Tuesday, November 3
Shadow

Punjab

ਜਿ਼ਲ੍ਹੇ  ਦੀਆਂ ਦਾਣਾ ਮੰਡੀਆਂ ਵਿੱਚ 351601 ਮੀਟਰਕ ਟਨ ਕਣਕ ਦੀ ਹੋਈ ਆਮਦ, ਡਿਪਟੀ ਕਮਿਸ਼ਨਰ

ਜਿ਼ਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ 351601 ਮੀਟਰਕ ਟਨ ਕਣਕ ਦੀ ਹੋਈ ਆਮਦ, ਡਿਪਟੀ ਕਮਿਸ਼ਨਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹੇ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਸੁਚੱਜੇ ਢੰਗ ਨਾਲ ਚੱਲ ਰਿਹਾ ਹੈ ਅਤੇ ਹੁਣ ਤੱਕ ਜਿ਼ਲ੍ਹੇ ਦੀਆਂ ਦਾਣਾ ਮੰਡੀਆਂ ‘ਚ 351601 ਮੀਟਰਕ ਟਨ ਕਣਕ ਦੀ ਹੋਈ ਆਮਦ ਦਰਜ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਸ ਵਿਚੋਂ 317509 ਮੀਟਰਕ ਟਨ ਕਣਕ ਵੱਖ—ਵੱਖ ਖਰੀਦ ਏਜੰਸੀਆਂ ਵਲੋਂ ਖਰੀਦੀ ਜਾ ਚੁੱਕੀ ਹੈ ਅਤੇ 82303 ਮੀਟਰਕ ਟਨ ਕਣਕ ਦੀ ਲਿਫਟਿੰਗ ਹੋਈ ਹੈ। ਉਹਨਾਂ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹੇ  ਵਿੱਚ ਸਥਾਪਿਤ ਕੀਤੀਆਂ ਗਈਆਂ 120 ਦਾਣਾ ਮੰਡੀਆਂ ਵਿੱਚ ਹੁਣ ਤੱਕ ਪਨਗਰੇਨ ਵੱਲੋਂ 86052 ਮੀਟਰਿਕ ਟਨ, ਮਾਰਕਫੈਡ ਵੱਲੋਂ 104276 ਮੀਟਰਿਕ ਟਨ, ਪਨਸਪ ਵੱਲੋਂ 68060 ਮੀਟਰਕ ਟਨ, ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 57730 ਮੀਟਰਿਕ ਟਨ ਅਤੇ ਪ੍ਰਾਈਵੇਟ ਵਲੋਂ 1391 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਸੁਖਵਿੰਦਰ ਸਿੰਘ ਗਿੱਲ ਜਿ਼ਲ੍ਹਾ  ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਿ਼ਲ੍ਹ...
ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਲਣ ਲੱਗੀਆਂ ਅਤਿ ਆਧੁਨਿਕ ਸਹੂਲਤਾਂ : ਕੁਲਵੰਤ ਸਿੰਘ ਬਾਜ਼ੀਗਰ

ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਨੂੰ ਮਿਲਣ ਲੱਗੀਆਂ ਅਤਿ ਆਧੁਨਿਕ ਸਹੂਲਤਾਂ : ਕੁਲਵੰਤ ਸਿੰਘ ਬਾਜ਼ੀਗਰ

National, Politics, Punjab
ਸ਼ੁਤਰਾਣਾ/ਪਟਿਆਲਾ, 23 ਅਪ੍ਰੈਲ: ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੇ ਮਕਸਦ ਨਾਲ ਸੂਬੇ ਦੇ 17 ਹਜ਼ਾਰ ਸਕੂਲਾਂ ਨੂੰ ਵਾਈ-ਫਾਈ ਕੀਤਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕਾਂ ਨਾਲ ਸਿੱਖਿਅਤ ਕੀਤਾ ਜਾ ਸਕੇ। ਇਹ ਪ੍ਰਗਟਾਵਾਂ ਉਨ੍ਹਾਂ ਹਲਕੇ ਦੇ ਛੇ ਸਕੂਲਾਂ 'ਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਸ. ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ 20 ਹਜ਼ਾਰ ਨਵੇਂ ਅਧਿਆਪਕਾਂ ਦੀ ਭਰਤੀ ਕਰਨ ਸਮੇਤ 12 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਦੇਣ ਦੇ ਮਕਸਦ ਨਾਲ ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਗਾਪੁਰ ਵਰਗੇ ਦੇਸ਼ਾਂ ਵਿੱਚ ਟਰੇਨਿੰਗ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਅਧਿਆਪਕ ਉੱਥੋਂ ਨਵੀਨਤਮ ਤਕਨੀਕਾਂ ਸਿੱਖ ਕੇ ਆਪਣੇ ਵਿਦਿਆਰਥੀਆਂ ਨੂੰ ਉਨ੍ਹਾਂ ਤਕਨੀਕਾਂ ਨਾਲ ਸਿੱਖਿਆ ਪ੍ਰਦਾਨ ਕਰ ਸਕਣ। ਉ...
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਾਰਿਆਂ ਨੂੰ ਸਾਂਝਾ ਹੰਭਲਾ ਮਾਰਨ ਦੀ ਲੋੜ- ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

