Shadow

Punjab

ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ

ਮਾਨਸਾ ਪੁਲਿਸ ਵੱਲੋਂ ਅੰਨ੍ਹੇ ਕਤਲ ਦੇ ਮੁਕੱਦਮੇ ਨੂੰ ਟਰੇਸ ਕਰਕੇ ਇੱਕ ਵਿਅਕਤੀ ਕਾਬੂ

Crime, Punjab
ਮਾਨਸਾ, 04 ਮਾਰਚ:      ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ 27 ਫਰਵਰੁ 2026 ਨੂੰ ਥਾਣਾ ਸਰਦੂਲਗੜ੍ਹ ਦੇ ਏਰੀਏ ਵਿੱਚ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਦੋ ਵਿਅਕਤੀਆਂ ਦੇ ਅੰਨ੍ਹੇ ਕਤਲ ਦੇ ਮੁਕਦੱਮੇ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।      ਵੇਰਵੇ ਸਾਂਝੇ ਕਰਦਿਆਂ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ.(ਇੰਨਵੈ) ਨੇ ਦੱਸਿਆ ਕਿ 27 ਫਰਵਰੀ 2026 ਨੂੰ ਥਾਣਾ ਸਰਦੂਲਗੜ੍ਹ ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਸਰਦੂਲਗੜ੍ਹ ਦੇ ਸ਼ੈਲਰ ਰੋਡ 'ਤੇ ਇੱਕ ਫਾਰਮ ਹਾਊਸ ਵਿੱਚ ਜਸਵੀਰ ਸਿੰਘ ਉਰਫ ਕਾਕਾ ਪੁੱਤਰ ਰਮੇਸ਼ ਕੁਮਾਰ ਵਾਸੀ ਸਰਦੂਲਗੜ੍ਹ ਤੇ ਬਲਦੇਵ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਮੀਰਪੁਰ ਖੁਰਦ ਦਾ ਕਤਲ ਕਰ ਦਿੱਤਾ ਗਿਆ ਹੈ। ਜਿਸ ਦੇ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ ਅਸ਼ੋਕ ਕੁਮਾਰ ਦੇ ਬਿਆਨ 'ਤੇ ਮੁਕੱਦਮਾ ਨੰਬਰ 50 ਮਿਤੀ 27.02.2026 ਅ/ਧ 103,3(5) ਬੀ.ਐਨ.ਐਸ, ਥਾਣਾ ਸਰਦੂਲਗੜ੍ਹ ਬਰਖਿਲਾਫ  ਨਾ ਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕੀਤਾ ਗਿਆ। ਮੁਕੱਦਮੇ ਦੀ ਅਹਿਮੀਅਤ...
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

Punjab
ਚੰਡੀਗੜ੍ਹ, 3 ਮਾਰਚ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਦੇ ਚੋਟੀ ਦੇ ਤਿੰਨ ਸੂਬਿਆਂ ਵਿੱਚ ਉੱਭਰਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦੀ ਵਿੱਤੀ ਕਾਰਗੁਜ਼ਾਰੀ ਢਾਂਚਾਗਤ ਸੁਧਾਰ, ਵਿੱਤੀ ਅਨੁਸ਼ਾਸਨ ਅਤੇ ਪ੍ਰਸ਼ਾਸਨਿਕ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ। ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਵਿੱਤੀ ਸਿਹਤ ਵਿੱਚ ਹੋਏ ਇਸ ਫੈਸਲਾਕੁੰਨ ਬਦਲਾਅ ਨੂੰ ਉਜਾਗਰ ਕਰਨ ਲਈ ਵਿਸਤ੍ਰਿਤ ਅੰਕੜੇ ਪੇਸ਼ ਕੀਤੇ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਦੇ ਆਪਣੇ ਕਰ ਮਾਲੀਏ ਵਿੱਚ ਭਾਰੀ ਵਾਧਾ ਹੋਇਆ ਹੈ, ਜੋ ਕਿ 2021-22 ਵਿੱਚ ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ) ਦਾ 6.39% ਭਾਵ 37,327 ਕਰੋੜ ਰੁਪਏ ਸੀ, ਉਹ ਵਧ ਕੇ 2024-25 ਵਿੱਚ 57,919 ਕਰੋੜ ਰੁਪਏ ਹੋ ਗਿਆ ਹੈ, ਜੋ ਕਿ ਕੁੱਲ ...
ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

