ਵਿਧਾਇਕ ਅਮੋਲਕ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਰਗਾੜੀ, ਬੁਰਜ ਜਵਾਹਰ ਸਿੰਘ ਤੇ ਬੁਰਜ ਹਰੀਕਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ
ਜੈਤੋ 16 ਅਪ੍ਰੈਲ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਤਹਿਤ ਲਗਾਤਾਰ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਸਕੂਲਾਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਨੂੰ ਉੱਚ ਦਰਜੇ ਦੀ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਨੇ ਅੱਜ ਜੈਤੋ ਹਲਕੇ ਦੇ ਵੱਖ ਵੱਖ ਪਿੰਡਾਂ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਿਰਮਾਣ ਉਪਰੰਤ ਉਦਘਾਟਨ ਕਰਨ ਮੌਕੇ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਅਮੋਲਕ ਨੇ ਕਿਹਾ ਕਿ ਅੱਜ ਪੰਜਾਬ ਦਾ ਕੋਈ ਵੀ ਅਜਿਹਾ ਸਰਕਾਰੀ ਸਕੂਲ ਨਹੀਂ ਹੈ, ਜਿੱਥੇ ਬੱਚਿਆਂ ਦੇ ਬੈਠਣ ਲਈ ਬੈਂਚ, ਸਕੂਲੀ ਵੈਨਾਂ, ਆਧੁਨਿਕ ਬਲੈਕ ਬੋਰਡ, ਕੰਪਿਊਟਰ ਲੈਬ, ਆਧੁਨਿਕ ਸਾਇੰਸ ਲੈਬ, ਪਾਰਕ, ਚਾਰਦੀਵਾਰੀ, ਪੀਣ ਵਾਲਾ ਸਾਫ ਪਾਣੀ, ਖੇਡ ਮੈਦਾਨ ਆਦਿ ਨਹੀਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਹਰ ਪੱਖੋਂ ਬਿਹਤਰ ਬਣਾ ਕੇ ਨੰਬਰ ਇੱਕ ਸੂਬਾ ਬਣਾਇਆ ਜਾਵੇ। ਉਨ੍ਹ...








