ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਮੁਲਜ਼ਮ ਕਾਬੂ; 1.5 ਕਿਲੋ ਹੈਰੋਇਨ, 1.98 ਲੱਖ ਰੁਪਏ ਦੀ ਡਰੱਗ ਮਨੀ, ਦੋ ਪਿਸਤੌਲਾਂ ਸਮੇਤ ਪੀਓਐਫ-ਮਾਰਕ ਵਾਲੇ ਕਾਰਤੂਸ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ (ਸੀਪੀ) ਨੇ ਸਰਹੱਦ ਪਾਰੋਂ ਨਾਰਕੋ-ਆਰਮਜ਼ ਤਸਕਰੀ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 1.5 ਕਿਲੋ ਹੈਰੋਇਨ ਅਤੇ 1.98 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਕਿੰਦਰ ਸਿੰਘ ਉਰਫ਼ ਸਿਕੰਦਰ, ਹਰਪਾਲ ਸਿੰਘ, ਗੁਰਮੁਖ ਸਿੰਘ ਅਤੇ ਸੁਖਦੀਪ ਸਿੰਘ ਵਜੋਂ ਹੋਈ ਹੈ। ਇਹ ਸਾਰੇ ਦੋਸ਼ੀ ਪਿੰਡ ਰਣੀਆਂ, ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9 ਐਮਐਮ ਪਿਸਤੌਲ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹੈ, ਸਮੇਤ ਪਾਕਿਸਤਾਨ ਆਰਡੀਨੈਂਸ ਫੈਕਟਰੀ (ਪੀਓਐਫ) ਵ...