National, Politics, Punjab
-ਡੀ.ਸੀ. ਤੇ ਐਸ.ਐਸ.ਪੀ. ਦੀ ਅਗਵਾਈ ਹੇਠ 1000 ਦੇ ਕਰੀਬ ਵਿਦਿਆਰਥੀਆਂ ਅਤੇ ਵਿਭਾਗੀ ਮੁਲਾਜ਼ਮਾਂ ਨੇ ਨਸ਼ਿਆਂ ਵਿਰੁੱਧ ਬਣਾਈ ਹਿਊਮਨ ਚੇਨ ਮਾਨਸਾ, 23 ਅਪ੍ਰੈਲ: ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ ਤੇ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਅਤੇ ਨਸ਼ਾ ਮੁਕਤ ਪੰਜਾਬ ਬਣਾਇਆ ਜਾ ਸਕੇ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਆਕਾਸ਼ ਬਾਂਸਲ ਅਤੇ ਐਸ.ਡੀ.ਐਮ. ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਮੌਜੂਦ ਸਨ।  ਉਨ੍ਹਾਂ ਕਿਹਾ ਕਿ ਜਿੱਥੇ ਹਰੇਕ ਵਿਅਕਤੀ ਨੂੰ ਖ਼ੁਦ ਨਸ਼ਿਆਂ ਤੋਂ ਬਚਣਾ ਚਾਹੀਦਾ ਹੈ, ਉਥੇ ਹੀ ਆਪਣੇ ਆਲੇ-ਦੁਆਲੇ ਅਤੇ ਰਿਸ਼ਤੇਦਾਰੀ ਵਿੱਚ ਲੋਕਾਂ ਨੂੰ ਵੀ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ, ਤਾਂ ਜੋ ਨਸ਼ਿਆਂ ਖਿਲਾਫ਼...
ਕਣਕ ਦੀ ਖਰੀਦ ਵਿੱਚ ਜ਼ਿਲ੍ਹਾ ਮੋਗਾ 8-9 ਦਿਨ ਅੱਗੇ, ਪਿਛਲੇ ਸਾਲ ਦੇ ਅੰਕੜਿਆਂ ਨੂੰ ਪਾਰ ਕੀਤਾ ਪਾਰ

ਕਣਕ ਦੀ ਖਰੀਦ ਵਿੱਚ ਜ਼ਿਲ੍ਹਾ ਮੋਗਾ 8-9 ਦਿਨ ਅੱਗੇ, ਪਿਛਲੇ ਸਾਲ ਦੇ ਅੰਕੜਿਆਂ ਨੂੰ ਪਾਰ ਕੀਤਾ ਪਾਰ

National, Politics, Punjab
ਮੋਗਾ, 23 ਅਪ੍ਰੈਲ (000) - ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਨੇ ਕਣਕ ਦੀ ਖਰੀਦ ਵਿੱਚ ਸ਼ਾਨਦਾਰ ਪ੍ਰਗਤੀ ਕੀਤੀ ਹੈ, ਜੋ ਪਿਛਲੇ ਸਾਲ ਦੇ ਅੰਕੜਿਆਂ ਨੂੰ ਪਾਰ ਕਰ ਚੁੱਕੀ ਹੈ। ਹੁਣ ਤੱਕ, ਜ਼ਿਲ੍ਹੇ ਨੇ 271,159 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ, ਜੋ ਕਿ ਪਿਛਲੇ ਸਾਲ ਦੇ 47,620 ਮੀਟਰਕ ਟਨ ਤੋਂ ਮਹੱਤਵਪੂਰਨ ਵਾਧਾ ਹੈ। ਕੁੱਲ ਆਮਦ ਵੀ ਵਧ ਕੇ 339,820 ਮੀਟਰਕ ਟਨ ਹੋ ਗਈ ਹੈ, ਜੋ ਪਿਛਲੇ ਸਾਲ 59,801 ਮੀਟਰਕ ਟਨ ਸੀ। ਇਸੇ ਤਰ੍ਹਾਂ, ਲਿਫਟਿੰਗ ਪਿਛਲੇ ਸਾਲ 18,620 ਮੀਟਰਕ ਟਨ ਦੇ ਮੁਕਾਬਲੇ 75,964 ਮੀਟਰਕ ਟਨ ਤੱਕ ਵੱਧ ਗਈ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਕੀਤਾ ਹੈ, ਜਿਸ ਨਾਲ ਪਿਛਲੇ ਸਾਲ 289.74 ਕਰੋੜ ਰੁਪਏ ਦੇ ਮੁਕਾਬਲੇ 515.24 ਕਰੋੜ ਰੁਪਏ ਵੰਡੇ ਗਏ ਹਨ। ਖਰੀਦ ਦੇ 24 ਘੰਟਿਆਂ ਦੇ ਅੰਦਰ ਭੁਗਤਾਨ ਕੀਤੇ ਜਾ ਰਹੇ ਹਨ, ਜਿਸ ਨਾਲ ਕਿਸਾਨਾਂ ਦੇ ਬਕਾਏ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਗੇ ਪ੍ਰਬੰਧਾਂ ਕਾਰਨ, ਮੋਗਾ ਜ਼ਿਲ੍ਹੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਖਰੀਦ ਨਿਰਧਾਰਤ ਸਮੇਂ ਤੋਂ 8-9...
ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਉੱਜਲਾ ਬਣਾਇਆ ਜਾ ਰਿਹਾ ਹੈ-ਸੇਖੋਂ

ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਉੱਜਲਾ ਬਣਾਇਆ ਜਾ ਰਿਹਾ ਹੈ-ਸੇਖੋਂ

National, Politics, Punjab
ਫਰੀਦਕੋਟ 23 ਅਪ੍ਰੈਲ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਮਨੋਰਥ ਸੂਬੇ ਦੇ ਬੱਚਿਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਦੇ ਕੇ ਉਨ੍ਹਾਂ ਦੇ ਭਵਿੱਖ ਨੂੰ ਉੱਜਲਾ ਬਣਾਉਣ ਦੇ ਨਾਲ ਨਾਲ ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਉਣਾ ਹੈ। ਇਹ ਪ੍ਰਗਟਾਵਾ ਵਿਧਾਇਕ ਫਰੀਦਕੋਟ ਸ. ਗੁਰਿਦੱਤ ਸਿੰਘ ਸੇਖੋਂ ਨੇ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ।             ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਬੱਚਿਆਂ ਦੇ ਭਵਿੱਖ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਯਤਨ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ  ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ  ਸ਼ੁਰੂ ਤੋਂ ਹੀ ਕੰਮ ਕੀਤੇ ਹਨ। ਜਿੰਨਾ ਦੇ ਸਾਰਥਕ ਨਤੀਜੇ ਸਾਡੇ ਸਭ ਦੇ ਸਾਹਮਣੇ ਹਨ। ਉਨ੍ਹਾਂ ਦੱਸਿਆ ਕਿ ਅੱਜ ਜ...
ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਸੂਬਾ ਸਰਕਾਰ ਵਚਨਬੱਧ-ਵਿਜੈ ਸਿੰਗਲਾ

ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਸੂਬਾ ਸਰਕਾਰ ਵਚਨਬੱਧ-ਵਿਜੈ ਸਿੰਗਲਾ

National, Politics, Punjab
ਮਾਨਸਾ, 23 ਅਪ੍ਰੈਲ: ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਵਚਨਬੱਧ ਹੈ। ਵਿਦਿਆਰਥੀਆਂ ਦਾ ਭਵਿੱਖ ਹੀ ਦੇਸ਼ ਦਾ ਭਵਿੱਖ ਹੁੰਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਹਲਕਾ ਮਾਨਸਾ ਦੇ ਪਿੰਡ ਅਤਲਾ ਕਲਾਂ ਅਤੇ ਭੁਪਾਲ ਦੇ ਸਰਕਾਰੀ ਸਕੂਲਾਂ ’ਚ ਵੱਖ ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਨੇ ਕਿਹਾ ਕਿ ਗੁਣਵੱਤਾ ਭਰਪੂਰ ਸਿੱਖਿਆ ਹਰ ਵਿਦਿਆਰਥੀ ਦੀ ਤਰੱਕੀ ਤੇ ਵਿਕਾਸ ਲਈ ਜ਼ਰੂਰੀ ਹੈ। ਸੂਬਾ ਸਰਕਾਰ ਵੱਲੋਂ ਸਿੱਖਿਆ ਪ੍ਰਣਾਲੀ ਵਿਚ ਸੁਧਾਰ ਕਰਨ ਲਈ ਹਰ ਲੋੜੀਂਦੇ ਯਤਨ ਕੀਤੇ ਜਾ ਰਹੇ ਹਨ, ਸਕੂਲਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਸਰਕਾਰੀ ਸਕੂਲਾਂ ਵਿਚ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਵਿਜੈ ਸਿੰਗਲਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਅਤਲਾ ਕਲਾਂ ਵਿਖੇ 9 ਲੱਖ 80 ਹਜ਼ਾਰ ਰੁਪਏ ਦੀ ਲਾਗਤ ਨਾਲ ਮੁਕੰਮਲ ਸਕੂਲ ਦੀ ਚਾਰਦਵਾਰੀ, ਸਰਕਾਰੀ ਪ੍ਰਾਇਮਰੀ ਸਕੂਲ ਭੁਪਾਲ ਵਿਖੇ 2 ਲੱਖ 8 ਹਜ਼ਾਰ ਰੁਪਏ ਦੀ ਲਾਗ...
ਸਰਕਾਰੀ ਸਕੂਲਾਂ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ ਪੰਜਾਬ ਸਰਕਾਰ –ਵਿਧਾਇਕ ਅਮਰਗੜ੍ਹ

ਸਰਕਾਰੀ ਸਕੂਲਾਂ ’ਚ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਤੱਤਪਰ ਪੰਜਾਬ ਸਰਕਾਰ –ਵਿਧਾਇਕ ਅਮਰਗੜ੍ਹ

National, Politics, Punjab
ਮਾਲੇਰਕੋਟਲਾ 23 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿਚ ਕ੍ਰਾਂਤੀਕਾਰੀ ਬਦਆਅ ਲਿਆ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਖੇਡਾਂ ਵਿਚ ਸਮੇਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਚੌਦਾ ਅਤੇ ਨੰਗਲ ਦੇ ਪ੍ਰਾਇਮਰੀ,ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ 39 ਲੱਖ 57 ਹਜਾਰ ਤੋਂ ਵੱਧ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕੰਮਾਂ ਦੇ ਉਦਘਾਟਨ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।                      ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਾਰਾ ਨੇ ਪਿੰਡ ਚੌਦਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 9 ਲੱਖ 66 ਹਜਾਰ 420 ਰੁਪਏ ਦੀ ਲਾਗਤ ਨਾਲ ਚਾਰਦੀਵਾਰੀ,ਕਮਰੇ ਦਾ ਨਵੀਨੀਕਰਨ, ਸਰਕਾਰੀ ਪ੍ਰਾਇਮਰੀ ਸਕੂਲ ਵੈਸਟ ਵਿਖੇ 9 ਲੱਖ 51 ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ 1.26 ਕਰੋੜ ਰੁਪਏ ਦੇ ਚੈੱਕ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਵੰਡੇ 1.26 ਕਰੋੜ ਰੁਪਏ ਦੇ ਚੈੱਕ

