Saturday, October 31
Shadow

Punjab

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab
ਚੰਡੀਗੜ੍ਹ, 27 ਮਈ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ ਸਿਵਲ ਸਰਜਨ ਦਫ਼ਤਰ, ਗੁਰਦਾਸਪੁਰ ਵਿਖੇ ਜਨਮ ਅਤੇ ਮੌਤ ਸਰਟੀਫਿਕੇਟ ਰਜਿਸਟ੍ਰੇਸ਼ਨ ਸ਼ਾਖਾ ਵਿਖੇ ਕਲਰਕ ਵਜੋਂ ਤਾਇਨਾਤ ਹਰਪ੍ਰੀਤ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਮੁਕੱਦਮੇ ਵਿੱਚ ਉਕਤ ਹਸਪਤਾਲ ਵਿੱਚ ਵਾਰਡ ਅਟੈਂਡੈਂਟ ਵਜੋਂ ਤਾਇਨਾਤ ਮੁੱਖ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਸਨੇ ਆਪਣੇ ਚਾਚੇ ਦੀ ਮੌਤ ਸਬੰਧੀ ਸਰਟੀਫਿਕੇਟ ਲੈਣ ਲਈ ਅਰਜ਼ੀ ਦਿੱਤੀ ਸੀ ਪਰ ਵਾਰਡ ਅਟੈਂਡੈਂਟ ਨੇ ਇਹ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਵੱਲੋਂ ਗੱਲਬਾਤ ਉਪਰੰਤ ਰਿਸ਼ਵਤ ਦੀ ਰਕਮ 30,000 ਰੁਪਏ ਤੈਅ ਹੋ ਗਈ। ਇਸ ਉਪਰੰਤ ਉਕਤ ਮੁਲਜ਼ਮ ਰਵਿੰਦਰਪਾਲ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ...
ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ ਆਗਾਮੀ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਪਾ ਸਕਦਾ ਹੈ ਵੋਟ; ਭਾਰਤੀ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ ਜਾਰੀ

ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ ਆਗਾਮੀ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਪਾ ਸਕਦਾ ਹੈ ਵੋਟ; ਭਾਰਤੀ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ ਜਾਰੀ

National, Politics, Punjab
ਚੰਡੀਗੜ੍ਹ/ਲੁਧਿਆਣਾ, 27 ਮਈ: ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 60 ਦੀ ਧਾਰਾ (ਈ) ਦੇ ਉਪਬੰਧਾਂ ਮੁਤਾਬਕ ਸਪੱਸ਼ਟ ਕੀਤਾ ਗਿਆ ਹੈ ਕਿ ਸਮਰੱਥ ਅਧਿਕਾਰੀ ਵੱਲੋਂ ਪ੍ਰਮਾਣਿਤ ਕੋਵਿਡ-19 ਸ਼ੱਕੀ ਜਾਂ ਪ੍ਰਭਾਵਿਤ ਵਿਅਕਤੀ, ਜੋ ਪੋਸਟ ਬੈਲਟ ਪੇਪਰ ਰਾਹੀਂ ਵੋਟ ਪਾਉਣ ਲਈ ਅਰਜ਼ੀ ਦਿੰਦਾ ਹੈ, ਸਬੰਧਤ ਰਿਟਰਨਿੰਗ ਅਫਸਰ ਵੱਲੋਂ ਉਕਤ ਬੇਨਤੀ ਦੀ ਤਸਦੀਕ ਉਪਰੰਤ ਪੰਜਾਬ ਦੇ 64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਮੌਜੂਦਾ ਜ਼ਿਮਨੀ ਚੋਣਾਂ ਵਿੱਚ ਪੋਸਟ ਬੈਲਟ ਰਾਹੀਂ ਆਪਣੀ ਵੋਟ ਪਾਉਣ ਵਾਲੇ ਵਰਗ ਵਿੱਚ ਸ਼ਾਮਲ ਹੋਵੇਗਾ। ਇਸ ਨੂੰ 26.05.2025 ਨੂੰ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 30 ਤਹਿਤ, ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਦੇ ਨੋਟੀਫਿਕੇਸ਼ਨ ਐਸ.ਓ. ਨੰਬਰ 1964(ਈ), ਮਿਤੀ 19 ਜੂਨ, 2020 ਰਾਹੀਂ ਸੋਧੇ ਗਏ ਕੰਡੱਕਟ ਆਫ ਇਲੈਕਸ਼ਨ ਰੂਲਜ਼, 1961 ਦੇ ਭਾਗ-2ਏ ਦੇ ਉਪਬੰਧਾਂ ਮੁਤਾਬਕ ਚੋਣ ਕਮਿਸ਼ਨ ਵੱਲੋਂ ਇਸ ਵਿਸ਼ੇ 'ਤੇ ਦਿਸ਼ਾ-ਨਿਰਦੇਸ਼ਾਂ ਸਮੇਤ ਨੋਟੀਫਾਈ ਕੀਤਾ ਗਿਆ ਹੈ।...
ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ; ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨਾਲ ਨਗਰ ਨਿਗਮ ਸੇਵਾਵਾਂ ਸੰਬੰਧੀ ਕੀਤਾ ਸਿੱਧਾ ਰਾਬਤਾ

ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ; ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪਹੁੰਚ ਕੇ ਲੋਕਾਂ ਨਾਲ ਨਗਰ ਨਿਗਮ ਸੇਵਾਵਾਂ ਸੰਬੰਧੀ ਕੀਤਾ ਸਿੱਧਾ ਰਾਬਤਾ

National, Politics, Punjab
ਚੰਡੀਗੜ੍ਹ / ਅਬੋਹਰ, 27 ਮਈ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੇਰੇ-ਸਵੇਰੇ ਹੀ ਅਬੋਹਰ ਨਗਰ ਨਿਗਮ ਦਾ ਅਚਾਨਕ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਵਿਭਾਗ ਵਿਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਦੇ  ਨਿਗਰਾਨ ਇੰਜੀਨੀਅਰ ਨੂੰ ਡਿਊਟੀ ‘ਚ ਅਣਗਹਿਲੀ ਕਰਨ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਵੀ ਦਿੱਤੇ।ਡਾ. ਰਵਜੋਤ ਸਿੰਘ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇ ਨਜ਼ਰ ਉਹ ਅਬੋਹਰ ਦੇ ਇਸ ਅਚਾਨਕ ਦੌਰੇ ਤੇ ਪਹੁੰਚੇ ਹਨ। ਉਹਨਾਂ ਨੇ ਇਸ ਦੌਰਾਨ ਸ਼ਹਿਰ ਦੇ ਕੂੜਾ ਡੰਪ, ਇੰਦਰਾ ਨਗਰੀ ਸਟੇਡੀਅਮ, ਨਹਿਰੂ ਸਟੇਡੀਅਮ, ਸਬਜ਼ੀ ਮੰਡੀ, ਕ੍ਰਿਸ਼ਨਾ ਨਗਰੀ , ਘੁਮਿਆਰ ਮੁਹੱਲਾ ਅਤੇ ਅਜੀਮਗੜ੍ਹ ਇਲਾਕੇ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਹੇਠਲੇ ਪੱਧਰ ਤੇ ਕੀਤੇ ਜਾ ਰਹੇ ਕਾਰਜਾਂ ਦਾ ਨਿਰੀਖਣ ਵੀ ਕੀਤਾ।ਇਸ ਦੌਰਾਨ ...
’ਯੁੱਧ ਨਸ਼ਿਆਂ ਵਿਰੁੱਧ’ ਦੇ 87ਵੇਂ ਦਿਨ ਪੰਜਾਬ ਪੁਲਿਸ ਵੱਲੋਂ 127 ਨਸ਼ਾ ਤਸਕਰ ਗ੍ਰਿਫ਼ਤਾਰ; 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

’ਯੁੱਧ ਨਸ਼ਿਆਂ ਵਿਰੁੱਧ’ ਦੇ 87ਵੇਂ ਦਿਨ ਪੰਜਾਬ ਪੁਲਿਸ ਵੱਲੋਂ 127 ਨਸ਼ਾ ਤਸਕਰ ਗ੍ਰਿਫ਼ਤਾਰ; 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

National, Politics, Punjab
  ਚੰਡੀਗੜ੍ਹ, 27ਮਈ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 87ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 127 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 87 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 13,866 ਹੋ ਗਈ ਹੈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈ...
ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ

ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਜੀ. ਕਿਸ਼ਨ ਰੈਡੀ ਨਾਲ ਅਹਿਮ ਮੀਟਿੰਗ