Politics, Punjab
ਚੰਡੀਗੜ੍ਹ / ਨਵੀਂ ਦਿੱਲੀ, 3 ਮਾਰਚ, 2026 ਮੱਧ ਪੂਰਬ ਦੇ ਵਧ ਰਹੇ ਟਕਰਾਅ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀਆਂ ਦੇ ਫਸ ਜਾਣ ਦੇ ਮੱਦੇਨਜ਼ਰ, ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਆਰ. ਨਾਇਡੂ ਨਾਲ ਮੁਲਾਕਾਤ ਕੀਤੀ ਅਤੇ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਬਚਾਅ ਉਡਾਣਾਂ, ਵਿਸ਼ੇਸ਼ ਜਹਾਜ਼ ਚਲਾਉਣ ਅਤੇ ਹਵਾਈ ਕਿਰਾਏ ਵਿੱਚ ਕੀਤੇ ਵਾਧੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ, "ਉਡਾਣਾਂ ਨੂੰ ਮੁੜ ਸ਼ੁਰੂ ਕਰਨ ਅਤੇ ਵਿਸ਼ੇਸ਼ ਨਿਕਾਸੀ ਸੇਵਾਵਾਂ ਚਲਾਉਣ ਦੀ ਤੁਰੰਤ ਲੋੜ ਹੈ। ਸਾਡੇ ਲੋਕਾਂ ਨੂੰ ਇਸ ਸੰਕਟ ਵਿੱਚ ਘੜੀ ਵਿੱਚ ਛੱਡਿਆ ਨਹੀਂ ਜਾ ਸਕਦਾ।" ਮੱਧ ਪੂਰਬ ਵਿੱਚ ਚੱਲ ਰਹੇ ਟਕਰਾਅ ਅਤੇ ਖੇਤਰੀ ਅਸਥਿਰਤਾ ਕਾਰਨ ਪੰਜਾਬੀ ਪ੍ਰਵਾਸੀ ਭਾਈਚਾਰਿਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਾਨਣਾ ਪਾਉਂਦਿਆਂ  ਡਾ. ਰਵਜੋਤ ਸਿੰਘ ਨੇ ਕਿਹਾ, "ਪੰਜਾਬ ਦੀ ਆਬਾਦੀ ਦਾ ਇੱਕ ਅਹਿਮ ਹਿੱਸਾ ਵੱਖ-ਵੱਖ ਮੱਧ ਪੂਰਬੀ ਦੇਸ਼ਾਂ ਵਿੱਚ ਰਹਿੰਦਾ ਹੈ ਅਤੇ ਉੱਥੇ ਕੰਮ ਕਰਦਾ ਹੈ। ਕਈ ਨਿਰਧਾਰਤ ਉਡਾਣਾਂ ਦੇ ਰੱਦ ਹੋਣ ਨਾਲ ਸਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

Punjab
ਚੰਡੀਗੜ੍ਹ, 3 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫੋਨ 'ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਸੰਕਟਗ੍ਰਸਤ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਯਕੀਨੀ ਬਣਾਉਣ ਲਈ ਕਿਹਾ। ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਚਾਨਕ ਜੰਗ ਸ਼ੁਰੂ ਹੋਣ ਕਾਰਨ ਖਾੜੀ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨਾਲ ਸਬੰਧਤ ਅੰਕੜੇ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ। ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਫ਼ੋਨ 'ਤੇ ਗੱਲ ਕੀਤੀ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਮੰਤਰੀ ਡਾ. ਰਵਜੋਤ ਸਿੰਘ ਵੀ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਮਿਲਣ ਗਏ ਸਨ। ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਅਰਬ ਦੇਸ਼ਾਂ ਤੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਜ਼ਰੂਰੀ ਪ੍ਰਬੰਧ ਕੀਤੇ ਜਾਣਗੇ, ਜਿਸ ਵਿੱਚ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਵੀ ਸ਼ਾਮਲ ਹੈ। ਮੈਂ ਸਾਰੇ ਸਬ...
ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 3 ਮਾਰਚ: ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਰਾਹੀਂ ਇੱਕ ਪਾਰਦਰਸ਼ੀ ਅਤੇ ਲੋਕ-ਪੱਖੀ ਭਲਾਈ ਮਾਡਲ ਲਾਗੂ ਕੀਤਾ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੇ ਲਗਭਗ ਹਰ ਘਰ, ਵਿਸ਼ੇਸ਼ ਕਰਕੇ ਬਜ਼ੁਰਗਾਂ , ਔਰਤਾਂ, ਬੱਚੇ, ਦਿਵਿਆਂਗਜਨਾਂ , ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹਾਸ਼ੀਏ ’ਤੇ ਧੱਕੇ ਹੋਰ ਵਰਗਾਂ ਨੂੰ, ਕਿਸੇ ਨਾ ਕਿਸੇ ਯੋਜਨਾ ਦਾ ਲਾਭ ਮਿਲੇ। ਬਜ਼ੁਰਗਾਂ ਲਈ ਸਹਾਇਤਾ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, ‘‘ਇਸ ਸਮੇਂ  ਮਹੀਨੇ ਦੇ ਪਹਿਲੇ ਹਫ਼ਤੇ ਵਿੱਚ 23,62,579 ਲੋੜਵੰਦ ਬਜ਼ੁਰਗਾਂ ਨੂੰ 1500 ਰੁਪਏ ਦੀ ਮਾਸਿਕ ਪੈਨਸ਼ਨ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲ ਰਹੀ ਹੈ।’’ ਉਨ੍ਹਾਂ ਅੱਗੇ ਦੱਸਿਆ ਕਿ ਸਖ਼ਤ ਨਿਗਰਾਨੀ ਸਦਕਾ ਅਯੋਗ ਅਤੇ ਮ੍ਰਿਤਕ ਲਾਭਪਾਤਰੀਆਂ ਦੇ ਵੇਰਵੇ ਹਟਾ ਦਿੱਤੇ ਗਏ ...
ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਪੰਜਾਬ ਵਿੱਚ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ; ਰੁਜ਼ਗਾਰ ਦੇ 700 ਮੌਕੇ ਪੈਦਾ ਹੋਣਗੇ: ਸੰਜੀਵ ਅਰੋੜਾ

Punjab
ਚੰਡੀਗੜ੍ਹ, 3 ਮਾਰਚ, 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐਸਐਸਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ 460 ਕਰੋੜ ਰੁਪਏ ਦੇ ਵੱਡੇ ਨਿਵੇਸ਼ ਦਾ ਐਲਾਨ ਕੀਤਾ। ਇਹ ਨਿਵੇਸ਼ ਮਹਿੰਦਰਾ ਹਾਲੀਡੇਜ਼ ਐਂਡ ਰਿਜ਼ੌਰਟਸ ਇੰਡੀਆ ਲਿਮਟਿਡ ਦੇ ਬੈਨਰ ਹੇਠ ਕੀਤਾ ਜਾਵੇਗਾ ਜੋ ਕਿ ਪੰਜਾਬ ਵਿੱਚ ਕੰਪਨੀ ਦਾ ਪਹਿਲਾ ਨਿਵੇਸ਼ ਹੈ। ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਰੁਜ਼ਗਾਰ ਦੇ ਲਗਭਗ 700 ਮੌਕੇ ਪੈਦਾ ਹੋਣਗੇ, ਜਿਸ ਨਾਲ ਸਥਾਨਕ ਆਰਥਿਕਤਾ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ।  ਪ੍ਰੋਜੈਕਟ ਸਬੰਧੀ ਜਾਣਕਾਰੀ ਇਸ ਪ੍ਰੋਜੈਕਟ ਦੇ ਤਿੰਨ ਮੁੱਖ ਭਾਗ ਹੋਣਗੇ: ਇੱਕ ਪ੍ਰੀਮੀਅਮ ਰਿਜ਼ੋਰਟ ਲਈ 300 ਕਰੋੜ ਰੁਪਏ ਦਾ ਨਿਵੇਸ਼ 90,000 ਵਰਗ ਫੁੱਟ ਵਿੱਚ ਫੈਲੇ ਇਸ ਖੇਤਰ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਕਨਵੈਨਸ਼ਨ ਸੈਂਟਰ ਲਈ 50 ਕਰੋੜ ਰੁਪਏ ਦਾ ਨਿਵੇਸ਼ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਨੇੜੇ ਇੱਕ ਹੋਟਲ ਲਈ 110 ਕਰੋੜ ਰੁਪਏ ਦਾ ਨਿਵੇਸ਼ ਲਗਭਗ 15 ਏਕੜ ਰਕਬੇ...
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

Politics, Punjab
ਸ੍ਰੀ ਮੁਕਤਸਰ ਸਾਹਿਬ, 03 ਮਾਰਚ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਲਗਵਾਏ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੀ ਜਾ ਰਹੇ ਹਨ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।  ਉਹਨਾਂ ਕਿਹਾ ਕਿ ਬੱਚਿਆਂ ਨੇ ਜ਼ਿਆਦਾ ਸਮਾਂ ਸਕੂਲ ਵਿੱਚ ਗੁਜ਼ਾਰਨਾ ਹੁੰਦਾ ਹੈ ਜੇਕਰ ਉਹ ਗੰਦਾ ਪਾਣੀ ਪੀਣਗੇ ਤਾਂ ਉਹਨਾਂ ਨੂੰ ਲ਼ਾਇਲਾਜ ਬਿਮਾ...
ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ

Politics, Punjab
ਸ੍ਰੀ ਅਨੰਦਪੁਰ ਸਾਹਿਬ 03 ਮਾਰਚ: ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਅਤੇ ਦਰੱਖਤਾਂ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਨੂੰ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਸਾਂਝੀ ਕੋਸ਼ਿਸ਼ ਨਾਗਰਿਕ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾਵਾਂ ਦਰਮਿਆਨ ਮਜ਼ਬੂਤ ਸਹਿਯੋਗ ਦਾ ਪ੍ਰਤੀਕ ਹੈ, ਜਿਸ ਦਾ ਮਕਸਦ ਗੁਰੂ ਨਗਰੀ ਦੀ ਪਵਿੱਤਰਤਾ, ਸਫਾਈ ਅਤੇ ਕੁਦਰਤੀ ਸੁੰਦਰਤਾ ਨੂੰ ਬਰਕਰਾਰ ਰੱਖਣਾ ਹੈ। ਇਹ ਅਭਿਆਨ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਅਤੇ ਬਾਬਾ ਸੁੱਚਾ ਸਿੰਘ ਜੀ ਦੀ ਰਹਿਨੁਮਾਈ ਹੇਠ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਦੀ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਨੇ ਖੇਤਰ ਵਿੱਚ ਪਰਿਆਵਰਣ ਜਾਗਰੂਕਤਾ ਅਤੇ ਲੋਕ-ਭਲਾਈ ਨੂੰ ਮਜ਼ਬੂਤ ਕੀਤਾ ਹੈ। ਇਹ ਮੁਹਿੰਮ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਗਈ ਸੀ। ਇੱਥੇ ਸਫਾਈ ਅਤੇ ਆਸ-ਪਾਸ ਦੇ ਇਲਾਕੇ ਨੂੰ ਸੁਚੱਜਾ ਬਣਾਉਣ ‘ਤੇ ਖ਼ਾਸ ਧਿਆਨ ਦਿੱਤਾ ਜਾਵੇਗ...
ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

Punjab
ਚੰਡੀਗੜ੍ਹ, 2 ਮਾਰਚ 2026 ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੇ ਆਯੋਜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਰੰਗਲੇ ਪੰਜਾਬ ਦੀ ਪੁਨਰਸਥਾਪਨਾ ਲਈ ਸੂਬਾ ਪੱਧਰ ‘ਤੇ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ 22 ਮਾਰਚ, 2026 ਨੂੰ ਫੁਟਬਾਲ ਦੀ ਨਰਸਰੀ ਕਹੇ ਜਾਣ ਵਾਲੇ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਰਾਜ ਪੱਧਰੀ ਸਮਾਗਮ ਵਜੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 23 ਮਾਰਚ, 2026  ਨੂੰ ਸ਼ਹੀਦ-ਏ-ਆਜ਼ਮ ਸ੍ਰੀ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਰਾਜ ਪੱਧਰੀ ਸਮਾਗਮ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ। ਇਸ ਲਈ ਇਕ ਦਿਨ ਪਹਿਲਾਂ 22 ਮਾਰਚ ਨੂੰ...
ਆਮ ਆਦਮੀ ਪਾਰਟੀ ਦੀ ਸੋਚ ਲੋਕਾਂ ਦੀ ਬਿਨਾਂ ਕਿਸੇ ਲਾਲਚ ਦੇ ਸੇਵਾ ਕਰਨਾ ਹੈ-ਸਪੀਕਰ ਸੰਧਵਾਂ

ਆਮ ਆਦਮੀ ਪਾਰਟੀ ਦੀ ਸੋਚ ਲੋਕਾਂ ਦੀ ਬਿਨਾਂ ਕਿਸੇ ਲਾਲਚ ਦੇ ਸੇਵਾ ਕਰਨਾ ਹੈ-ਸਪੀਕਰ ਸੰਧਵਾਂ

Punjab
ਕੋਟਕਪੂਰਾ 2 ਮਾਰਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਠੇ ਵੜਿੰਗ ਵਿਖੇ ਪਬਲਿਕ ਮੀਟਿੰਗ ਕੀਤੀ ਅਤੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਸਪੀਕਰ ਸੰਧਵਾਂ ਨੇ ਲੋਕਾਂ ਦੀਆਂ ਮੰਗਾਂ ਤੇ ਤੁਰੰਤ ਗੌਰ ਕਰਦਿਆਂ 70 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਗਰਾਂਟ ਨਾਲ ਪਾਰਕ, ਉਪਨ ਜਿੰਮ, ਸੜਕਾਂ ਦੇ ਵਿਕਾਸ ਕਾਰਜ ਆਦਿ ਕੰਮ ਕੀਤੇ ਜਾਣਗੇ। ਸ.ਸੰਧਵਾਂ ਨੇ ਕਿਹਾ ਕਿ ਹਲਕੇ ਵਿਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਅਤੇ ਉਹ ਆਪ ਇਹਨਾਂ ਵਿਕਾਸ ਕਾਰਜਾਂ ਦਾ ਨਿਰੀਖਣ ਕਰ ਰਹੇ ਹਨ ਤਾਂ ਜੋ ਇਹਨਾਂ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਦੇਰੀ ਦੇ ਸੀਮਤ ਸਮੇਂ ਵਿੱਚ ਪੂਰਾ ਕੀਤਾ ਜਾ ਸਕੇ। ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੋਚ ਆਮ ਲੋਕਾਂ ਨੂੰ ਹੀ ਉੱਚਾ ਚੁੱਕਣ ਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਿਜਲੀ ਬਿਲ, ਬੁਨਿਆਦੀ ਢਾਂਚੇ,ਸਿਹਤ ਖੇਤਰ ਅਤੇ ਵਿਦਿਅਕ ਢਾਂਚੇ ਵਿੱਚ ਲਗਾਤਾਰ ਸੁਧਾਰ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਪੀਕਰ ਸ.  ਕੁਲਤਾਰ ...