National, Politics, Punjab
ਸੁਨਾਮ ਊਧਮ ਸਿੰਘ ਵਾਲਾ, 23 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰ ਪੱਖੋਂ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੀਆਂ ਵੱਖ-ਵੱਖ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ 1 ਕਰੋੜ 26 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ। ਇਨ੍ਹਾਂ ਸੰਸਥਾਵਾਂ ਵਿੱਚ ਨਗਰ ਕੌਂਸਲਾਂ, ਪਿੰਡਾਂ ਦੀਆਂ ਪੰਚਾਇਤਾਂ, ਸਮਾਜਸੇਵੀ ਸੰਸਥਾਵਾਂ ਅਤੇ ਕਮੇਟੀਆਂ ਸ਼ਾਮਲ ਹਨ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਵਾਇਦ ਤਹਿਤ ਸੁਨਾਮ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਸਲਾਹ ਨਾਲ ਵਿਕਾਸ ਪ੍ਰੋਜੈਕਟ ਉਲੀਕੇ ਜਾ ਰਹੇ ਹਨ ਜਿਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਲਈ ਫ਼ੰਡਾਂ ਦੀ ਕੋਈ ਘਾਟ ...
ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਦਿਵਾਉਣ ਵਾਲਾ ਯੋਗਾ ਦਾ ਨਹੀਂ ਹੈ ਕੋਈ ਦੂਸਰਾ ਬਦਲ

ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਦਿਵਾਉਣ ਵਾਲਾ ਯੋਗਾ ਦਾ ਨਹੀਂ ਹੈ ਕੋਈ ਦੂਸਰਾ ਬਦਲ

National, Politics, Punjab
ਫਾਜ਼ਿਲਕਾ, 23 ਅਪ੍ਰੈਲ ਪੰਜਾਬ ਸਰਕਾਰ ਦੀ ਯੋਗਸ਼ਾਲਾ ਮੁਹਿੰਮ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਆਪਣਾ ਲਾਹਾ ਪਹੁੰਚਾ ਰਹੀ ਹੈ ਤੇ ਇਸਦੇ ਫਾਇਦਿਆਂ ਤੋਂ ਪ੍ਰੇਰਿਤ ਹੋ ਕੇ ਅਨੇਕਾਂ ਲੋਕਾਂ ਨੂੰ ਬਿਮਾਰੀਆਂ ਤੋਂ ਛੁਟਕਾਰਾ ਮਿਲਿਆ ਹੈ। ਪੁਰਾਤਨ ਸਮੇਂ ਤੋਂ ਚਲੀ ਆ ਰਹੀ ਯੋਗਾ ਨੇ ਲੋਕਾਂ ਦੀ ਉਮਰਾਂ ਵਿਚ ਵਾਧਾ ਕੀਤਾ ਹੈ ਤੇ ਅਜੋਕੇ ਸਮੇਂ ਵਿਚ ਵੀ ਯੋਗਾ ਨੇ ਆਪਣੀ ਹੋਂਦ ਘੱਟ ਨਹੀਂ ਹੋਣ ਦਿੱਤੀ। ਬਿਮਾਰੀਆਂ ਤੋਂ ਨਿਜਾਤ ਦਿਵਾਉਣ ਤੇ ਸ਼ਰੀਰ ਨੂੰ ਸਿਹਤਮੰਦ ਰੱਖਣ ਵਾਲਾ ਯੋਗਾ ਦਾ ਕੋਈ ਦੂਸਰਾ ਬਦਲ ਨਹੀਂ ਆਇਆ ਹੈ। ਯੋਗਾਂ ਕਲਾਸਾਂ ਤੇ ਯੋਗ ਅਭਿਆਸਾਂ ਤੋਂ ਪ੍ਰੇਰਿਤ ਹੋ ਕੇ ਮੇਹਰ ਸਿੰਘ,  ਜੀਤ ਸਿੰਘ ਸਚਦੇਵਾ ਤੇ ਜੋਗਿੰਦਰ ਸਿੰਘ ਨੇ ਕਿਹਾ ਕਿ ਕਾਸ਼ ਸਰਕਾਰਾਂ ਇਸ ਤਰ੍ਹਾਂ ਦੇ ਉਪਰਾਲੇ ਪਹਿਲਾਂ ਕਰਦੀਆਂ ਤਾਂ ਅਨੇਕਾਂ ਲੋਕਾਂ ਨੂੰ ਆਪ੍ਰੇਸ਼ਨ ਕਰਵਾਉਣ ਦੀ ਜਰੂਰਤ ਨਾ ਪੈਂਦੀ ਤੇ ਯੋਗਾਂ ਰਾਹੀਂ ਹੀ ਸਿਹਤਮੰਦ ਰਿਹਾ ਜਾ ਸਕਦਾ ਹੈ। ਉਨ੍ਹਾਂ ਆਖਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਯੋਗਾ ਕਲਾਸਾਂ ਵਿਚ ਜਿਥੇ ਹਮਉਮਰੇ ਸਾਥੀ ਇਕਠੇ ਹੋ ਕੇ ਯੌਗ ਅਭਿਆਸ ਕਰਦੇ ਹਨ ਉਥੇ ਲੋਕਾਂ ਦਾ ਆਪਸੀ ਮ...
ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

