ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ
ਚੰਡੀਗੜ੍ਹ, 27 ਅਪ੍ਰੈਲ, 2026 : ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਲਗਾਤਾਰ ਮਿਲ ਰਹੇ ਰਾਜਨੀਤਿਕ ਝਟਕਿਆਂ ਦੇ ਦਰਮਿਆਨ ਇੱਕ ਹੋਰ ਮਹੱਤਵਪੂਰਨ ਘਟਨਾਕ੍ਰਮ ਸਾਹਮਣੇ ਆਇਆ ਜਦੋਂ ਪਾਰਟੀ ਦੇ ਸੀਨੀਅਰ ਉਪ ਪ੍ਰਧਾਨ ਸੁਖਵੰਤ ਸਿੰਘ ਸਰਾਓ ਨੇ ਪਾਰਟੀ ਨੂੰ ਅਲਵਿਦਾ ਆਖਦਿਆਂ ਆਪਣੇ ਸਮਰਥਕਾਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਵਿਧੀਵਤ ਸ਼ਾਮਲ ਹੋ ਗਏ। ਚੰਡੀਗੜ੍ਹ ਵਿੱਚ ਬੀਤੇ ਦਿਨ ਹੋਏ ਇੱਕ ਸਮਾਗਮ ਦੌਰਾਨ ਭਾਜਪਾ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਕੁਮਾਰ ਦੀ ਹਾਜ਼ਰੀ ਵਿੱਚ ਉਨ੍ਹਾਂ ਨੇ ਪਾਰਟੀ ਦੀ ਮੈਂਬਰਸ਼ਿਪ ਪ੍ਰਾਪਤ ਕੀਤੀ। ਇਸ ਮੌਕੇ ਸਾਬਕਾ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ (ਡੀਡੀਪੀਓ) ਗੁਰਵਿੰਦਰ ਸਿੰਘ ਭੁਟਾਲ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।
ਅਕਾਲੀ ਦਲ ਦੀ ਵਿਰਾਸਤ ਵਿੱਚ ਪਲੇ ਤੇ ਜਵਾਨ ਹੋਏ ਸਰਾਓ ਕੋਲ ਲੋਕ ਪ੍ਰਸ਼ਾਸਨ ਦਾ ਵੱਡਾ ਤਜਰਬਾ ਹੈ। ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਕਾਨੂੰਨ ਦੀ ਡਿਗਰੀ ਪ੍ਰਾਪਤ ਸਰਾਓ ਨੇ ਪੰਜਾਬ ਸਰਕਾਰ ਵਿੱਚ ਸੰਗਰੂਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਪੰਜਾਬ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਬਤੌਰ ਡਿਪਟੀ ਡਾਇਰੈਕਟਰ (ਪ...






