਐਲਾਨ ਕਰਨ ਲਈ ਬੁਲਾਈ ਗਈ ਪ੍ਰੈਸ ਕਾਨਫਰੰਸ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਆਫ਼ੀ ਰਾਸ਼ੀ ਦਾ ਵਿਸਥਾਰਪੂਰਵਕ ਵੇਰਵਾ ਦਿੰਦਿਆਂ ਦੱਸਿਆ ਕਿ ਮੁਆਫ਼ ਕੀਤੀ ਗਈ ਕੁੱਲ 68 ਕਰੋੜ ਰੁਪਏ ਦੀ ਰਕਮ ਵਿੱਚ ਲਗਭਗ 30 ਕਰੋੜ ਰੁਪਏ ਮੂਲ, 22 ਕਰੋੜ ਰੁਪਏ ਵਿਆਜ ਅਤੇ 15 ਕਰੋੜ ਰੁਪਏ ਜੁਰਮਾਨਾ ਵਿਆਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਕਰ...
ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ

ਆਪ ਸਰਕਾਰ ਵੱਲੋਂ ਇਤਿਹਾਸਕ ਫੈਸਲਾ, ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਨੂੰ ਵੱਡੀ ਰਾਹਤ

National, Politics, Punjab
ਚੰਡੀਗੜ੍ਹ, 3 ਜੂਨ: ਸੂਬੇ ਵਿੱਚ ਅਨੁਸੂਚਿਤ ਜਾਤੀ (ਐਸ.ਸੀ.) ਭਾਈਚਾਰੇ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਨੂੰ ਮਨਜ਼ੂਰੀ ਦਿੱਤੀ ਜਿਸ ਨਾਲ ਤਕਰੀਬਨ 4,800 ਪਰਿਵਾਰਾਂ ਨੂੰ ਲਾਭ ਪਹੁੰਚਿਆ। ਇਸ ਬਾਰੇ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਦੇ ਕਰਜ਼ਦਾਰਾਂ ਲਈ 31 ਮਾਰਚ, 2020 ਤੱਕ ਵੰਡੇ ਗਏ ਕਰਜ਼ੇ ਮੁਆਫ਼ ਕਰਨ ਲਈ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਇਹ ਮੁਆਫ਼ੀ ਪੀ.ਐਸ.ਸੀ.ਐਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਇਸ ਕਦਮ ਨਾਲ ਕੁੱਲ 4,727 ਕਰਜ਼ਦਾਰਾਂ ਨੂੰ 67.84 ਕਰੋੜ ਰੁਪ...
ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

ਆਪ੍ਰੇਸ਼ਨ ਸਿੰਦੂਰ ਦੌਰਾਨ ਪਾਕਿਸਤਾਨ-ਆਈਐਸਆਈ ਨੂੰ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਤਰਨ ਤਾਰਨ ਨਿਵਾਸੀ ਨੂੰ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਤਰਨਤਾਰਨ, 3 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਜਾਸੂਸੀ ਵਿਰੋਧੀ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਦੀ ਆਈਐਸਆਈ ਨਾਲ ਸਬੰਧਤ ਵਿਅਕਤੀ ਜੋ ਆਪ੍ਰੇਸ਼ਨ ਸਿੰਦੂਰ ਦੌਰਾਨ ਫੌਜ ਦੀਆਂ ਗਤੀਵਿਧੀਆਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਕਰ ਰਿਹਾ ਸੀ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨ ਵਾਸੀ ਮੁਹੱਲਾ ਰੋਡੂਪੁਰ, ਤਰਨਤਾਰਨ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਗਗਨਦੀਪ ਸਿੰਘ ਪਿਛਲੇ ਪੰਜ ਸਾਲਾਂ ਤੋਂ ਪਾਕਿਸਤਾਨ ਅਧਾਰਿਤ ਖਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਜਿਸ ਨੇ ਉਸ ਨੂੰ ਪਾਕਿਸਤਾਨੀ ਇੰਟੈਲੀਜੈਂਸ ਆਪਰੇਟਿਵਜ਼ (ਪੀਆਈਓਜ਼) ਨਾਲ ਮਿਲਾਇਆ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇ...
ਜੈਨ ਨਰਸਿੰਗ ਕਾਲਜ ਵਿਖੇ ਹਾਈਪਰਟੈਨਸ਼ਨ ਦਿਵਸ ‘ਤੇ ਕੁਇਜ਼ ਪ੍ਰੋਗਰਾਮ ਦਾ ਆਯੋਜਨ