ਪੋਸ਼ਣ ਸੁਰੱਖਿਆ ਸੰਮੇਲਨ: ਸਕੂਲ ਅਤੇ ਭਾਈਚਾਰਕ ਸਿਹਤ ਪ੍ਰੋਗਰਾਮਾਂ ਨੂੰ ਹੁਲਾਰਾ ਦੇਣ ਲਈ ਬਹੁ-ਵਿਭਾਗੀ ਸਹਿਯੋਗ ਮਹੱਤਵਪੂਰਨ

National, Politics, Punjab
ਚੰਡੀਗੜ੍ਹ, 22 ਅਪ੍ਰੈਲ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸੂਬੇ ਭਰ ਦੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੋਸ਼ਣ ਸੁਰੱਖਿਆ, ਸਿਹਤ ਲਈ ਲਾਹੇਵੰਦ ਜੜ੍ਹੀਆਂ-ਬੂਟੀਆਂ ਦੀ ਬਾਗਬਾਨੀ ਅਤੇ ਸਿਹਤ ਸਿੱਖਿਆ ਪਹਿਲਕਦਮੀਆਂ ਨੂੰ ਹੁਲਾਰਾ ਦੇਣ ’ਤੇ ਕੇਂਦ੍ਰਿਤ ਇੱਕ ਉੱਚ-ਪੱਧਰੀ ਬਹੁ-ਵਿਭਾਗੀ ਮੀਟਿੰਗ ਕਰਵਾਈ। ਸ੍ਰੀ ਬਾਲ ਮੁਕੁੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਏ ਇਸ ਸੈਸ਼ਨ ਵਿੱਚ ਸਰਕਾਰੀ ਅਧਿਕਾਰੀਆਂ ਅਤੇ ਮੈਗਸਿਪਾ, ਚੰਡੀਗੜ੍ਹ ਦੇ ਮੁੱਖ ਵਿਸ਼ਾ ਵਸਤੂ ਮਾਹਿਰ ਸ਼ਾਮਲ ਹੋਏ ਤਾਂ ਜੋ ਪੋਸ਼ਣ ਪ੍ਰੋਗਰਾਮਾਂ ਨੂੰ ਲਾਗੂ ਕਰਨ ਅਤੇ ਸਕੇਲਿੰਗ ਕਰਨ ਲਈ ਰਣਨੀਤੀਆਂ ਤਿਆਰ ਕੀਤੀਆਂ ਜਾ ਸਕਣ, ਜਿਸ ਵਿੱਚ ਵਿਦਿਆ ਨੂੰ ਵਿਹਾਰਕ ਬਾਗਬਾਨੀ ਪਹਿਲਕਦਮੀਆਂ ਨਾਲ ਜੋੜਿਆ ਜਾਵੇਗਾ। ਚੇਅਰਮੈਨ ਸ੍ਰੀ ਸ਼ਰਮਾ ਨੇ ਖੁਰਾਕ ਸੁਰੱਖਿਆ ਪ੍ਰਤੀ ਕਮਿਸ਼ਨ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ, ‘‘ਸਾਡਾ ਉਦੇਸ਼ ਟਿਕਾਊ ਮਾਡਲ ਬਣਾਉਣਾ ਹੈ, ਜੋ ਨਾ ਸਿਰਫ਼ ਤੁਰੰਤ ਪੋਸ਼ਣ ਸੰਬੰਧੀ ਜ਼ਰੂਰਤਾਂ ਨੂੰ ਪੂਰਾ ਕਰਦਾ ਹੋਵੇ ਸਗੋਂ ਬੱਚਿਆਂ ਲਈ ਸਿਹਤਮੰਦ ਭੋਜਨ ਵਿਕਲਪਾਂ ਬਾਰੇ ਸਥਾਈ ਜਾਗਰੂਕਤਾ ਵੀ ਪੈਦਾ ਕਰਦੇ ਹੋਣ।’’ ਖੁਰਾਕ ਅਤੇ ਜਨਤਕ ਵੰਡ ਵਿਭਾਗ ਦੇ ਸਾ...