ਪੰਜਾਬ ਦੀ ਇਤਿਹਾਸਕ ਪਹਿਲਕਦਮੀ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਖਤਮ ਕਰਨ ਲਈ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਦੀ ਸ਼ੁਰੂਆਤ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, (ਮੋਹਾਲੀ), 26 ਮਈ:
ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਮਰਪਿਤ ਕੀਤਾ।
ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਇਹ ਇਨਕਲਾਬੀ ਕਦਮ ਹੈ। ਲੋਕਾਂ ਨੂੰ ਹੁਣ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਈਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।”
ਇਸ ਪ੍ਰਾਜੈਕਟ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਸਥਾਨਕ ਸਬ-ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿ...