ਜੈਨ ਨਰਸਿੰਗ ਕਾਲਜ ਵਿਖੇ ਹਾਈਪਰਟੈਨਸ਼ਨ ਦਿਵਸ ‘ਤੇ ਕੁਇਜ਼ ਪ੍ਰੋਗਰਾਮ ਦਾ ਆਯੋਜਨ

National, Politics, Punjab
ਫਾਜ਼ਿਲਕਾ, 3 ਜੂਨ: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਵਿਸ਼ਵ ਹਾਈਪਰਟੈਨਸ਼ਨ ਦਿਵਸ ਤਹਿਤ, ਇਸ ਸਾਲ ਬਲਾਕ ਵਿੱਚ "ਆਪਣੇ ਬਲੱਡ ਪ੍ਰੈਸ਼ਰ ਨੂੰ ਸਹੀ ਢੰਗ ਨਾਲ ਮਾਪੋ, ਇਸਨੂੰ ਕੰਟਰੋਲ ਕਰੋ" ਦੇ ਥੀਮ ਹੇਠ ਜਾਗਰੂਕਤਾ ਪ੍ਰੋਗਰਾਮ ਰੋਜ਼ਾਨਾ ਆਯੋਜਿਤ ਕੀਤੇ ਜਾ ਰਹੇ ਹਨ। ਇਸ ਲੜੀ ਦੇ ਤਹਿਤ, ਵਿਦਿਆਰਥੀਆਂ ਵਿੱਚ ਸਿਹਤ ਜਾਗਰੂਕਤਾ ਫੈਲਾਉਣ ਲਈ ਅੱਜ ਜੈਨ ਨਰਸਿੰਗ ਕਾਲਜ ਉਸਮਾਨ ਖੇੜਾ ਵਿੱਚ "ਹਾਈਪਰਟੈਨਸ਼ਨ (ਹਾਈ ਬਲੱਡ ਪ੍ਰੈਸ਼ਰ)" 'ਤੇ ਇੱਕ ਕੁਇਜ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਹਤ ਸੰਬੰਧੀ ਗਿਆਨ ਦੇਣਾ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾਉਣਾ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਜੈਨ ਨਰਸਿੰਗ ਕਾਲਜ ਵਿਖੇ ਵਿਸ਼ਵ ਹਾਈਪਰਟੈਨਸ਼ਨ ਦਿਵਸ ਦੇ ਮੌਕੇ 'ਤੇ ਇੱਕ ਵਿਸ਼ੇਸ਼...
ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਇੱਕ ਮਹੀਨੇ ’ਚ 14 ਭਗੌੜੇ ਅਪਰਾਧੀ ਗ੍ਰਿਫ਼ਤਾਰ

ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਇੱਕ ਮਹੀਨੇ ’ਚ 14 ਭਗੌੜੇ ਅਪਰਾਧੀ ਗ੍ਰਿਫ਼ਤਾਰ

