Saturday, October 31
Shadow

Punjab

ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ

ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ. ਵੱਲੋਂ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਵਿੱਚ ਕੀਤੇ ਮਿਸਾਲੀ ਬਦਲਾਅ ਦੀ ਕੀਤੀ ਸ਼ਲਾਘਾ

National, Politics, Punjab
ਚੰਡੀਗੜ੍ਹ, 23 ਮਈ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਸੂਬੇ ਖਾਸ ਕਰਕੇ ਪੱਛਮੀ ਜ਼ੋਨ ਦੇ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੀਤੀ ਸ਼ਾਨਦਾਰ ਪ੍ਰਗਤੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੱਛਮੀ ਜ਼ੋਨ ਜਿਸ ਵਿੱਚ ਬਠਿੰਡਾ, ਮਾਨਸਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹੇ ਸ਼ਾਮਲ ਹਨ, ਵਿੱਚ ਸਾਲ 2024-25 ਦੌਰਾਨ ਬਿਜਲੀ ਵੰਡ, ਟਰਾਂਸਮਿਸ਼ਨ ਅਤੇ ਭਰੋਸੇਯੋਗਤਾ ਵਿੱਚ ਮਿਸਾਲੀ ਵਾਧਾ ਕੀਤਾ ਗਿਆ ਹੈ। ਪ੍ਰਗਤੀ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੰਤਰੀ ਨੇ ਪੂਰੇ ਜ਼ੋਨ ਵਿੱਚ ਕੀਤੀ ਗਈ ਵਿਆਪਕ ਅਪਗ੍ਰੇਡੇਸ਼ਨ 'ਤੇ ਚਾਨਣਾ ਪਾਇਆ, ਜਿਸ ਵਿੱਚ ਹੁਣ 400 ਕੇ.ਵੀ. ਦੇ 3 ਸਬਸਟੇਸ਼ਨ, 220 ਕੇ.ਵੀ. ਦੇ 25, 132 ਕੇ.ਵੀ. ਦੇ 18, ਅਤੇ 66 ਕੇ.ਵੀ. ਦੇ 256 ਸਬਸਟੇਸ਼ਨ ਸ਼ਾਮਲ ਹਨ, ਜੋ ਮਿਲ ਕੇ 6490 ਐਮ.ਵੀ.ਏ. ਸਮਰੱਥਾ ਦੀ ਪੇਸ਼ਕਸ਼ ਕਰਦੇ ਹਨ। ਇਹ ਅਪਗ੍ਰੇਡੇਸ਼ਨ 3548.75 ਸਰਕਟ ਕਿਲੋਮੀਟਰ ਤੋਂ ਵੱਧ ਵਿੱਚ ਫੈਲੀਆਂ 66 ਕੇ...
ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

National, Politics, Punjab
ਚੰਡੀਗੜ੍ਹ, 23 ਮਈ: ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਦਾਇਗੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਤੇ ਇਸ ਵਿੱਚ ਤੇਜ਼ੀ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮ, 2021 ਵਿੱਚ ਅਹਿਮ ਸੋਧ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸੋਧ ਮੁਤਾਬਕ ਕੈਬਨਿਟ ਨੇ ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀ ਜਾਇਦਾਦ ਲਈ ਅਲਾਟੀਆਂ ਵੱਲੋਂ ਵਿਕਰੀ ਕੀਮਤ ਜਮ੍ਹਾਂ ਕਰਵਾਉਣ ਵਾਸਤੇ ਸਮਾਂ ਹੱਦ ਘਟਾ ਕੇ ਛੇ ਮਹੀਨੇ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਹੁਣ ਅਲਾਟੀਆਂ ਨੂੰ ਪੂਰੀ ਵਿਕਰੀ ਕੀਮਤ ਅਲਾਟਮੈਂਟ ਦੀ ਮਿਤੀ ਤੋਂ 180 ਦਿਨਾਂ ਦੇ ਅੰਦਰ ਜਮ੍ਹਾਂ ਕਰਵਾਉਣੀ ਹੋਵੇਗੀ, ਜਦੋਂ ਕਿ ਪਹਿਲਾਂ ਇਹ ਅਦਾਇਗੀ ਛੇ ਛਿਮਾਹੀ ਕਿਸ਼ਤਾਂ ਵਿੱਚ ਜਮ੍ਹਾਂ ਕਰਵਾਉਣੀ ਹੁੰਦੀ ਸੀ। ਇਸ ਫੈਸਲੇ ਦਾ ਮ...
ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ

ਗੁੰਜੀਤ ਰੂਚੀ ਬਾਵਾ ਨੇ ਵਾਈਸ ਚੇਅਰਮੈਨ ਦਾ ਆਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 23 ਮਈ: ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਵਾਈਸ ਚੇਅਰਮੈਨ ਨਿਯੁਕਤ ਕੀਤੇ ਗਏ ਗੁੰਜੀਤ ਰੂਚੀ ਬਾਵਾ ਨੇ ਅੱਜ ਆਪਣਾ ਆਹੁਦਾ ਸੰਭਾਲ ਲਿਆ। ਇਸ ਮੌਕੇ ਕੰਵਰਦੀਪ ਸਿੰਘ, ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ, ਪੁਲਿਸ ਅਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ, ਹਰਿੰਦਰ ਸਿੰਘ ਬਾਵਾ,  ਅਮਨਦੀਪ ਸਿੰਘ ਮੋਹੀ ਚੈਅਰਮੈਨ ਮਾਰਕਫੈੱਡ, ਸ਼ਰਨਪਾਲ ਸਿੰਘ ਮੱਕੜ ਜ਼ਿਲ੍ਹਾ ਸਕੱਤਰ ਆਮ ਆਦਮੀ ਪਾਰਟੀ ਲੁਧਿਆਣਾ ਅਤੇ ਰਾਜਵਿੰਦਰ ਸਿੰਘ  ਗਿੱਲ ਸੰਯੁਕਤ ਡਾਇਰੈਕਟਰ ਹਾਜ਼ਰ ਸਨ। ਅਹੁਦਾ ਸੰਭਾਲਣ ਉਪਰੰਤ ਸ੍ਰੀਮਤੀ ਬਾਵਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਇਮਾਨਦਾਰੀ ਨਾਲ ਕੋਸ਼ਿਸ਼ ਕਰਨਗੇ ਕਿ ਸੂਬੇ ਦੇ ਬਾਲਾਂ ਦੇ ਅਧਿਕਾਰਾਂ ਦੀ ਰਾਖੀ ਕਰ ਕਰਨ ਲਈ ਪੂਰੀ ਲਗਨ ਨਾਲ ਕੰਮ ਕਰਨਗੇ। ਇਥੇ ਇਹ ਦੱਸਣਯੋਗ ਹੈ ਕਿ ਗੁੰਜੀਤ ਰੂਚੀ ਬਾਵਾ ਲੰਬੇ ਸਮੇਂ ਤੋਂ ਬੱਚਿਆਂ ਅਤੇ ਔਰਤਾਂ ਦੀ ਭਲਾਈ ਲਈ ਕੰਮ ਕਰਦੇ ਰਹੇ ਹਨ।...
ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਾਂਗੇ-ਮੁੱਖ ਮੰਤਰੀ ਨੇ ਦੁਹਰਾਇਆ

ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਹੀਂ ਵਰਤਾਂਗੇ-ਮੁੱਖ ਮੰਤਰੀ ਨੇ ਦੁਹਰਾਇਆ

National, Politics, Punjab
ਚੰਡੀਗੜ੍ਹ, 23 ਮਈ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕੋਈ ਵੀ ਅਧਿਕਾਰੀ ਜਾਂ ਸਿਆਸਤਦਾਨ, ਭਾਵੇਂ ਉਹ ਕਿੰਨਾ ਹੀ ਰਸੂਖਦਾਨ ਕਿਉਂ ਨਾ ਹੋਵੇ, ਮਾਨਵਤਾ ਖਿਲਾਫ਼ ਅਜਿਹੇ ਘਿਨਾਉਣੇ ਅਪਰਾਧ ਲਈ ਬਖਸ਼ਿਆ ਨਹੀਂ ਜਾਵੇਗਾ। ਲੋਕਾਂ ਨੂੰ ਦਿੱਤੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੀ ਕਾਰਵਾਈ ਨੇ ਇਕ ਵਾਰ ਫੇਰ ਇਹ ਸਿੱਧ ਕਰ ਦਿੱਤਾ ਹੈ ਕਿ ਭ੍ਰਿਸ਼ਟਾਚਾਰ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਆਪਣੇ-ਬਿਗਾਨੇ ਦਾ ਕੋਈ ਫਰਕ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਕਿਸੇ ਸੱਤਾਧਾਰੀ ਪਾਰਟੀ ਦਾ ਹਿੱਸਾ ਹੋਣਾ ਜਾਂ ਵਿਰੋਧੀ ਧਿਰ ਨਾਲ ਜੁੜੇ ਹੋਣ ਨਾਲ ਕਿਸੇ ਅਫਸਰ ਜਾਂ ਲੀਡਰ ਨੂੰ ਭ੍ਰਿਸ਼ਟਾਚਾਰ ਕਰਨ ਦਾ ਲਾਇਸੰਸ ਨਹੀਂ ਮਿਲ ਜਾਂਦਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਜਿਹੇ ਲੋਕਾਂ ਦੇ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭ੍ਰਿਸ਼ਟਾਚਾਰ ਖਿਲਾਫ਼ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਹ ਪਾਪ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਸੂਰਤ ਵਿੱ...
ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ੍ਹ, 23 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੰਜਾਬ ਸਿਲ ਸਕੱਤਰੇਤ ਵਿਖੇ ਵਿੱਤ ਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀਆਂ ਨੂੰ ਕੰਟਰੈਕਟ ਅਤੇ ਆਊਟਸੋਰਸ ਦੋਵੇਂ ਵਰਗਾਂ ਦੇ ਕਰਮਚਾਰੀਆਂ ਦਾ ਕੇਸ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦੇ ਹੱਕ ‘ਚ ਤਿਆਰ ਕਰਨ ਲਈ ਕਿਹਾ। ਸ.  ਭੁੱਲਰ ਨੇ ਵਿਚਾਰ-ਵਟਾਂਦਰਾ ਕਰਨ ਮੌਕੇ ਕੰਟਰੈਕਟ ਤੇ ਆਊਟਸੋਰਸ ਕਰਮਚਾਰੀਆਂ ਨੂੰ ਛੇਤੀ ਪੱਕੇ ਅਤੇ ਕੰਟਰੈਕਟ ‘ਤੇ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਸਾਫ-ਸੁਥਰੀ ਪ੍ਰਕਿਰਿਆ ਅਪਣਾ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਬਣਦਾ ਹੱਕ ਦਿੱਤਾ ਜਾਵੇ। ਸ. ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮ ਯੂਨੀਅਨਾਂ ਵੱਲੋਂ ਸਮੇਂ-ਸਮੇਂ ਉਠਾਈਆਂ ਵੱਖ-ਵੱਖ ਮੰਗਾਂ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕੰਟਰੈਕਟ ਅਤੇ ਆਊਣਟਸੋਰਸ ਮੁਲਾਜ਼ਮ ਟਰਾਂਸਪੋ...
ਪੰਜਾਬ ਸਰਕਾਰ ਦੀ ਅਗਵਾਈ ‘ਚ ਨਸ਼ਾ ਮੁਕਤੀ ਮੁਹਿੰਮ ਨੂੰ ਵਿਆਪਕ ਜਨ ਸਮਰਥਨ

ਪੰਜਾਬ ਸਰਕਾਰ ਦੀ ਅਗਵਾਈ ‘ਚ ਨਸ਼ਾ ਮੁਕਤੀ ਮੁਹਿੰਮ ਨੂੰ ਵਿਆਪਕ ਜਨ ਸਮਰਥਨ

National, Politics, Punjab
ਹੁਸ਼ਿਆਰਪੁਰ, 23 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਰਾਜ ਵਿਆਪੀ ਮੁਹਿੰਮ ਨੂੰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਵਿਆਪਕ ਸਮਰਥਨ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਆਯੋਜਿਤ ਨਸ਼ਾ ਮੁਕਤੀ ਯਾਤਰਾਵਾਂ ਵਿਚ ਸਥਾਨਕ ਵਿਧਾਇਕ, ਪ੍ਰਸ਼ਾਸਨਿਕ ਅਧਿਕਾਰੀ, ਸਮਾਜਿਕ ਸੰਗਠਨਾ, ਨੌਜਵਾਨ ਅਤੇ ਆਮ ਨਾਗਰਿਕ ਉਤਸ਼ਾਹ ਨਾਲ ਹਿੱਸਾ ਲੈਣ ਰਹੇ ਹਨ। ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਵਿਚ ਪੰਡੋਰੀ ਮਹਿਤਮਾ, ਤਾਰਾਗੜ੍ਹ ਅਤੇ ਤਲਵੰਡੀ ਕਾਨੂੰਗੋਆਂ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਦੇ ਨਾਲ ਹੀ ਚੱਬੇਵਾਲ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਦੀ ਅਗਵਾਈ ਵਿਚ ਅਹਿਰਾਣਾ ਕਲਾਂ, ਖਨੋੜਾ ਅਤੇ ਅਹਿਰਾਣਾ ਖੁਰਦ ਵਿਚ ਯਾਤਰਾਵਾਂ ਦੀ ਅਗਵਾਈ ਕੀਤੀ। ਗੜ੍ਹਸ਼ੰਕਰ ਵਿਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਭੱਜਲ, ਪੁਰਖੋਵਾਲ ਅਤੇ ਪਾਰੋਵਾਲ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਦਕਿ ਹੁਸ਼ਿਆਰਪੁਰ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ...
ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ

ਪਿੰਡਾਂ ਦੇ ਵਿਕਾਸ ਤੇ ਲੋਕਾਂ ਦੀਆਂ ਸ਼ਿਕਾਇਤਾਂ ਸੁਲਝਾਉਣ ਲਈ ਸਹਾਈ ਸਾਬਤ ਹੋ ਰਹੀਆਂ ਲੋਕ ਮਿਲਣੀਆਂ-ਮੁੱਖ ਮੰਤਰੀ

National, Politics, Punjab
ਧੂਰੀ (ਸੰਗਰੂਰ), 22 ਮਈ-   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪਿੰਡਾਂ ਵਿੱਚ ਲੋਕ ਮਿਲਣੀਆਂ ਦਾ ਉਦੇਸ਼ ਵਿਕਾਸ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤ ਪ੍ਰਦਾਨ ਕਰਨਾ ਹੈ। ਅੱਜ ਇੱਥੇ ਭੁੱਲਰਹੇੜੀ, ਭਲਵਾਨ, ਧੂਰਾ, ਭੱਦਲਵੱਡ ਅਤੇ ਪਲਾਸੌਰ ਪਿੰਡਾਂ ਦੀਆਂ ਪੰਚਾਇਤਾਂ ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਇਲਾਕੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਜਨਤਕ ਭਲਾਈ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਕਾਰਜ ਆਮ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੋ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਸੂਬੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਯਮਤ ਤੌਰ 'ਤੇ ਨਿਗਰਾਨੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੰਮ ਦੀ ਗੁਣਵੱਤਾ ਵਿੱਚ ਸੁਧਾਰ ਹ...
ਭਗਵੰਤ ਸਿੰਘ ਮਾਨ ਸਰਕਾਰ ਨੇ 119.6 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦੇ ਕੰਮ ਵਿੱਚ ਲਿਆਂਦੀ ਤੇਜ਼ੀ

ਭਗਵੰਤ ਸਿੰਘ ਮਾਨ ਸਰਕਾਰ ਨੇ 119.6 ਕਰੋੜ ਰੁਪਏ ਦੀ ਲਾਗਤ ਨਾਲ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦੇ ਕੰਮ ਵਿੱਚ ਲਿਆਂਦੀ ਤੇਜ਼ੀ

National, Politics, Punjab
ਚੰਡੀਗੜ੍ਹ, 22 ਮਈ: ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਪਟਿਆਲਾ-ਸਰਹਿੰਦ ਸੜਕ ਨੂੰ ਚਾਰ-ਮਾਰਗੀ ਕਰਨ ਦਾ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸ ਪ੍ਰੋਜੈਕਟ ਦਾ ਐਲਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਾਲ ਪਟਿਆਲਾ ਵਿਖੇ ਕਰਵਾਈ ਵਪਾਰ ਮਿਲਣੀ ਦੌਰਾਨ ਕੀਤਾ ਗਿਆ ਸੀ ਅਤੇ ਇਸ ਵਿੱਚ ਪਿੰਡ ਸਿੱਧੂਵਾਲ ਨੇੜੇ ਭਾਖੜਾ ਮੇਨ ਲਾਈਨ ਉੱਤੇ ਇੱਕ ਸਟੀਲ ਪੁਲ ਅਤੇ ਮੌਜੂਦਾ ਸੜਕ ਨੂੰ ਚਾਰ-ਮਾਰਗੀ ਕਰਨਾ ਸ਼ਾਮਲ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਕੁੱਲ 25 ਫ਼ੀਸਦ ਕੰਮ ਮੁਕੰਮਲ ਹੋ ਚੁੱਕਾ ਹੈ, ਜਿਸ ਵਿੱਚ 32 ਕਰੋੜ ਰੁਪਏ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਸਿੱਧੂਵਾਲ ਨੇੜੇ ਸਟੀਲ ਪੁਲ ਮੁਕੰਮਲ ਹੋ ਚੁੱਕਾ ਹੈ ਅਤੇ ਆਵਾਜਾਈ ਲਈ ਉਲਪੱਬਧ ਹੈ। ਉਸਾਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ 31 ਮਾਰਚ, 2026 ਤੱਕ ਮੁਕੰਮਲ ਕਰਨ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ...
ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

Crime, National, Politics, Punjab
ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ...
1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

1,05,000 ਰੁਪਏ ਰਿਸ਼ਵਤ ਲੈਂਦਾ ਏ.ਐਨ.ਟੀ.ਐਫ. ਦਾ ਏ.ਐਸ.ਆਈ. ਅਤੇ ਉਸਦਾ ਡਰਾਈਵਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, National, Politics, Punjab
ਚੰਡੀਗੜ੍ਹ 22 ਮਈ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਠਿੰਡਾ ਰੇਂਜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮੇਜਰ ਸਿੰਘ ਅਤੇ ਉਸਦੇ ਨਿੱਜੀ ਡਰਾਈਵਰ ਰਾਮ ਸਿੰਘ ਨੂੰ 1,05,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਸਰਦੂਲਗੜ੍ਹ ਦੇ ਪਿੰਡ ਰਾਏਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਏ.ਐਨ.ਟੀ.ਐਫ., ਮਾਨਸਾ ਦੀ ਟੀਮ ਨੇ ਉਸਦੇ ਪੁੱਤਰ ਅਤੇ ਹੋਰਨਾਂ ਵਿਰੁੱਧ ਮੋਹਾਲੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਸੀ। ਇਸ ਮਾਮਲੇ ਦੀ ਜਾਂਚ ਦੌਰਾਨ, ਏ.ਐਸ.ਆਈ. ਮੇਜਰ ਸਿੰਘ ਉਸਦੀ ...