ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 29 ਜਨਵਰੀ:
ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗਾ ਅਤੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ ਫਰਵਰੀ 2027 ਵਿੱਚ ਹੋਵੇਗੀ। ਨਵੰਬਰ 2026 ਵਿੱਚ ਖੁਰਾਲਗੜ ਸਾਹਿਬ ਵਿਖੇ ਕਥਾ ਕੀਰਤਨ ਦਰਬਾਰ ਅਤੇ ਬੇਗਮਪੁਰਾ ਸਮਾਗਮ ਹੋਵੇਗਾ, ਜਿਸ ਵਿੱਚ ਧਾਰਮਿਕ ਤੇ ਹੋਰ ਸਖਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ।
ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਹੋਈ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਮੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਤਰੁਨਪ੍ਰੀਤ ਸਿੰਘ ਸੌਂਦ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਟੂਰਿਜ਼ਮ ਕੁਮਾਰ ਅਮਿਤ, ਡਾਇਰਕਟਰ ਟੂਰਿਜ਼ਮ ਡਾ. ਸੰਜੀਵ ਤਿਵਾੜੀ ਹਾਜ਼ਰ ਸਨ। ਅੱਜ ਦੀ ਮੀਟਿੰਗ ਵਿੱਚ ਸ਼ਤ ਨਿਰਮਲ ਦਾਸ ਜੀ...








