ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੱਢੇ ਡਰਾਅ
ਜਲੰਧਰ, 2 ਜੂਨ : ਜ਼ਿਲ੍ਹੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਰ.ਐਮ. ਅਤੇ ਸਮੈਮ ਸਕੀਮ ਅਧੀਨ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਵੱਲੋਂ ਡਰਾਅ ਕੱਢੇ ਗਏ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਸਮੇਤ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ (ਸੀ.ਆਰ.ਐਮ.) ਸਕੀਮ 2025-26 ਤਹਿਤ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com ’ਤੇ 22 ਅਪ੍ਰੈਲ 2025 ਤੋਂ 12 ਮਈ 2025 ਤੱਕ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਸਨ।
ਡਾ. ਅਗਰਵਾਲ ਨੇ ਦੱਸਿਆ ਕਿ ਉਪਲਬਧ ਫੰਡਜ਼ ਅਤੇ ਟੀਚਿਆਂ ਅਨੁਸਾਰ ਸਕੀਮ ਅਧੀਨ ਵਿਅਕਤੀਗਤ ਕਿਸਾਨਾਂ ਵੱਲੋਂ ਪ੍ਰਾਪਤ ਅਰਜ਼ੀ...