International, Politics, Punjab
ਜਲੰਧਰ, 2 ਜੂਨ: ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਮਈ ਮਹੀਨੇ ਦੌਰਾਨ 14 ਭਗੌੜੇ ਅਪਰਾਧੀਆਂ ਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਪ੍ਰਾਪਤੀ ਜਲੰਧਰ ਪੁਲਿਸ ਵੱਲੋਂ ਫ਼ਰਾਰ ਅਪਰਾਧੀਆਂ ਖਿਲਾਫ਼ ਕੀਤੀ ਜਾ ਰਹੀ ਕਾਰਵਾਈ ਵਿੱਚ ਇੱਕ ਮਹੱਤਵਪੂਰਣ ਮੀਲ ਪੱਥਰ ਹੈ। ਪੁਲਿਸ ਕਮਿਸ਼ਨਰ ਜਲੰਧਰ ਨੇ ਦੱਸਿਆ ਕਿ ਪੀ.ਓ. ਸਟਾਫ਼ ਅਤੇ ਪੁਲਿਸ ਸਟੇਸ਼ਨ ਦੀਆਂ ਟੀਮਾਂ ਵੱਲੋਂ ਉੱਨਤ ਨਿਗਰਾਨੀ ਤਕਨੀਕ, ਤਕਨੀਕੀ ਸਹਾਇਤਾ ਅਤੇ ਰਣਨੀਤਕ ਯੋਜਨਾਬੰਦੀ ਦੀ ਸਹਾਇਤਾ ਅਤੇ ਤਾਲਮੇਲ ਨਾਲ ਛਾਪੇਮਾਰੀ ਕੀਤੀ ਗਈ, ਜਿਸ ਦੇ ਸਿੱਟੇ ਵਜੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ 14 ਪੀ.ਓਜ਼ ਨੂੰ ਕਾਬੂ ਕੀਤਾ ਗਿਆ। ਅਪ੍ਰੈਲ ਵਿੱਚ 10 ਭਗੌੜੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਭਗੌੜੇ ਅਪਰਾਧੀਆਂ 'ਤੇ ਲਗਾਤਾਰ ਕਾਰਵਾਈ ਕੀਤੀ ਗਈ। ਜਲੰਧਰ ਪੁਲਿਸ ਨੇ ਆਉਣ ਵਾਲੇ ਮਹੀਨਿਆਂ ਵਿੱਚ ਇਨ੍ਹਾਂ ਯਤਨਾਂ ਨੂੰ ਜਾਰੀ ਰੱਖਣ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ...
ਯੁੱਧ ਨਸ਼ਿਆਂ ਵਿਰੁਧ’ ਦਾ 93ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁਧ’ ਦਾ 93ਵਾਂ ਦਿਨ: 1.5 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 2 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 93ਵੇਂ ਦਿਨ , ਪੰਜਾਬ ਪੁਲਿਸ ਨੇ ਸੋਮਵਾਰ ਨੂੰ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 2508 ਨਸ਼ੀਲੀਆਂ ਗੋਲੀਆਂ ਅਤੇ 3900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ, ਮਹਿਜ਼ 93 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 15,117 ਹੋ ਗਈ ਹੈ। ਇਹ ਕਾਰਵਾਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਕੀਤੀ ਗਈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ...
ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

ਪੰਜਾਬ ਬਣੇਗਾ ਭਾਰਤ ਲਈ ਸਿੱਖਿਆ ਦਾ ਧੁਰਾ: ਹਰਜੋਤ ਸਿੰਘ ਬੈਂਸ

National, Politics, Punjab
ਚੰਡੀਗੜ੍ਹ, 2 ਜੂਨ: ਪੰਜਾਬ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਇੱਕ ਅਹਿਮ ਕਦਮ ਚੁੱਕਦਿਆਂ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਵਰਸਿਟੀ ਦਾ ਦਰਜਾ ਲੈਣ ਦੇ ਇੱਛੁਕ ਪ੍ਰਾਈਵੇਟ ਕਾਲਜਾਂ ਦੇ ਆਏ ਹੋਏ ਪ੍ਰਸਤਾਵਾਂ ਉੱਤੇ ਕਾਰਵਾਈ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਅਪਗ੍ਰੇਡੇਸ਼ਨ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ, ਅਕਾਦਮਿਕ ਉੱਤਮਤਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਉੱਚ ਮਿਆਰੀ ਉਚੇਰੀ ਸਿੱਖਿਆ ਤੱਕ ਪਹੁੰਚ ਨੂੰ ਵਧਾਉਣਾ ਹੈ।ਪ੍ਰਭਾਵਸ਼ਾਲੀ ਤਾਲਮੇਲ ਅਤੇ ਪੂਰੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਮੰਤਰੀ ਨੇ ਡਾਇਰੈਕਟਰ ਉਚੇਰੀ ਸਿੱਖਿਆ ਸ੍ਰੀ ਗਿਰੀਸ਼ ਦਿਆਲਨ ਨੂੰ ਅਜਿਹੇ ਸਾਰੇ ਪ੍ਰਸਤਾਵਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ।ਅੱਜ ਇੱਥੇ ਆਪਣੇ ਦਫ਼ਤਰ ਵਿੱਚ ਪ੍ਰਮੁੱਖ ਪ੍ਰਾਈਵੇਟ ਕਾਲਜਾਂ ਦੇ ਚੇਅਰਪਰਸਨਾਂ ਅਤੇ ਡਾਇਰੈਕਟਰਾਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿੱਖਿਆ ਮੰਤਰੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅ...