Tuesday, March 10
Shadow

Punjab

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

National, Politics, Punjab
ਚੰਡੀਗੜ੍ਹ, 28 ਜਨਵਰੀ: ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੁੱਚੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ 3 ਫਰਵਰੀ, 2026 ਨੂੰ ਟਰਾਂਸਪੋਰਟ ਸਕੱਤਰ ਨਾਲ ਯੂਨੀਅਨ ਮੈਂਬਰਾਂ ਦੀ ਮੀਟਿੰਗ ਰੱਖੀ ਗਈ ਹੈ। ਅੱਜ ਇੱਥੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ .ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਫਦ ਨਾਲ ਮੀਟਿੰਗ ਦੌਰਾਨ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕੰਟਰੈਚੂਅਲ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਮੰਤਰੀ ਨੇ ਕਿਹਾ ਪੰਜਾਬ ਸਰਕਾਰ ਜਿੱਥੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਲੋਕਾਂ ਅਤੇ ਯਾਤਰੀਆਂ ਦੇ ਹਿੱਤਾਂ ਦਾ ਖਿਆਲ ਵੀ ਰੱਖ ਰਹੀ ਹੈ। ਮੰਤਰ...
ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਈ ਕੀਤਾ ਜਾਵੇਗਾ ਪ੍ਰੇਰਿਤ: ਡਿਪਟੀ ਕਮਿਸ਼ਨਰ

ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਲਈ ਕੀਤਾ ਜਾਵੇਗਾ ਪ੍ਰੇਰਿਤ: ਡਿਪਟੀ ਕਮਿਸ਼ਨਰ

National, Politics, Punjab
ਮਾਨਸਾ, 28 ਜਨਵਰੀ ਮਾਪਿਆਂ ਨੂੰ ਬੱਚਿਆਂ ਦੇ ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਵਿੱਚ ਵਿਸ਼ੇਸ਼ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ. ਨੇ ਕੀਤੀ। ਉਨ੍ਹਾਂ ਇਸ ਮੌਕੇ ਦਾਖਲਾ ਮੁਹਿੰਮ ਲਈ ਚਲਾਈ ਗਈ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕਿਹਾ ਕਿ ਸਿੱਖਿਆ ਹਰ ਬੱਚੇ ਦਾ ਅਧਿਕਾਰ ਹੈ। ਓਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਧੀਆ ਯੋਗ ਅਧਿਆਪਕ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਹੁਣ ਸਰਕਾਰੀ ਸਕੂਲ ਕਿਸੇ ਵੀ ਤਰ੍ਹਾਂ ਦੀ ਸਹੂਲਤ ਪੱਖੋਂ ਪਿੱਛੇ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਇਹ ਦਾਖ਼ਲਾ ਜਾਗਰੂਕਤਾ ਮੁਹਿੰਮ ਮਾਪਿਆਂ ਦਾ ਭਰੋਸਾ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਹਰ ਬੱਚੇ ਨੂੰ ਸਿੱਖਿਆ ਨਾਲ ਜੋੜਨਾ ਪ੍ਰਸ਼ਾਸਨ ਦੀ ਵਚਨਬੱਧਤਾ ਹੈ। ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ...
“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਆਯੋਜਿਤ

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮੀਖਿਆ ਬੈਠਕ ਆਯੋਜਿਤ

National, Politics, Punjab
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ: ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹੇ ਵਿੱਚ ਚਲ ਰਹੀਆਂ ਗਤਿਵਿਧੀਆਂ ਦੀ ਸਮੀਖਿਆ ਲਈ ਅੱਜ ਇੱਕ ਵਿਸਤ੍ਰਿਤ ਬੈਠਕ ਦਾ ਆਯੋਜਨ ਕੀਤਾ ਗਿਆ। ਇਸ ਬੈਠਕ ਦੀ ਪ੍ਰਧਾਨਗੀ  ਯੁੱਧ ਨਸ਼ਿਆਂ ਵਿਰੁੱਧ ਦੇ ਮਾਲਵਾ ਜੋਨ ਦੇ ਇੰਚਾਰਜ ਸ਼੍ਰੀ ਚੁਸਪਿੰਦਰ ਸਿੰਘ ਵੱਲੋਂ ਕੀਤੀ ਗਈ। ਬੈਠਕ ਵਿੱਚ ਡਿਪਟੀ ਕਮਿਸ਼ਨਰ  ਸ਼੍ਰੀ ਅਭਿਜੀਤ ਕਪਲਿਸ਼, ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹੇ। ਬੈਠਕ ਦੌਰਾਨ ਪਿੰਡ ਅਤੇ ਵਾਰਡ ਪੱਧਰ ‘ਤੇ ਵਿਲੇਜ ਡਿਫ਼ੈਂਸ ਕਮੇਟੀ (VDC) ਅਤੇ ਵਾਰਡ ਡਿਫ਼ੈਂਸ ਕਮੇਟੀ (WDC) ਦੀਆਂ ਮੀਟਿੰਗਾਂ ਦੀ ਪ੍ਰਗਤੀ, ਨਸ਼ਾ ਮੁਕਤੀ ਲਈ ਤਿਆਰ ਕੀਤੀ ਗਈ ਐਪਲੀਕੇਸ਼ਨ ਦੀ ਕਾਰਗੁਜ਼ਾਰੀ, ਕਮੇਟੀ ਮੈਂਬਰਾਂ ਦੇ ਪਛਾਣ ਪੱਤਰਾਂ ਦੀ ਤਿਆਰੀ ਅਤੇ ਨਸ਼ਾ ਮੁਕਤੀ ਕੇਂਦਰਾਂ ਦੀ ਨਿਗਰਾਨੀ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਸ਼੍ਰੀ ਚੁਸਪਿੰਦਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਨੂੰ ਜਨ-ਆੰਦੋਲਨ ਦਾ ਰੂਪ ਦੇਣ ਲਈ ਪਿੰਡਾਂ ਅਤੇ ਵਾਰਡਾਂ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ...
ਐਸਡੀਐਮ/ਆਰਟੀਓ ਫਾਜਿਲਕਾ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਅਧਿਕਾਰੀਆਂ ਨਾਲ ਹੋਈ ਮੀਟਿੰਗ

ਐਸਡੀਐਮ/ਆਰਟੀਓ ਫਾਜਿਲਕਾ ਦੀ ਪ੍ਰਧਾਨਗੀ ਹੇਠ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਅਧਿਕਾਰੀਆਂ ਨਾਲ ਹੋਈ ਮੀਟਿੰਗ

National, Politics, Punjab
ਫਾਜ਼ਿਲਕਾ 28 ਜਨਵਰੀ ਐਸ.ਡੀ.ਐਮ-ਕਮ-ਆਰ.ਟੀ.ਓ ਫਾਜਿਲਕਾ ਮੈਡਮ ਵੀਰਪਾਲ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸੜਕੀ ਦੁਰਘਟਨਾਵਾਂ *ਤੇ ਠਲ ਪਾਉਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਤੇਜੀ ਲਿਆਂਉਂਦਿਆਂ ਹੋਰ ਜਾਗਰੂਕਤਾ ਗਤੀਵਿਧੀਆਂ ਉਲੀਕੀਆਂ ਜਾਣ। ਐੱਸ.ਡੀ.ਐਮ/ਆਰਟੀਓ ਮੈਡਮ ਵੀਰਪਾਲ ਕੌਰ ਨੇ ਕਿਹਾ ਕਿ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ ਜਿਸ ਤਹਿਤ ਵੱਖ-ਵੱਖ ਵਿਭਾਗ ਆਪੋ-ਆਪਣੇ ਵਿਭਾਗ ਨਾਲ ਸਬੰਧਤ ਗਤੀਵਿਧੀਆਂ ਕਰਦੇ ਹੋਏ ਵੱਧ ਤੋਂ ਵੱਧ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਸੜਕੀ ਹਾਦਸਿਆਂ ਨੂੰ ਠਲ ਪਾਈ ਜਾ ਸਕੇ। ਉਨ੍ਹਾਂ ਟਰੈਫਿਕ ਵਿਭਾਗ ਦੇ ਇੰਚਾਰਜਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਟਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਵੀ ਯਤਨਸ਼ੀਲ ਰਹਿਣ ਤੇ ਆਉਣ ਜਾਣ ਵਾਲੇ ਲੋਕਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕਰਨ। ਇਸ ਤੋਂ ਇਲਵਾ ਸਕੂਲਾਂ ਵਿੱਚ ਸੈਮੀਨਾਰ/ਜਾਗਰੂਕਤਾਂ ਕੈਂਪ ਲਗਾ ਕੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਜਿਵੇਂ ਕਿ ਵਾਹਨ ਦੀ ਸਪੀਡ ਘੱਟ ਰੱਖਣ, ਵਹੀਕਲ ਚਲਾਉਂਦੇ ਸਮੇਂ ਹੈਲਮੇਟ ਦੀ ਵਰਤੋਂ...
ਲਾਈਟਾਂ ਅਤੇ ਟਾਇਲਟ ਬਲਾਕ ਦੀ ਰੈਨੋਵੇਸ਼ਨ ਲਈ 2 ਕਰੋੜ  65 ਲੱਖ ਦੇ ਫੰਡ ਜਾਰੀ-ਵਿਧਾਇਕ ਗੁਰਦਿੱਤ ਸਿੰਘ ਸੇਖੋਂ

ਲਾਈਟਾਂ ਅਤੇ ਟਾਇਲਟ ਬਲਾਕ ਦੀ ਰੈਨੋਵੇਸ਼ਨ ਲਈ 2 ਕਰੋੜ 65 ਲੱਖ ਦੇ ਫੰਡ ਜਾਰੀ-ਵਿਧਾਇਕ ਗੁਰਦਿੱਤ ਸਿੰਘ ਸੇਖੋਂ

National, Politics, Punjab
ਫ਼ਰੀਦਕੋਟ, 28 ਜਨਵਰੀ: ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹ ਫ਼ਰੀਦਕੋਟ ਦੀ ਹਾਲਤ ਸੁਧਾਰਨ ਅਤੇ ਜੇਲ੍ਹ ਪ੍ਰਬੰਧਨ ਨੂੰ ਆਧੁਨਿਕ ਰੂਪ ਦੇਣ ਲਈ ਵੱਡੀ ਪਹਿਲਕਦਮੀ  ਕੀਤੀ ਗਈ  ਹੈ। ਇਹ ਜਾਣਕਾਰੀ ਹਲਕਾ ਵਿਧਾਇਕ ਫ਼ਰੀਦਕੋਟ ਸ.  ਗੁਰਦਿੱਤ ਸਿੰਘ ਸੇਖੋਂ ਨੇ ਸਾਂਝੀ ਕਰਦਿਆਂ ਦੱਸਿਆ ਕਿ ਜੇਲ੍ਹ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ 145.17 ਲੱਖ ਰੁਪਏ ਦੀ ਲਾਗਤ ਨਾਲ ਲਾਈਟਾਂ ਲਗਾਉਣ ਲਈ ਟੈਂਡਰ ਕਾਲ ਕਰ ਲਏ ਗਏ ਹਨ। ਇਸਦੇ ਨਾਲ ਹੀ ਕੈਦੀਆਂ ਦੀ ਸਿਹਤ ਅਤੇ ਸਫ਼ਾਈ ਨੂੰ ਧਿਆਨ ਵਿੱਚ ਰੱਖਦਿਆਂ 120.24 ਲੱਖ ਰੁਪਏ ਦੀ ਲਾਗਤ ਨਾਲ ਟਾਇਲਟ ਬਲਾਕ ਦੀ ਰੈਨੋਵੇਸ਼ਨ ਲਈ ਵੀ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਇਹ ਸਾਰੇ ਵਿਕਾਸ ਕਾਰਜ ਮੁੱਖ ਮੰਤਰੀ ਪੰਜਾਬ ਦੀ ਦੂਰਦਰਸ਼ੀ ਸੋਚ ਅਤੇ ਜੇਲ੍ਹ ਮੰਤਰੀ ਪੰਜਾਬ ਦੀ ਸਰਗਰਮ ਅਗਵਾਈ ਹੇਠ ਸੰਭਵ ਹੋ ਸਕੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਹਰ ਖੇਤਰ ਵਿੱਚ ਵਿਕਾ...
ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

National, Politics, Punjab
*ਚੰਡੀਗੜ੍ਹ, 27 ਜਨਵਰੀ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਦੌਰਾਨ ਸਤਲੁਜ-ਯਮੁਨਾ ਲਿੰਕ ਨਹਿਰ ਦਾ ਹੱਲ ਆਪਸੀ ਸਹਿਮਤੀ ਨਾਲ ਕੱਢਣ ਦੀ ਵਕਾਲਤ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਪਾਣੀਆਂ ਦੇ ਵਿਵਾਦ ’ਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ ਪਰ ਹਰਿਆਣੇ ਦਾ ਵੱਡੇ ਭਰਾ ਹੋਣ ਦੇ ਨਾਤੇ ਅਸੀਂ ਆਪਣੇ ਗੁਆਂਢੀ ਸੂਬੇ ਨਾਲ ਵੈਰ-ਵਿਰੋਧ ਨਹੀਂ ਚਾਹੁੰਦੇ ਅਤੇ ਇਸ ਚਿਰੋਕਣੇ ਮਸਲੇ ਦਾ ਛੇਤੀ ਹੱਲ ਚਾਹੁੰਦੇ ਹਨ।” ਮੁੱਖ ਮੰਤਰੀ ਨੇ ਕਿਹਾ, “ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਮੈਂ ਸਪੱਸ਼ਟ ਕਰ ਦਿੰਦਾ ਹਾਂ ਕਿ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇਕ ਬੂੰਦ ਵੀ ਕਿਸੇ ਹੋਰ ਨਾਲ ਸਾਂਝੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।” ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਇਕ ਜਜ਼ਬਾਤੀ ਮੁੱਦਾ ਹੈ ਅਤੇ ਜੇਕਰ ਇਸ ਨੂੰ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਸੂਬੇ ਨੂੰ ਅਮਨ-ਕਾਨੂੰਨ ਦੀ ...
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੁਧਿਆਣਾ ਵਿੱਚ ‘ਸਪਾਈਸ ਕੈਫੇ’ ਦਾ ਕੀਤਾ ਉਦਘਾਟਨ, ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਰੁਜ਼ਗਾਰ ਦਾ ਨਵਾਂ ਰਾਹ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਲੁਧਿਆਣਾ ਵਿੱਚ ‘ਸਪਾਈਸ ਕੈਫੇ’ ਦਾ ਕੀਤਾ ਉਦਘਾਟਨ, ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਲਈ ਰੁਜ਼ਗਾਰ ਦਾ ਨਵਾਂ ਰਾਹ

National, Politics, Punjab
ਲੁਧਿਆਣਾ, 26 ਜਨਵਰੀ: ਕੈਬਨਿਟ ਮੰਤਰੀ ਲੋਕ ਨਿਰਮਾਣ ਵਿਭਾਗ ਪੰਜਾਬ ਸ੍ਰੀ ਹਰਭਜਨ ਸਿੰਘ ਈ.ਟੀ.ਓ ਨੇ ਸੋਮਵਾਰ ਨੂੰ ਗਲਾਡਾ ਕੰਪਲੈਕਸ, ਲੁਧਿਆਣਾ ਵਿਖੇ 'ਸਪਾਈਸ ਕੈਫੇ' ਦਾ ਉਦਘਾਟਨ ਕੀਤਾ ਜੋ ਕਿ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਸਮਾਵੇਸ਼ੀ ਵਿਕਾਸ ਅਤੇ ਸਸ਼ਕਤੀਕਰਨ ਵੱਲ ਜ਼ਿਲ੍ਹੇ ਦੇ ਯਤਨਾਂ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਉਦਘਾਟਨ ਸਮਾਰੋਹ ਵਿੱਚ ਨਗਰ ਨਿਗਮ ਲੁਧਿਆਣਾ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਸਵਪਨ ਸ਼ਰਮਾ, ਮੁੱਖ ਪ੍ਰਸ਼ਾਸਕ ਗਲਾਡਾ ਲੁਧਿਆਣਾ ਸ੍ਰੀ ਸੰਦੀਪ ਕੁਮਾਰ, ਵਧੀਕ ਮੁੱਖ ਪ੍ਰਸ਼ਾਸਕ ਸ੍ਰੀ ਓਜਸਵੀ ਅਤੇ ਹੋਰ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਿਰਕਤ ਕੀਤੀ। 'ਸਪਾਈਸ ਕੈਫੇ' (ਸਮਾਵੇਸ਼, ਵਿਸ਼ਵਾਸ ਅਤੇ ਸਸ਼ਕਤੀਕਰਨ ਲਈ ਵਿਸ਼ੇਸ਼ ਪ੍ਰੋਗਰਾਮ) ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਦੀ ਇੱਕ ਪ੍ਰਮੁੱਖ ਪਹਿਲਕਦਮੀ ਹੈ ਜੋ ਪ੍ਰੋਜੈਕਟ 'ਉਮੀਦ' (ਵਿਸ਼ੇਸ਼ ਲੋੜਾਂ ਵਾਲੇ ਨੌਜਵਾਨਾਂ ਦੇ ਸਿੱਖਿਆ ਅਤੇ ਸਸ਼ਕਤੀਕਰਨ ਲਈ ਉੱਨਤੀ ਮਿਸ਼ਨ) ਦੇ ਤਹਿਤ ਸ਼ੁਰੂ ਕੀਤੀ ਗਈ ਹੈ। ਇਸ ਪਹਿਲਕਦਮੀ ਦਾ ...
ਖੇਡਾਂ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕ ਕਮੇਟੀ ਗਠਿਤ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

ਖੇਡਾਂ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕ ਕਮੇਟੀ ਗਠਿਤ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

National, Politics, Punjab
ਲੁਧਿਆਣਾ, 27 ਜਨਵਰੀ (000) - ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਪੇਂਡੂ ਓਲੰਪਿਕ ਵਜੋਂ ਵਿਸ਼ਵ ਪ੍ਰਸਿੱਧ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਇੱਕ 11 ਮੈਂਬਰੀ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਪੱਸ਼ਟ ਕੀਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਸਮੁੱਚਾ ਖਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਵੀ ਇਹ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਬੈਲ ਗੱਡੀਆਂ ਦੀ ਰਜਿਸਟ੍ਰੇਸ਼ਨ ਲਈ ਸਿਰਫ ਡਾ. ਹਰਜਿੰਦਰ ਸਿੰਘ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਲੁਧਿਆਣਾ (91151-15153), ਗੁਰਿੰਦਰ ਸਿੰਘ, ਵੇਟ ਲਿਫਟਿੰਗ ਕੋਚ (94176-54688), ਕੰਵਲਜੀਤ ਸਿੰਘ ਵੇਟ ਲਿਫਟਿੰਗ ਕੋਚ (83606-03295), ਦਿਲਜੋਤ ਸਿੰਘ ਪੁੱਤਰ ਸ਼੍ਰੀ ਬਲਰਾਜ ਸਿੰਘ (97811-22303), ਗੁਰਦੀਪ ਸਿੰਘ ਪੁੱਤਰ ਸ਼੍ਰੀ ਨਿਰਮਲ ਸਿੰਘ (77102-75748), ਹਰਜੀਤ ਸਿੰਘ ਪੁੱਤਰ ਸ਼...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ; ਕਿਹਾ ਇਹ ਪੜਾਅ ਨਸ਼ਿਆਂ ਦੇ ਖ਼ਤਰੇ ਦੀ ਰੀੜ੍ਹ `ਤੇ ਵੱਡਾ ਹਮਲਾ ਕਰੇਗਾ

National, Politics, Punjab
ਚੰਡੀਗੜ੍ਹ, 27 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਦੂਜਾ ਪੜਾਅ ਨਸ਼ਿਆਂ ਦੀ ਸਮੱਸਿਆ ਦੀ ਰੀੜ੍ਹ `ਤੇ ਹਮਲਾ ਕਰਨ ਲਈ ਤਿਆਰ ਹੈ ਅਤੇ ਸੂਬਾ ਸਰਕਾਰ ਪਿੰਡ ਪੱਧਰ `ਤੇ ਲੋਕਾਂ ਨੂੰ ਲਾਮਬੰਦ ਕਰਕੇ ਤੇ ਪੰਜਾਬ ਭਰ ਵਿੱਚ ਜਨਤਕ ਭਾਗੀਦਾਰੀ ਵਧਾ ਕੇ ਨਸ਼ਿਆਂ ਵਿਰੁੱਧ ਆਪਣੀ ਹੁਣ ਤੱਕ ਦੀ ਸਭ ਤੋਂ ਜ਼ੋਰਦਾਰ ਜਨਤਕ ਮੁਹਿੰਮ ਨੂੰ ਤੇਜ਼ ਕਰਨ ਦੀ ਤਿਆਰੀ ਕਰ ਰਹੀ ਹੈ। ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਤਰੱਕੀ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਦੇ ਐਲਾਨ ਕੀਤਾ ਕਿ ਅਗਲੇ ਮਹੀਨੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀਜ਼.) ਦੀ ਵੱਡੀ ਸੂਬਾ ਪੱਧਰੀ ਮੀਟਿੰਗ ਕੀਤੀ ਜਾਵੇਗੀ ਤਾਂ ਕਿ ਮੁਹਿੰਮ ਨੂੰ ਨਵੀਂ ਗਤੀ ਤੇ ਦਿਸ਼ਾ ਦਿੱਤੀ ਜਾ ਸਕੇ, ਜੋ ਕਿ ਸਰਕਾਰ ਦੇ ਨਸ਼ਾ ਵਿਰੋਧੀ ਮੁਹਿੰਮ ਨੂੰ ਲੋਕ-ਅਗਵਾਈ ਵਾਲੀ ਲਹਿਰ ਵਿੱਚ ਬਦਲਣ ਦੇ ਇਰਾਦੇ ਦਾ ਸੰਕੇਤ ਹੈ। ਅੱਜ ‘ਯੁੱਧ ਨਸ਼ਿਆਂ ਵਿਰੁੱਧ` ਦੇ ਦੂਜੇ ਪੜਾਅ ਨੂੰ ਲਾਗੂਕਰਨ ਦੀ ਸਮੀਖਿਆ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ੇ ਵਿਸ਼ਵਵਿਆਪੀ ਵਰਤਾਰ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

National, Politics, Punjab
ਚੰਡੀਗੜ੍ਹ, 27 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ 11 ਕੈਡਿਟਾਂ ਨੇ ਪਿਛਲੇ ਇੱਕ ਮਹੀਨੇ ਦੌਰਾਨ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 289 ਕੈਡੇਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ। ਕੈਡਿਟਾਂ ਨੂੰ ਸਿਖਲਾਈ ਅਕੈਡਮੀਆਂ ਵਿੱਚ ਚੋਣ 'ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਦੀ ਭਵਿੱਖ ਵਿੱਚ ਸਫਲਤਾ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਮਿਸਾਲੀ ਅਧਿਕਾਰੀ ਬਣਨ ਲਈ ਉਤਸ਼ਾਹਿਤ ਕੀਤਾ। ਸ੍ਰੀ ਅਰੋੜਾ ਨੇ ਕਿਹਾ ਕ...