National, Politics, Punjab
ਚੰਡੀਗੜ੍ਹ/ਨਵੀਂ ਦਿੱਲੀ, 27 ਮਈ: ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸੂਬੇ ਅੰਦਰ ਪੋਟਾਸ਼ ਸਬੰਧੀ ਸਰਵੇਖਣ ਦੇ ਕੰਮ ਨੂੰ ਜਲਦ ਮੁਕੰਮਲ ਕੀਤੇ ਜਾਣ ਨੂੰ ਲੈ ਕੇ ਅੱਜ ਕੇਂਦਰੀ ਕੋਲਾ ਤੇ ਖਣਨ ਮੰਤਰੀ ਸ੍ਰੀ ਜੀ. ਕਿਸ਼ਨ ਰੈਡੀ ਨਾਲ ਇਥੋਂ ਦੇ ਸ਼ਾਸਤਰੀ ਭਵਨ ਵਿਖੇ ਅਹਿਮ ਮੁਲਾਕਾਤ ਕੀਤੀ ਗਈ। ਮੀਟਿੰਗ ਦੌਰਾਨ ਸ੍ਰੀ ਗੋਇਲ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਪੋਟਾਸ਼ ਦੁਰਲਭ ਖਣਿਜ ਹੈ ਜਿਸ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਭਾਰਤ ਨੂੰ ਇਸ ਦਾ ਬਾਹਰੋਂ ਆਯਾਤ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਹਿਬ ਅਤੇ ਫਾਜ਼ਿਲਕਾ ਦੇ ਖੇਤਰਾਂ ਵਿਚੋਂ ਇਸ ਖਣਿਜ ਦੇ ਭੰਡਾਰ ਮਿਲੇ ਹਨ। ਉਨ੍ਹਾਂ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਸੂਬੇ ਅੰਦਰ ਇਸ ਸਬੰਧੀ ਪੂਰਨ ਸੰਭਾਵਨਾਵਾਂ ਨੂੰ ਉਜਾਗਰ ਕਰਨ ਲਈ ਜੀਓ ਸਰਵੇਖਣ ਜਲਦ ਤੋਂ ਜਲਦ ਮੁਕੰਮਲ ਕੀਤੇ ਜਾਣ ਦੀ ਜ਼ਰੂਰਤ ਹੈ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ...
ਕੈਬਨਿਟ ਸਬ-ਕਮੇਟੀ ਵੱਲੋਂ 8 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

ਕੈਬਨਿਟ ਸਬ-ਕਮੇਟੀ ਵੱਲੋਂ 8 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ

National, Politics, Punjab
ਚੰਡੀਗੜ੍ਹ, 26 ਮਈ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ-ਕਮੇਟੀ ਨੇ ਅੱਜ 8 ਵੱਖ-ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗਾਂ ਕੀਤੀ ਤਾਂ ਜੋ ਉਨ੍ਹਾਂ ਦੇ ਜਾਇਜ਼ ਮੁੱਦਿਆਂ 'ਤੇ ਚਰਚਾ ਕਰਦਿਆਂ ਇੰਨ੍ਹਾਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾ ਸਕੇ। ਮੀਟਿੰਗ ਵਿੱਚ ਹਿੱਸਾ ਲੈਣ ਵਾਲੀਆਂ ਮੁਲਾਜ਼ਮ ਯੂਨੀਅਨਾਂ ਵਿੱਚ 'ਬੇਰੂਜ਼ਗਰ ਸਾਂਝਾ ਮੋਰਚਾ ਪੰਜਾਬ', '3704 ਅਧਿਆਪਕ ਯੂਨੀਅਨ', 'ਮੈਰੀਟੋਰੀਅਸ ਟੀਚਰਜ਼ ਯੂਨੀਅਨ', 'ਏ.ਆਈ.ਈ ਕੱਚੇ ਅਧਿਆਪਕ ਯੂਨੀਅਨ ਸੈਸ਼ਨ 2012-14', '10 ਸਾਲ ਸੇਵਾ ਪੂਰੀ ਕਰ ਚੁਕੇ ਕੱਚੇ ਅਧਿਆਪਕ ਯੂਨੀਅਨ', 'ਬੇਰੂਜ਼ਗਰ 646, ਪੀਟੀਆਈ (2011) ਅਧਿਆਪਕ ਯੂਨੀਅਨ', 'ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ', ਅਤੇ 'ਆਲ ਪੰਜਾਬ ਡੀਐਸਟੀ/ਸੀਟੀਐਸ ਕੰਟਰੈਕਟ/ਗੈਸਟ ਫੈਕਲਟੀ ਇੰਸਟ੍ਰਕਟਰ ਯੂਨੀਅਨ' ਸ਼ਾਮਲ ਸਨ। ਪੰਜਾਬ ਸਕੱਤਰੇਤ ਸਥਿਤ ਵਿੱਤ ਮੰਤਰੀ ਦੇ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਨੇ ਮੁਲਾਜ਼ਮ ਯੂਨੀਅਨਾਂ ਨੂੰ ਆਪਣੀਆਂ ਮੰਗਾਂ ਅਤੇ ਮੁੱਦੇ ਸਾਂਝੇ ਕਰਨ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਪ੍ਰਦਾਨ ਕੀਤਾ। ਲਗਭਗ 3 ਘ...
ਮਾਨ ਸਰਕਾਰ ਨੇ ਰਚਿਆ ਇਤਿਹਾਸ: ਪੰਜਾਬ ਵਿੱਚ ਪਹਿਲੀ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਿੰਡਾਂ ਦੇ 15000 ਛੱਪੜਾਂ ਦੀ ਹੋਵੇਗੀ ਸਾਫ-ਸਫਾਈ

ਮਾਨ ਸਰਕਾਰ ਨੇ ਰਚਿਆ ਇਤਿਹਾਸ: ਪੰਜਾਬ ਵਿੱਚ ਪਹਿਲੀ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਿੰਡਾਂ ਦੇ 15000 ਛੱਪੜਾਂ ਦੀ ਹੋਵੇਗੀ ਸਾਫ-ਸਫਾਈ

National, Politics, Punjab
ਚੰਡੀਗੜ੍ਹ, 26 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਕਾਇਆ ਕਲਪ ਅਤੇ ਪੁਨਰ ਸੁਰਜੀਤੀ ਮਿਸ਼ਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡਾਂ ਦੇ ਸਰਪੰਚਾਂ ਦਾ ਕਹਿਣਾ ਹੈ ਕਿ ‘ਆਪ ਸਰਕਾਰ’ ਪਿੰਡਾਂ ਵਿੱਚ ਅਸਲ ਤਬਦੀਲੀ ਲਿਆ ਰਹੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿੰਡਾਂ ਦੀ ਦਿੱਖ ਨੂੰ ਸੁਧਾਰਨ ਲਈ ਸਥਾਈ ਵਿਕਾਸ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 15,000 ਛੱਪੜਾਂ ਦੀ ਸਾਫ਼ ਸਫਾਈ ਲਈ ਇੱਕ ਵੱਡੇ ਪੱਧਰ 'ਤੇ ਪਹਿਲਕਦਮੀ ਸ਼ੁਰੂ ਕੀਤੀ ਹੋਈ ਹੈ। ਇਹ ਮਿਸ਼ਨ ਪੰਜਾਬ ਦੇ 154 ਬਲਾਕਾਂ ਵਿੱਚ ਪੜਾਅਵਾਰ ਅਤੇ ਲੋਕਾਂ ਦੇ ਸਹਿਯੋਗ ਨਾਲ ਪੂਰੇ ਸਫਲ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ 3973 ਛੱਪੜਾਂ ਵਿੱਚੋਂ ਪਾਣੀ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ 6,606 ਛੱਪੜਾਂ ਵਿੱਚ ਪਾਣੀ ਕੱਢਣ ਦਾ ਕੰਮ ਮੁਕੰਮਲਤਾ ਦੇ ਨਜ਼ਦੀਕ ਹੈ। ਸਾਰੇ ਛੱਪੜਾਂ ਤੇ ਟੋਬਿਆਂ ਵਿੱਚੋਂ ਪਾਣੀ ਕੱਢਣ ਦੀ ਕਾਰਵਾਈ 30 ਮਈ ...
‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

‘ਆਪ’ ਸਰਕਾਰ ਦੀ ਨਾਜਾਇਜ਼ ਸ਼ਰਾਬ ਪ੍ਰਤੀ ‘ਜ਼ੀਰੋ ਟੋਲਰੇਂਸ’: ਹਰਪਾਲ ਚੀਮਾ

National, Politics, Punjab
ਚੰਡੀਗੜ੍ਹ, 26 ਮਈ: ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੇ ਨਿਰਮਾਣ, ਵਪਾਰ ਅਤੇ ਤਸਕਰੀ ਪ੍ਰਤੀ ਜ਼ੀਰੋ-ਸਹਿਣਸ਼ੀਲਤਾ ਨੀਤੀ ਨੂੰ ਲਾਜ਼ਮੀ ਬਣਾਉਣ ਲਈ ਆਬਕਾਰੀ ਵਿਭਾਗ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ। ਵਿੱਤ ਮੰਤਰੀ ਨੇ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਚੌਕਸੀ ਅਤੇ ਸਰਗਰਮ ਉਪਾਵਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਤੌਰ 'ਤੇ ਆਦਤਨ ਅਪਰਾਧੀਆਂ 'ਤੇ ਲਗਾਤਾਰ ਨਜ਼ਰ ਰੱਖਣ 'ਤੇ ਜ਼ੋਰ ਦਿੱਤਾ। ਅੱਜ ਇੱਥੇ ਹੋਈ ਸਮੀਖਿਆ ਮੀਟਿੰਗ ਦੌਰਾਨ ਆਬਕਾਰੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਨੂੰਨ ਲਾਗੂਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਨਾਜਾਇਜ਼ ਸ਼ਰਾਬ ਸਬੰਧੀ ਗਤੀਵਿਧੀਆਂ ਨੂੰ ਰੋਕਣ ਵਿੱਚ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਅੰਤਰ-ਵਿਭਾਗੀ ਸਹਿ...
ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਕੌਮੀ ਵੱਲੋਂ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ

National, Politics, Punjab
ਚੰਡੀਗੜ੍ਹ, 26 ਮਈ, 2025 – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ  ਜਸਵੀਰ ਸਿੰਘ ਗੜ੍ਹੀ ਵਲੋਂ ਨਵੀਂ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ। ਸ੍ਰੀ ਮਕਵਾਨਾ ਨੇ ਆਪਣੀ ਚੰਡੀਗੜ੍ਹ ਫੇਰੀ ਦੌਰਾਨ ਸ੍ਰੀ ਗੜ੍ਹੀ ਨੂੰ ਦਿੱਲੀ ਵਿਖੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਫ਼ਤਰ ਆਉਣ ਦਾ ਸੱਦਾ ਦਿੱਤਾ ਸੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਕੀਤੇ ਜਾ ਰਹੇ ਕੰਮਾਂ ਤੋਂ ਕਿਸ਼ੋਰ ਮਕਵਾਨਾ ਨੂੰ ਜਾਣੂ ਕਰਵਾਇਆ ਗਿਆ। ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਸ੍ਰੀ ਮਕਵਾਨਾ ਨੂੰ ਅਪੀਲ ਕੀਤੀ ਕਿ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਦੇ ਅਨੂਸੁਚਿਤ ਜਾਤੀਆਂ ਕਮਿਸ਼ਨ ਵਿੱਚ ਬਿਹਤਰ ਤਾਲਮੇਲ ਬਨਾਉਣ ਲਈ ਈ.ਗਵਰਨੈਸ ਰਾਹੀਂ ਕੋਈ ਸਿਸਟਮ ਵਿਕਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕੌਮੀ ਕਮਿਸ਼ਨ ਵਲੋਂ ਅਨੂਸੁਚਿਤ ਜਾਤੀਆਂ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਫੈਸਲਿਆਂ ਤੋਂ ਸੇਧ ਲੈ ਕੇ ਮਿਲਦੇ ਜੁਲਦੇ ਮਾਮਲਿਆਂ ਵਿੱਚ ਜਲਦ ਫੈਸਲਾ ਸੁਣਾਇਆ ਜਾ ਸਕੇ। ਸ੍ਰ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ

National, Politics, Punjab
ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ, 26 ਮਈ: ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 13 ਪਿੰਡਾਂ ਅਤੇ 4 ਵਾਰਡਾਂ ਦੇ ਲੋਕਾਂ ਨੇ ਨਸ਼ੇ ਵਿਰੁੱਧ ਲੜਾਈ ਵਿਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ। ਅੱਜ ਹਲਕਾ ਲੰਬੀ ਦੇ ਪਿੰਡ ਬੀਦੋਵਾਲੀ, ਮਾਨਾਂ ਅਤੇ ਬਾਦਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਸਭਾਵਾਂ ਕਰਵਾਈਆਂ ਗਈਆਂ। ਇਨ੍ਹਾਂ ਸਭਾਵਾਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਵਲੋਂ ਨਸ਼ੇ ਵਿਰੁੱਧ ਛੇੜੀ ਜੰਗ ਵਿਚ ਭਾਗੀਦਾਰ ਬਣਨ ਦੀ ਸਹੁੰ ਚੁੱਕੀ ਗਈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਇਸ ਯਾਤਰਾ ਦਾ ਮਕਸਦ ਨਸ਼ੇ ਵਿਰੁੱਧ ਲੜਾਈ ਨੂੰ ਲੋਕ ਲਹਿਰ ਬਣਾਉਣਾ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸਨੂੰ ਨਿਰਣਾਇਕ ਅੰਜਾਮ ਤੱਕ ਪਹੁੰਚਾਇਆ ਜਾ ਸਕਦਾ ਹੈ। ਇਹ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖਾਤਮੇ ਦਾ ਸਮਾਜਿਕ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਮ...