ਪੰਜਾਬ ਸਰਕਾਰ ਆਪਣੀ ਵਚਨਬੱਧਤਾ ’ਤੇ ਖ਼ਰੀ ਉੱਤਰੀ
ਚੰਡੀਗੜ੍ਹ, 16 ਮਈ:
ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਅਨਾਜ ਦੇ ਕੱਲੇ-ਕੱਲੇ ਦਾਣੇ ਦੀ ਖਰੀਦ ਕਰਨ ਦੇ ਆਪਣੇ ਵਾਅਦੇ ’ਤੇ ਖ਼ਰੇ ਉਤਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਦੀ 100 ਫੀਸਦੀ ਖਰੀਦ ਕੀਤੀ ਹੈ।
ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬਾ ਸਰਕਾਰ ਨੇ 15 ਮਈ ਨੂੰ ਖਰੀਦ ਸੀਜ਼ਨ ਦੇ ਖ਼ਤਮ ਹੋਣ ਤੱਕ ਮੰਡੀਆਂ ਵਿੱਚ ਪਹੁੰਚੀ ਸਾਰੀ 130.03 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਮੁਕੰਮਲ ਕਰ ਲਈ ਹੈ। ਮੰਤਰੀ ਨੇ ਵਿਭਾਗੀ ਅਧਿਕਾਰੀਆਂ ਅਤੇ ਹੋਰ ਸਟਾਫ਼ ਨੂੰ ਆਪਸੀ ਤਾਲਮੇਲ ਨਾਲ ਕੀਤੇ ਯਤਨਾਂ ਲਈ ਵਧਾਈ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 119.24 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ, ਜਦੋਂ ਕਿ ਵਪਾਰੀਆਂ ਨੇ 10.80 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ । ਇਸ ਤੋਂ ਇਲਾਵਾ, 7 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 28...








