ਫਾਜ਼ਿਲਕਾ ਫਿਰੋਜ਼ਪੁਰ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਪ੍ਰਕਿਰਿਆ ਹੋਈ ਤੇਜ
ਫਾਜ਼ਿਲਕਾ 26 ਅਪ੍ਰੈਲ
ਫਾਜ਼ਿਲਕਾ ਤੋਂ ਫਿਰੋਜ਼ਪੁਰ ਸੜਕ ਦੇ ਚਹੁੰ ਮਾਰਗੀ ਕਰਨ ਲਈ ਪ੍ਰਕਿਰਿਆਵਾਂ ਤੇਜ਼ ਹੋ ਗਈਆਂ ਹਨ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਦੇ ਨਿਰਦੇਸ਼ਾਂ ਤੇ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ ਵਿੰਗ) ਦੇ ਨਿਗਰਾਨ ਇੰਜੀਨੀਅਰ ਦੀ ਅਗਵਾਈ ਵਿੱਚ ਇੱਕ ਟੀਮ ਫਾਜ਼ਿਲਕਾ ਪਹੁੰਚੀ ਅਤੇ ਉਨਾਂ ਨੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਇਸ ਸਬੰਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਜਾਣੂ ਕਰਵਾਇਆ। ਜਿਕਰਯੋਗ ਹੈ ਕਿ ਹਲਕਾ ਵਿਧਾਇਕ ਇਸ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਮੰਗ ਨੂੰ ਜ਼ੋਰਦਾਰ ਤਰੀਕੇ ਨਾਲ ਉਠਾ ਰਹੇ ਸਨ ਅਤੇ ਹੁਣ ਇਸ ਸਬੰਧੀ ਕਾਰਵਾਈ ਤੇਜੀ ਨਾਲ ਅੱਗੇ ਵਧਣ ਲੱਗੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਕੇਂਦਰੀ ਸੜਕ ਅਤੇ ਪਰਿਵਾਹਨ ਮੰਤਰੀ ਸ਼੍ਰੀ ਨਿਤਨ ਗਟਕਰੀ ਦੇ ਪੰਜਾਬ ਦੌਰੇ ਸਮੇਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਨੇ ਉਹਨਾਂ ਕੋਲ ਇਸ ਸੜਕ ਦਾ ਮੁੱਦਾ ਉਠਾਇਆ ਸੀ ਅਤੇ ਇਸ ਤੋਂ ਬਾਅਦ ਹੁਣੇ ਜਿਹੇ ਉਹ ਦਿੱਲੀ ਜਾ ਕੇ ਵੀ ਉਹਨਾਂ ਕੋਲ ਇਸ ਸੜਕ ਸਬੰਧੀ ਮਿਲੇ ਹਨ। ਜਿਸ ...







