ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ
ਬਟਾਲਾ, 26 ਜਨਵਰੀ ( ) 77ਵਾਂ ਗਣਤੰਤਰ ਦਿਵਸ ਸਮਾਗਮ ਅੱਜ ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ ਬਟਾਲਾ ਨੇ ਅਦਾ ਕੀਤੀ ਉਨ੍ਹਾਂ ਦੇ ਨਾਲ ਡੀ.ਐੱਸ.ਪੀ. ਸਿਟੀ ਸੰਜੀਵ ਕੁਮਾਰ ਵੀ ਮੌਜੂਦ ਸਨ। ਤਿਰੰਗਾ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਸ੍ਰੀ ਗੁਰਮੰਦਰ ਸਿੰਘ ਨੇ ਪਰੇਡ ਦਾ ਮੁਆਇਨਾ ਕੀਤਾ।
ਇਸ ਉਪਰੰਤ ਐੱਸ.ਆਈ. ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਦੇ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਬਟਾਲਾ ਸ੍ਰੀ ਗੁਰਮੰਦਰ ਸਿੰਘ ਨੇ ਆਪਣੇ ਸੰਦੇਸ਼ ’ਚ 77ਵੇਂ ਗਣਤੰਤਰ ਦਿਵਸ ਦੀ ਸਮੂਹ ਇਲਾਕਾ ਨਿਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੱਤੀ।
ਉਨ੍ਹਾਂ ਕਿਹਾ ਕਿ ਪੰਜਾਬ, ਗੁਰੂਆਂ-ਪੀਰਾਂ ਪੈਗੰਬਰਾਂ ਦੀ ਧਰਤੀ ਹੈ। ਸਾਡੇ ਗੁਰੂ ਸਾਹਿਬਾਨਾਂ ਨੇ ਜਿੱਥੇ ਇਸ ...








